ਖਡੂਰ ਸਾਹਿਬ ਤੋਂ ਲੋਕਸਭਾ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਮੁੜ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਅੰਮ੍ਰਿਤਪਾਲ ਨੇ ਤੀਜੀ ਵਾਰ ਆਪਣੇ ਖਿਲਾਫ NSA ਲਗਾਏ ਜਾਣ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ NSA ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਦੱਸਿਆ ਹੈ ਨਾਲ ਹੀ ਦਲੀਲ ਦਿੱਤੀ ਕਿ ਇਹ ਸੰਵਿਧਾਨਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ।
ਦੱਸ ਦਈਏ ਅੰਮ੍ਰਿਤਪਾਲ ਸਿੰਘ 2023 ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਸਰਕਾਰ ਨੇ ਬਿਨਾਂ ਕਿਸੇ ਨਵੇਂ ਕਾਰਨ ਦੇ ਉਨ੍ਹਾਂ ਦੀ ਨਜ਼ਰਬੰਦੀ ਵਧਾ ਦਿੱਤੀ। ਦਸਤਾਵੇਜ਼ ਮੁਤਾਬਕ ਜਿਹੜੇ ਮਾਮਲਿਆਂ ਦਾ ਹਵਾਲਾ ਦਿੱਤਾ ਗਿਆ ਉਨ੍ਹਾਂ ਵਿੱਚ ਕੋਈ ਸਿੱਧੀ ਭੂਮਿਕਾ ਨਹੀਂ ਹੈ । ਪਟੀਸ਼ਨ ਵਿੱਚ ਇਹ ਵੀ ਦਲੀਲ ਦਿੱਤੀ ਹੈ ਕਿ ਕੁਝ ਘਟਨਾਵਾਂ ਉਸ ਸਮੇਂ ਵਾਪਰੀਆਂ ਜਦੋਂ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਸਨ। ਹਾਲਾਂਕਿ ਉਨ੍ਹਾਂ ਘਟਨਾਵਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।
ਉਨ੍ਹਾਂ ਨੇ ਸੁਪਰੀਮ ਕੋਰਟ ਦੇ ਇੱਕ ਫੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਸੀ ਕਿ ਜ਼ਿਲ੍ਹਾ ਮੈਜਿਸਟਰੇਟ ਉਦੋਂ ਹੁਕਮ ਜਾਰੀ ਕਰਦੇ ਹਨ ਜਦੋਂ ਖੇਤਰ ਲਈ ਤੁਰੰਤ ਖ਼ਤਰਾ ਹੁੰਦਾ ਹੈ,ਪਰ ਅਜਿਹਾ ਕੋਈ ਖ਼ਤਰਾ ਨਹੀਂ ਸੀ। NSA ਦੀ ਧਾਰਾ 3(4) ਦੀ ਲੋੜ ਹੈ ਕਿ ਨਜ਼ਰਬੰਦੀ ਦੇ ਹੁਕਮ ਬਾਰੇ ਰਿਪੋਰਟ ਤੁਰੰਤ ਸਰਕਾਰ ਨੂੰ ਭੇਜੀ ਜਾਵੇ, ਪਰ ਇਸ ਵਾਰ ਇਹ 9 ਦਿਨਾਂ ਦੇ ਅੰਦਰ ਭੇਜੀ ਗਈ। ਅੰਮ੍ਰਿਤਪਾਲ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ 17 ਅਪ੍ਰੈਲ 2025 ਨੂੰ ਤੀਜੀ ਵਾਰ ਨਜ਼ਰਬੰਦੀ ਨੂੰ ਰੱਦ ਕੀਤਾ ਜਾਵੇ।