Thursday, 6th of November 2025

MP Amritpal Moves Sc Regarding Increase Nsa, ਅੰਮ੍ਰਿਤਪਲ ਵੱਲੋਂ ਸੁਪਰੀਮ ਕੋਰਟ ਦਾ ਰੁਖ਼

Reported by: Sukhjinder Singh  |  Edited by: Jitendra Kumar Baghel  |  November 06th 2025 02:12 PM  |  Updated: November 06th 2025 02:12 PM
MP Amritpal Moves Sc Regarding Increase Nsa, ਅੰਮ੍ਰਿਤਪਲ ਵੱਲੋਂ ਸੁਪਰੀਮ ਕੋਰਟ ਦਾ ਰੁਖ਼

MP Amritpal Moves Sc Regarding Increase Nsa, ਅੰਮ੍ਰਿਤਪਲ ਵੱਲੋਂ ਸੁਪਰੀਮ ਕੋਰਟ ਦਾ ਰੁਖ਼

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਹੁਣ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਆਪਣੇ ਖਿਲਾਫ ਐਨਐਸਏ ਵਧਾਏ ਜਾਣ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਸੁਪਰੀਮ ਕੋਰਟ ਪਹੁੰਚੇ ਹਨ। ਉਨ੍ਹਾਂ ਦੇ ਵਕੀਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕੀ ਪਟੀਸ਼ਨ 'ਤੇ ਪਹਿਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ । ਦਰਅਸਲ ਫਰੀਦਕੋਟ ਦੇ ਗੁਰਪ੍ਰੀਤ ਸਿੰਘ ਹਰੀਨੋ ਕਤਲ ਮਾਮਲੇ ਨੂੰ ਐਨਐਸਏ ਵਧਾਉਣ ਦਾ ਆਧਾਰ ਬਣਾਇਆ ਗਿਆ ਹੈ। 

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ 23 ਅਪ੍ਰੈਲ 2023 ਤੋਂ ਹਿਰਾਸਤ ਵਿੱਚ ਹੈ। ਗ੍ਰਿਫਤਾਰੀ ਦੇ ਤੁਰੰਤ ਬਾਅਦ ਉਸ ‘ਤੇ NSA ਲਗਾ ਦਿੱਤਾ ਗਿਆ ਸੀ ਅਤੇ ਉਸ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। ਸਰਕਾਰ ਨੇ ਉਸ ਦੀਆਂ ਗਤੀਵਿਧੀਆਂ ਨੂੰ ਸੂਬੇ ਦੀ ਸੁਰੱਖਿਆ ਲਈ ਖਤਰਾ ਮੰਨਦੇ ਹੋਏ NSA ਲਗਾਇਆ ਸੀ, ਜੋ ਸਮੇਂ-ਸਮੇਂ ‘ਤੇ ਦੋ ਸਾਲ ਤੱਕ ਵਧਾਇਆ ਜਾਂਦਾ ਰਿਹਾ ਹੈ।

5 ਜੁਲਾਈ 2025 ਤੱਕ NSA ਤੀਜੀ ਵਾਰ ਵਧਾਇਆ ਗਿਆ ਸੀ । ਹਾਲਾਂਕਿ ਉਸਦੇ ਨਾਲ ਗ੍ਰਿਫਤਾਰ 9 ਹੋਰ ਲੋਕਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਸ਼ਿਫਟ ਕਰ ਦਿੱਤਾ ਗਿਆ ਅਤੇ ਉਨ੍ਹਾਂ ਖਿਲਾਫ ਦਰਜ ਮਾਮਲਿਆਂ ਦੀ ਸੁਣਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪਰ ਅੰਮ੍ਰਿਤਪਾਲ ਸਿੰਘ ਇਕੱਲਾ ਹੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ।

ਦੱਸ ਦਈਏ ਕੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਕਰੀਬ ਇੱਕ ਮਹੀਨੇ ਤੱਕ ਚੱਲੀ ਲੰਬੀ ਕਾਰਵਾਈ ਅਤੇ ਸਰਚ ਆਪਰੇਸ਼ਨ ਤੋਂ ਬਾਅਦ ਸੰਭਵ ਹੋ ਪਾਈ ਸੀ । ਪੁਲਿਸ ਨੇ ਅੰਮ੍ਰਿਤਪਾਲ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਸੀ