Thursday, 29th of October 2026

ਅਕਾਲੀ ਦਲ ‘ਵਾਰਿਸ ਪੰਜਾਬ’ ਦੀ ਵੱਡੀ ਕਾਰਵਾਈ, 5 ਆਗੂ ‘ਤੇ ਡਿੱਗੀ ਗਾਜ਼; ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ...

ਅਕਾਲੀ ਦਲ ਵਾਰਿਸ ਪੰਜਾਬ (WPD) ਵੱਲੋਂ ਪੰਜ ਆਗੂਆਂ ਖ਼ਿਲਾਫ਼ ਵੱਡੀ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ। ਪਾਰਟੀ ਨੇ ਅਵਤਾਰ ਸਿੰਘ ਸੇਖੋਂ, ਗੁਰਦੀਪ ਸਿੰਘ ਭੰਡਾਲ, ਜਗਦੀਪ ਸਿੰਘ ਕੌਸਾਲਾ, ਕ੍ਰਿਸ਼ਨ ਸਿੰਘ ਰੁਪਾਣਾ ਅਤੇ ਜਸਵਿੰਦਰ ਸਿੰਘ ਡਰੋਲੀ ਨੂੰ ਮੁਅੱਤਲ ਕਰ ਦਿੱਤਾ ਹੈ।

Edited By: Lajwinder Kaur | Updated at:
ਅਕਾਲੀ ਦਲ ‘ਵਾਰਿਸ ਪੰਜਾਬ’ ਦੀ ਵੱਡੀ ਕਾਰਵਾਈ, 5 ਆਗੂ ‘ਤੇ ਡਿੱਗੀ ਗਾਜ਼; ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ...

ਅਕਾਲੀ ਦਲ ‘ਵਾਰਿਸ ਪੰਜਾਬ’ ਦੀ ਵੱਡੀ ਕਾਰਵਾਈ, 5 ਆਗੂ ‘ਤੇ ਡਿੱਗੀ ਗਾਜ਼; ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ...

ਅਕਾਲੀ ਦਲ ਵਾਰਿਸ ਪੰਜਾਬ (WPD) ਵੱਲੋਂ ਪੰਜ ਆਗੂਆਂ ਖ਼ਿਲਾਫ਼ ਵੱਡੀ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ। ਪਾਰਟੀ ਨੇ ਅਵਤਾਰ ਸਿੰਘ ਸੇਖੋਂ, ਗੁਰਦੀਪ ਸਿੰਘ ਭੰਡਾਲ, ਜਗਦੀਪ ਸਿੰਘ ਕੌਸਾਲਾ, ਕ੍ਰਿਸ਼ਨ ਸਿੰਘ ਰੁਪਾਣਾ ਅਤੇ ਜਸਵਿੰਦਰ ਸਿੰਘ ਡਰੋਲੀ ਨੂੰ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਵੱਲੋਂ 28 ਅਕਤੂਬਰ 2026 ਨੂੰ ਜਾਰੀ ਕੀਤੇ ਗਏ ਲਿਖਤੀ ਹੁਕਮਾਂ ਵਿੱਚ ਇਸ ਕਾਰਵਾਈ ਦਾ ਐਲਾਨ ਕੀਤਾ ਗਿਆ ਹੈ।

ਪਾਰਟੀ ਵੱਲੋਂ ਜਾਰੀ ਪੱਤਰ ਅਨੁਸਾਰ, ਇਨ੍ਹਾਂ ਆਗੂਆਂ ਦੀਆਂ ਪਾਰਟੀ ਦੇ ਨਿਯਮਾਂ ਅਤੇ ਅਨੁਸ਼ਾਸਨ ਦੇ ਉਲਟ ਗਤੀਵਿਧੀਆਂ ਕਰਨ ਸਬੰਧੀ ਮਾਮਲਾ ਸੰਗਠਨ ਦੇ ਧਿਆਨ ਵਿੱਚ ਆਇਆ ਸੀ। ਇਸ ਤੋਂ ਬਾਅਦ ਪਾਰਟੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ।

ਪੰਜਾਂ ਆਗੂਆਂ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲ

ਜਾਰੀ ਕੀਤੇ ਗਏ ਹੁਕਮਾਂ ਵਿੱਚ ਪਾਰਟੀ ਦੇ ਨਿਯਮਾਂ ਦੀ ਪਾਲਣਾ, ਸੰਗਠਨ ਪ੍ਰਤੀ ਵਫ਼ਾਦਾਰੀ ਅਤੇ ਅਨੁਸ਼ਾਸਨ ਨੂੰ ਮਹੱਤਵਪੂਰਨ ਦੱਸਿਆ ਗਿਆ ਹੈ। ਪੱਤਰ ਮੁਤਾਬਕ, ਪਾਰਟੀ ਦੇ ਸਿਧਾਂਤਾਂ ਦੇ ਉਲਟ ਕਥਿਤ ਗਤੀਵਿਧੀਆਂ ਨੂੰ ਗੰਭੀਰ ਅਨੁਸ਼ਾਸਨਹੀਣਤਾ ਮੰਨਿਆ ਗਿਆ ਹੈ।

ਇਸ ਕਾਰਵਾਈ ਤਹਿਤ ਅਵਤਾਰ ਸਿੰਘ ਸੇਖੋਂ ਅਤੇ ਗੁਰਦੀਪ ਸਿੰਘ ਭੰਡਾਲ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਾਰਟੀ ਅੰਦਰ ਸੌਂਪੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਵੀ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸੇ ਤਰ੍ਹਾਂ ਜਗਦੀਪ ਸਿੰਘ ਕੌਸਾਲਾ, ਕ੍ਰਿਸ਼ਨ ਸਿੰਘ ਰੁਪਾਣਾ ਅਤੇ ਜਸਵਿੰਦਰ ਸਿੰਘ ਡਰੋਲੀ ਖ਼ਿਲਾਫ਼ ਵੀ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ। ਪਾਰਟੀ ਵੱਲੋਂ ਜਾਰੀ ਪੱਤਰ ਵਿੱਚ ਪੰਜਾਂ ਆਗੂਆਂ ਦੇ ਨਾਂ ਦਰਜ ਕਰਦਿਆਂ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਮੁਅੱਤਲ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਕਾਰਵਾਈ ਤੋਂ ਬਾਅਦ ਪਾਰਟੀ ਅੰਦਰ ਸੰਗਠਨਾਤਮਕ ਅਨੁਸ਼ਾਸਨ ਅਤੇ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।