Wednesday, 23rd of September 2026

ਅਕਾਲੀ ਦਲ ਨੇ ਇਨ੍ਹਾਂ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਲਕਾ ਇੰਚਾਰਜ ਕੀਤਾ ਨਿਯੁਕਤ

Edited By: Lajwinder Kaur | Updated at:
ਅਕਾਲੀ ਦਲ ਨੇ ਇਨ੍ਹਾਂ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਲਕਾ ਇੰਚਾਰਜ ਕੀਤਾ ਨਿਯੁਕਤ

ਅਕਾਲੀ ਦਲ ਨੇ ਇਨ੍ਹਾਂ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਲਕਾ ਇੰਚਾਰਜ ਕੀਤਾ ਨਿਯੁਕਤ

ਪਾਰਟੀ ਹਾਈਕਮਾਂਡ ਵੱਲੋਂ ਸੰਗਠਨ ਵਿੱਚ ਫੇਰਬਦਲ ਕਰਦਿਆਂ ਦੋ ਮਿਹਨਤੀ ਅਤੇ ਜਜ਼ਬੇ ਵਾਲੇ ਨੌਜਵਾਨ ਚਿਹਰਿਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਨੌਜਵਾਨ ਆਗੂ ਜਸਬੀਰ ਸਿੰਘ ‘ਜੱਸੀ ਮੰਨਵੀ’ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਸੰਦੀਪ ਚੌਧਰੀ ‘ਹਨੀ ਟੌਂਸਾ’ ਨੂੰ ਵਿਧਾਨ ਸਭਾ ਹਲਕਾ ਬਲਾਚੌਰ ਦੀ ਕਮਾਂਡ ਸੌਂਪਦਿਆਂ ਉੱਥੋਂ ਦਾ ਹਲਕਾ ਇੰਚਾਰਜ ਲਗਾਇਆ ਗਿਆ ਹੈ।

ਪਾਰਟੀ 'ਚ ਖੁਸ਼ੀ ਦੀ ਲਹਿਰ

ਇਨ੍ਹਾਂ ਨਿਯੁਕਤੀਆਂ ਤੋਂ ਬਾਅਦ ਅਕਾਲੀ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਜਸਬੀਰ ਸਿੰਘ ਜੱਸੀ ਮੰਨਵੀ ਅਤੇ ਹਨੀ ਟੌਂਸਾ ਦੋਵੇਂ ਹੀ ਲੰਬੇ ਸਮੇਂ ਤੋਂ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ।

ਪਾਰਟੀ ਦੀ ਮਜ਼ਬੂਤੀ ਲਈ ਅਹਿਮ ਕਦਮ

ਇਨ੍ਹਾਂ ਦੋਵਾਂ ਆਗੂਆਂ ਦੀ ਚੋਣ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਕੀਤੀ ਗਈ ਹੈ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਨੌਜਵਾਨ ਲੀਡਰਸ਼ਿਪ ਨੂੰ ਅੱਗੇ ਲਿਆਉਣ ਨਾਲ ਅਮਰਗੜ੍ਹ ਅਤੇ ਬਲਾਚੌਰ ਹਲਕਿਆਂ ਵਿੱਚ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ।

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਪੋਸਟ ਪਾ ਕੇ ਦੋਵੇਂ ਨੌਜਵਾਨਾਂ ਨੂੰ ਮੁਬਾਰਕਾਂ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ- "ਨੌਜਵਾਨ ਆਗੂ ਜਸਬੀਰ ਸਿੰਘ ‘ਜੱਸੀ ਮੰਨਵੀ ’ ਨੂੰ ਅਮਰਗੜ੍ਹ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਅਤੇ ਸੰਦੀਪ ਚੌਧਰੀ ‘ਹਨੀ ਟੌਂਸਾ’ ਨੂੰ ਬਲਾਚੌਰ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਹੋਣ 'ਤੇ ਬਹੁਤ ਬਹੁਤ ਵਧਾਈ । 

ਉਨ੍ਹਾਂ ਨੇ ਅੱਗੇ ਲਿਖਿਆ ਹੈ- 'ਮੈਨੂੰ ਵਿਸ਼ਵਾਸ ਹੈ ਕਿ ਇਹ ਦੋਵੇਂ ਨੌਜਵਾਨ ਅਤੇ ਮਿਹਨਤੀ ਆਗੂ ਆਪਣੇ-ਆਪਣੇ ਹਲਕਿਆਂ ਵਿੱਚ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਅਣਥੱਕ ਮਿਹਨਤ ਕਰਨਗੇ। ਦੋਵਾਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ!"

ਵਧਾਈਆਂ ਦਾ ਸਿਲਸਿਲਾ

ਇਸ ਮੌਕੇ ਵੱਖ-ਵੱਖ ਆਗੂਆਂ ਅਤੇ ਵਰਕਰਾਂ ਵੱਲੋਂ ਦੋਵਾਂ ਨਿਯੁਕਤ ਇੰਚਾਰਜਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਜੱਸੀ ਮੰਨਵੀ ਅਤੇ ਹਨੀ ਟੌਂਸਾ ਜਲਦ ਹੀ ਆਪਣੇ ਹਲਕਿਆਂ ਵਿੱਚ ਵੱਡੀਆਂ ਮੀਟਿੰਗਾਂ ਕਰਕੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਨਗੇ।