Thursday, 20th of November 2025

MP Amritpal Singh seeks parole for winter session, ਅੰਮ੍ਰਿਤਪਾਲ ਨੇ ਮੰਗੀ ਪੈਰੋਲ

Reported by: Sukhjinder Singh  |  Edited by: Jitendra Baghel  |  November 20th 2025 11:54 AM  |  Updated: November 20th 2025 11:54 AM
MP Amritpal Singh seeks parole for winter session, ਅੰਮ੍ਰਿਤਪਾਲ ਨੇ ਮੰਗੀ ਪੈਰੋਲ

MP Amritpal Singh seeks parole for winter session, ਅੰਮ੍ਰਿਤਪਾਲ ਨੇ ਮੰਗੀ ਪੈਰੋਲ

ਕੌਮੀ ਸੁਰੱਖਿਆ ਐਕਟ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ । ਅੰਮ੍ਰਿਤਪਾਲ ਸਿੰਘ ਨੇ ਐਨਐਸਏ ਦੀ ਧਾਰਾ 15 ਤਹਿਤ ਪਟੀਸ਼ਨ ਦਾਇਰ ਕਰਦਿਆਂ ਪੈਰੋਲ ਮੰਗੀ ਹੈ।

ਵਕੀਲ ਇਮਾਨ ਸਿੰਘ ਖਾਰਾ ਰਾਹੀਂ ਦਾਇਰ ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਦਲੀਲ ਦਿੱਤੀ ਹੈ ਕਿ ਅਪਰੈਲ 2023 ਤੋਂ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਪਟੀਸ਼ਨਕਰਤਾ 2024 ਦੀਆਂ ਆਮ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਕਰੀਬ ਚਾਰ ਲੱਖ ਵੋਟਾਂ ਨਾਲ ਚੁਣਿਆ ਗਿਆ ਸੀ । ਅਜਿਹੇ ਵਿੱਚ ਕਰੀਬ 19 ਲੱਖ ਹਲਕਾ ਵਾਸੀਆਂ ਦੀ ਨੁਮਾਇੰਦਗੀ ਕਰ ਰਹੇ ਹਨ । ਉਸਨੇ ਕੇਂਦਰ ਅਤੇ ਰਾਜ ਅਧਿਕਾਰੀਆਂ ਨੂੰ ਪੈਰੋਲ ’ਤੇ ਰਿਹਾਅ ਕਰਨ ਦੀ ਆਗਿਆ ਦੇਣ ਜਾਂ ਵਿਕਲਪਕ ਤੌਰ ’ਤੇ ਸੈਸ਼ਨ ਦੌਰਾਨ ਸਦਨ ਵਿੱਚ ਉਸ ਦੀ ਨਿੱਜੀ ਹਾਜ਼ਰੀ ਦਾ ਪ੍ਰਬੰਧ ਕਰਨ ਲਈ ਨਿਰਦੇਸ਼ ਦੇਣ ਲਈ ਇੱਕ ਆਦੇਸ਼ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ ਉਨ੍ਹਾਂ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਡੀਸੀ ਨੂੰ ਮੰਗ ਪੱਤਰ ਲਿਖ ਕੇ ਕਿਹਾ ਜਾ ਚੁੱਕਿਆ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ । ਇਸ ਲਈ ਉਨ੍ਹਾਂ ਨੂੰ ਇਸ ਸੈਸ਼ਨ ਵਿਚ ਸ਼ਾਮਲ ਦੀ ਇਜਾਜ਼ਤ ਦਿੱਤੀ ਜਾਵੇ।

ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸ ਸਾਲ 17 ਅਪਰੈਲ ਨੂੰ ਉਸ ਵਿਰੁੱਧ ਤੀਜਾ ਨਜ਼ਰਬੰਦੀ ਆਦੇਸ਼ ਜਾਰੀ ਕੀਤਾ ਗਿਆ ਸੀ ਜਦੋਂ ਉਹ ਕੇਂਦਰੀ ਜੇਲ੍ਹ ਡਿਬਰੂਗੜ੍ਹ ਵਿੱਚ ਨਜ਼ਰਬੰਦ ਸੀ।