Trending:
ਅੰਮ੍ਰਿਤਸਰ ਪੁਲਿਸ ਨੇ ਹਾਲ ਹੀ ਵਿੱਚ ਜ਼ਮਾਨਤ ‘ਤੇ ਬਾਹਰ ਆਏ ਗੈਂਗਸਟਰ ਹਰਜਿੰਦਰ ਸਿੰਘ ਉਰਫ਼ ਹੈਰੀ ਨੂੰ ਇੱਕ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਹੈ । ਪੁਲਿਸ ਨੇ ਪ੍ਰੈਸ ਕਾਨਫਰੰਸ ਇਸਦੀ ਜਾਣਕਾਰੀ ਦਿੱਤੀ ਹੈ । ਉਸ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ ਅਤੇ ਜਾਂਚ ਵਿੱਚ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਉਸਦੇ ਸਬੰਧਾਂ ਦਾ ਖੁਲਾਸਾ ਹੋਇਆ ਹੈ । ਗੈਂਗਸਟਰ ਹਰਜਿੰਦਰ ਖਿਲਾਫ ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਕਤਲ, ਹਥਿਆਰ ਅਤੇ ਐਨਡੀਪੀਐਸ ਐਕਟ ਸਮੇਤ ਕਰੀਬ 5 ਅਪਰਾਧਿਕ ਮਾਮਲੇ ਦਰਜ ਹਨ ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੁਠਭੇੜ ਦੌਰਾਨ ਹਰਜਿੰਦਰ ਸਿੰਘ ਜ਼ਖਮੀ ਹੋ ਗਿਆ ਸੀ, ਉਸਨੂੰ ਫੌਰਨ ਗੁਰੂ ਨਾਨਕ ਦੇਵ ਹਸਪਤਾਲ ਲਿਜਾਂਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ, ਉਸਦਾ ਸਾਥੀ ਸੰਨੀ ਜੋ ਮੋਟਰਸਾਈਕਲ ਦੇ ਪਿੱਛੇ ਬੈਠਾ ਸੀ । ਉਹ ਮੌਕੇ ਤੋਂ ਫਰਾਰ ਹੋ ਗਿਆ, ਸੰਨੀ ਨੂੰ ਫੜਨ ਲਈ ਪੁਲਿਸ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ ।
ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਹੈ ਕਿ ਹਰਜਿੰਦਰ ਸਿੰਘ ਦਾ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਗੂੜੇ ਸਬੰਧ ਸੀ । ਪਾਕਿਸਤਾਨ ਤੋਂ ਡਰੋਨ ਜ਼ਰੀਏ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਈ ਜਾਂਦੀ ਸੀ । ਉਸ ਤਰ੍ਹਾਂ ਹੈਰੀ ਵੀ ਆਪਣੇ ਨੈੱਟਵਰਕ ਦੀ ਮਦਦ ਨਾਲ ਦੇਸ਼-ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ ।
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਵਰਚੁਅਲ ਨੰਬਰਾਂ, ਜਾਅਲੀ ਸੋਸ਼ਲ ਮੀਡੀਆ ਪ੍ਰੋਫਾਈਲਾਂ ਅਤੇ ਹੋਰ ਤਕਨੀਕੀ ਤਰੀਕਿਆਂ ਦੀ ਵਰਤੋਂ ਕਰਕੇ ਆਪਣਾ ਨੈੱਟਵਰਕ ਚਲਾਉਂਦਾ ਸੀ।