Saturday, 11th of July 2026

ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਮਜ਼ਬੂਤੀ: ਸਾਬਕਾ ਸੰਸਦ ਮੈਂਬਰ ਦੀ ਹੋਈ 'ਘਰ ਵਾਪਸੀ'

Edited By: Lajwinder Kaur | Updated at: April 04th 2026 05:25 PM
Trending News
ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਮਜ਼ਬੂਤੀ: ਸਾਬਕਾ ਸੰਸਦ ਮੈਂਬਰ ਦੀ ਹੋਈ 'ਘਰ ਵਾਪਸੀ'

ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਮਜ਼ਬੂਤੀ: ਸਾਬਕਾ ਸੰਸਦ ਮੈਂਬਰ ਦੀ ਹੋਈ 'ਘਰ ਵਾਪਸੀ'

ਪੰਜਾਬ ਦੀ ਸਿਆਸਤ ‘ਚ 3 ਅਪ੍ਰੈਲ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਰੋਪੜ ਲੋਕ ਸਭਾ ਹਲਕੇ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਬੀਬੀ ਸਤਵਿੰਦਰ ਕੌਰ ਧਾਲੀਵਾਲ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਬੀਬੀ ਧਾਲੀਵਾਲ, ਜੋ ਪਿਛਲੇ ਕੁਝ ਸਮੇਂ ਤੋਂ 'ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ' ਨਾਲ ਜੁੜੇ ਹੋਏ ਸਨ, ਨੇ ਸ਼ੁੱਕਰਵਾਰ ਨੂੰ ਰਸਮੀ ਤੌਰ 'ਤੇ ਆਪਣੀ ਪੁਰਾਣੀ ਪਾਰਟੀ ਵਿੱਚ ਵਾਪਸੀ ਕਰ ਲਈ ਹੈ।

ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਦੇ ਕੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਧਾਲੀਵਾਲ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਭੂੰਦੜ, ਯੁਗਵਿੰਦਰ ਸਿੰਘ ਧਾਲੀਵਾਲ ਅਤੇ ਹੋਰ ਕਈ ਸੀਨੀਅਰ ਆਗੂ ਵੀ ਮੌਜੂਦ ਸਨ। ਆਗੂਆਂ ਨੇ ਕਿਹਾ ਕਿ ਬੀਬੀ ਧਾਲੀਵਾਲ ਦੇ ਆਉਣ ਨਾਲ ਪਾਰਟੀ ਨੂੰ ਖਾਸ ਕਰਕੇ ਰੋਪੜ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਹੁਤ ਮਜ਼ਬੂਤੀ ਮਿਲੇਗੀ।

ਬਿਨਾਂ ਸ਼ਰਤ ਵਾਪਸੀ ਅਤੇ 'ਪੁਨਰ ਸੁਰਜੀਤ' ਧੜੇ 'ਤੇ ਨਿਸ਼ਾਨਾ

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਬੀਬੀ ਧਾਲੀਵਾਲ ਨੇ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਭਲੇ ਅਤੇ ਵਿਕਾਸ ਲਈ ਕੀਤੀ ਜਾ ਰਹੀ ਦਿਨ-ਰਾਤ ਦੀ ਮਿਹਨਤ ਤੋਂ ਪ੍ਰਭਾਵਿਤ ਹੋ ਕੇ ਬਿਨਾਂ ਕਿਸੇ ਸ਼ਰਤ ਪਾਰਟੀ ਵਿੱਚ ਵਾਪਸ ਆਏ ਹਨ।

ਉਨ੍ਹਾਂ ਨੇ 'ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ' 'ਤੇ ਸਪੱਸ਼ਟ ਸ਼ਬਦਾਂ ਵਿੱਚ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਜਿਸ ਉਦੇਸ਼ ਅਤੇ ਮਨਸ਼ਾ ਨਾਲ ਉਸ ਧੜੇ ਵਿੱਚ ਸ਼ਾਮਲ ਹੋਏ ਸਨ, ਉਹ ਪਾਰਟੀ ਆਪਣੇ ਮਕਸਦ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦਾ ਭਲਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਵਿੱਚ ਹੀ ਹੈ।

ਰੋਪੜ ਹਲਕੇ ਵਿੱਚ ਰਿਹਾ ਹੈ ਵੱਡਾ ਪ੍ਰਭਾਵ

ਜ਼ਿਕਰਯੋਗ ਹੈ ਕਿ ਬੀਬੀ ਸਤਵਿੰਦਰ ਕੌਰ ਧਾਲੀਵਾਲ ਇੱਕ ਤਜਰਬੇਕਾਰ ਸਿਆਸਤਦਾਨ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ 1997 ਅਤੇ 1998 ਵਿੱਚ ਦੋ ਵਾਰ ਰੋਪੜ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਅਹਿਮ ਯੋਗਦਾਨ ਪਾਇਆ ਸੀ, ਜਿਸ ਕਾਰਨ ਅੱਜ ਵੀ ਹਲਕੇ ਦੇ ਲੋਕਾਂ ਵਿੱਚ ਉਨ੍ਹਾਂ ਦਾ ਚੰਗਾ ਅਧਾਰ ਹੈ।

ਬੀਬੀ ਧਾਲੀਵਾਲ ਦੀ ਇਸ 'ਘਰ ਵਾਪਸੀ' ਨੂੰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਲਈ ਇੱਕ ਸ਼ੁਭ ਸੰਕੇਤ ਮੰਨਿਆ ਜਾ ਰਿਹਾ ਹੈ।

Punjabi Shorts

Latest News