Trending:
ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਜ਼ਮਾਨਤ ਮਿਲ ਗਈ ਹੈ। ਤਰਨਤਾਰਨ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਸੀ। ਪੰਜਾਬ ਹਰਿਆਣਾ ਹਾਈਕੋਰਟ ਨੇ ਨਛੱਤਰ ਗਿੱਲ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਉਨ੍ਹਾਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਅਕਾਲੀ ਆਗੂ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪਟੀਸ਼ਨ ਦਾਇਰ ਕਰ ਇਹ ਦੋਸ਼ ਲਗਾਇਆ ਗਿਆ ਸੀ ਕਿ ਪੁਲਿਸ ਨਛੱਤਰ ਗਿੱਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਹੈ।