Sunday, 27th of September 2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਵੱਡਾ ਐਕਸ਼ਨ! ਪੰਜਾਬ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ, ਨਾਲ ਹੀ 5 ਆਗੂਆਂ ਨੂੰ ਹਲਕਾ ਇੰਚਾਰਜ ਵਜੋਂ ਕੀਤਾ ਨਿਯੁਕਤ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਅਜਨਾਲਾ ਅਤੇ ਮੋਗਾ ਸੀਟਾਂ ਤੋਂ 2 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵੱਖ-ਵੱਖ ਹਲਕਿਆਂ ਲਈ 5 ਆਗੂਆਂ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Edited By: Lajwinder Kaur | Updated at:
'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਵੱਡਾ ਐਕਸ਼ਨ! ਪੰਜਾਬ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ, ਨਾਲ ਹੀ 5 ਆਗੂਆਂ ਨੂੰ ਹਲਕਾ ਇੰਚਾਰਜ ਵਜੋਂ ਕੀਤਾ ਨਿਯੁਕਤ

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਵੱਡਾ ਐਕਸ਼ਨ! ਪੰਜਾਬ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ, ਨਾਲ ਹੀ 5 ਆਗੂਆਂ ਨੂੰ ਹਲਕਾ ਇੰਚਾਰਜ ਵਜੋਂ ਕੀਤਾ ਨਿਯੁਕਤ

ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਨਾਲ ਹੀ ਪੰਜਾਬ ਦੇ ਵੱਖ-ਵੱਖ ਹਲਕਿਆਂ ਲਈ ਕੁੱਲ 5 ਆਗੂਆਂ ਨੂੰ ਹਲਕਾ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ। 

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਉਮੀਦਵਾਰਾਂ ਦੀ ਸੂਚੀ ਨੂੰ ਜਾਰੀ ਰੱਖਦਿਆਂ ਦੋ ਹੋਰ ਅਹਿਮ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਪਾਰਟੀ ਦੇ ਇਸ ਫ਼ੈਸਲੇ ਨਾਲ ਸੂਬੇ ਦਾ ਸਿਆਸੀ ਪਾਰਾ ਭਖ਼ ਗਿਆ ਹੈ। ਅਜਨਾਲਾ ਅਤੇ ਮੋਗਾ ਸੀਟਾਂ ਲਈ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਅਜਨਾਲਾ ਵਿਧਾਨ ਸਭਾ ਹਲਕਾ: ਅੰਮ੍ਰਿਤਸਰ ਜ਼ਿਲ੍ਹੇ ਦੇ ਅਹਿਮ ਹਲਕੇ ਅਜਨਾਲਾ ਤੋਂ ਦਲਜੀਤ ਸਿੰਘ ਕਲਸੀ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। 

ਮੋਗਾ ਵਿਧਾਨ ਸਭਾ ਹਲਕਾ: ਇਸੇ ਤਰ੍ਹਾਂ ਮੋਗਾ ਸੀਟ ਤੋਂ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਹੈ।  

ਪਾਰਟੀ ਦੇ ਦਫ਼ਤਰ ਵੱਲੋਂ ਜਾਰੀ ਅਧਿਕਾਰਤ ਪੱਤਰ ਮੁਤਾਬਕ ਇਨ੍ਹਾਂ ਆਗੂਆਂ ਨੂੰ ਹਲਕਾ ਇੰਚਾਰਜ ਵਜੋਂ ਨਿਯੁਕਤ ਕਰਕੇ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ।

ਪਾਰਟੀ ਵੱਲੋਂ ਐਲਾਨੇ ਗਏ 5 ਹਲਕਾ ਇੰਚਾਰਜ:

ਪਾਰਟੀ ਵੱਲੋਂ ਜਾਰੀ ਸੂਚੀ ਵਿੱਚ ਹੇਠ ਲਿਖੇ ਆਗੂਆਂ ਦੇ ਨਾਮ ਸ਼ਾਮਲ ਹਨ:

  1. ਗੁਰਮੀਤ ਸਿੰਘ ਬੁੱਕਣਵਾਲਾ - ਹਲਕਾ ਮੋਗਾ
  2. ਦਲਜੀਤ ਸਿੰਘ ਕਲਸੀ - ਹਲਕਾ ਅਜਨਾਲਾ
  3. ਦਰਸ਼ਨ ਸਿੰਘ ਸ਼ਿਵਲਿਕ - ਹਲਕਾ ਗਿੱਲ
  4. ਜਗਜੀਤ ਸਿੰਘ ਬਾਬਾ ਜੱਗਾ-ਹਲਕਾ ਕਪੂਰਥਲਾ
  5. ਰਛਪਾਲ ਸਿੰਘ ਸ਼ੋਸ਼ਨ - ਹਲਕਾ ਕੋਟਕਪੂਰਾ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੋਣਗੇ CM ਫੇਸ

ਕਰੀਬ 4 ਮਹੀਨੇ ਪਹਿਲਾਂ 'ਅਕਾਲੀ ਦਲ (ਵਾਰਿਸ ਪੰਜਾਬ ਦੇ)' ਵੱਲੋਂ ਵੱਡਾ ਐਲਾਨ ਕਰਦਿਆਂ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ (CM) ਦਾ ਚਿਹਰਾ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਪਾਰਟੀ ਨਾਲ ਜੁੜੇ ਆਗੂ ਲਗਾਤਾਰ ਪੰਜਾਬ ਵਿੱਚ ਪੰਥਕ ਮੁੱਦਿਆਂ, ਸਿੱਖ ਅਧਿਕਾਰਾਂ ਅਤੇ ਨੌਜਵਾਨਾਂ ਨਾਲ ਜੁੜੇ ਵਿਸ਼ਿਆਂ ਨੂੰ ਪ੍ਰਮੁੱਖਤਾ ਨਾਲ ਚੁੱਕ ਰਹੇ ਹਨ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਜੇਲ੍ਹ ਵਿੱਚੋਂ ਹੀ ਰਹਿੰਦਿਆਂ ਸਾਲ 2024 ਵਿੱਚ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। ਹਾਲਾਂਕਿ, ਉਨ੍ਹਾਂ ਦੀ ਪਾਰਟੀ ਅਜੇ ਤੱਕ ਰਸਮੀ ਤੌਰ 'ਤੇ ਚੋਣ ਕਮਿਸ਼ਨ ਕੋਲ ਇੱਕ ਰਜਿਸਟਰਡ ਰਾਜਨੀਤਿਕ ਪਾਰਟੀ ਵਜੋਂ ਦਰਜ ਨਹੀਂ ਹੋਈ ਹੈ, ਪਰ ਪਾਰਟੀ ਵੱਲੋਂ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ।