Trending:
ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਤੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਸਟੇਜਾਂ ਲਗਾਈਆਂ ਗਈਆਂ ਸਨ, ਉੱਥੇ ਹੀ ਸ੍ਰੀ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਆਪਣੀ ਸਟੇਜ ਲਗਾਈ ਗਈ, ਜਿੱਥੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਹਿੱਸਾ ਲਿਆ।
ਇਸ ਦੌਰਾਨ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਟੇਜ ਤੋਂ ਖਾਲਸਾ ਵਹੀਰ ਕੱਢਣ ਦਾ ਐਲਾਨ ਕੀਤਾ ਗਿਆ, ਇਹ ਵਹੀਰ 25 ਫਰਵਰੀ ਨੂੰ ਕੱਢੀ ਜਾਵੇਗੀ। ਉੱਥੇ ਹੀ MP ਅੰਮ੍ਰਿਤਪਾਲ ਸਿੰਘ ਦੀ NSA ਵਿਰੁੱਧ 10 ਫਰਵਰੀ ਨੂੰ CM ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਪਾਰਟੀ ਨੇ ਆਉਣ ਵਾਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 117 ਸੀਟਾਂ ਤੋਂ ਲੜਨ ਦਾ ਐਲਾਨ ਕੀਤਾ ਗਿਆ।
ਉੱਥੇ ਹੀ ਸਟੇਜ ਤੋਂ ਬਰਜਿੰਦਰ ਸਿੰਘ ਹੁਸੈਨਪੁਰ ਨੂੰ ਚੋਣ ਕੰਪੇਨ ਕਮੇਟੀ ਦਾ ਕੋਆਰਡੀਨੇਟਰ ਲਾਇਆ ਗਿਆ, ਬਰਜਿੰਦਰ ਸਿੰਘ SGPC ਮੈਂਬਰ ਜਥੇਦਾਰ ਮਹਿੰਦਰ ਸਿੰਘ ਦੇ ਪੁੱਤਰ ਹਨ। ਪਾਰਟੀ ਵਿੱਚ ਮਿਲੀ ਜ਼ਿੰਮੇਵਾਰੀ ਤੋਂ ਬਾਅਦ ਬਰਜਿੰਦਰ ਸਿੰਘ ਨੇ ਪਾਰਟੀ ਦੇ ਵਿਸ਼ੇਸ਼ ਉੱਤੇ ਧੰਨਵਾਦ ਕੀਤਾ।