ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ । ਇੱਕ ਨੌਜਵਾਨ ਦੀ ਫਲੈਕਸ ਬੋਰਡ ਲਗਾਉਣ ਸਮੇਂ ਮੌਤ ਹੋ ਗਈ । ਕੰਬੋਜ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਮਹਿਲ ਚ ਇਹ ਦੁਖਦਾਈ ਘਟਨਾ ਵਾਪਰੀ ਜਿੱਥੇ ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਇੱਕ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ ਤੇ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ।
ਮ੍ਰਿਤਕ ਦੀ ਪਛਾਣ ਵਿਸ਼ਾਲ ਵਜੋਂ ਹੋਈ, ਜੋ ਕਿ ਪਿੰਡ ਮਹਿਲ ਦਾ ਰਹਿਣ ਵਾਲਾ ਸੀ। ਵਿਸ਼ਾਲ ਆਪਣੇ ਦੋਸਤਾਂ ਨਾਲ ਫਲੈਕਸ ਬੋਰਡ ਲਗਾ ਰਿਹਾ ਸੀ। ਬੋਰਡ ਅਚਾਨਕ ਹਾਈ-ਵੋਲਟੇਜ ਤਾਰਾਂ ਨੂੰ ਉੱਪਰੋਂ ਛੂਹ ਗਿਆ, ਜਿਸ ਕਾਰਨ ਉਸ ਨੂੰ ਤੇਜ਼ ਕਰੰਟ ਲੱਗਿਆ ਤੇ ਬੁਰੀ ਤਰ੍ਹਾਂ ਸੜ ਗਿਆ ਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ ।
ਪਰਿਵਾਰ ਨੇ ਦੱਸਿਆ ਕਿ ਨੌਜਵਾਨ ਨੂੰ ਉਸਦੇ ਦੋਸਤ ਘਰੇਲੂ ਕੰਮ ਦੇ ਬਹਾਨੇ ਲੈ ਗਏ ਸਨ।ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।ਮ੍ਰਿਤਕ ਦੇ ਪਰਿਵਾਰ ਨੇ ਇਸ ਮਾਮਲੇ ਵਿੱਚ ਵਿਸ਼ਾਲ ਦੇ ਦੋਸਤ 'ਤੇ ਗੰਭੀਰ ਆਰੋਪ ਲਗਾਏ ਹਨ। ਉੱਥੇ ਹੀ ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ।