Trending:
ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਫੌਰਨ ਮੁਅੱਤਲ ਕਰ ਦਿੱਤਾ ਹੈ। ਸਰਕਾਰੀ ਸੂਤਰਾਂ ਅਨੁਸਾਰ ਇਹ ਕਦਮ ਜ਼ਿਲ੍ਹੇ ਵਿੱਚ ਵਧ ਰਹੀਆਂ ਗੈਂਗਸਟਰ ਗਤੀਵਿਧੀਆਂ ਤੇ ਕਈ ਮਹੱਤਵਪੂਰਨ ਮਾਮਲਿਆਂ ਵਿੱਚ ਸਮੇਂ-ਸਿਰ ਕਾਰਵਾਈ ਨਾ ਹੋਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।
ਜਾਣਕਾਰੀ ਮੁਤਾਬਿਕ ਕਈ ਗੰਭੀਰ ਅਪਰਾਧਕ ਮਾਮਲਿਆਂ ਵਿੱਚ ਪੁਲਿਸ ਵੱਲੋਂ ਢੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਗੈਂਗਸਟਰ ਅਤੇ ਹੋਰ ਸ਼ਰਾਰਤੀ ਅਨਸਰਾਂ ਦੇ ਹੌਸਲੇ ਬੁਲੰਦ ਹੋ ਰਹੇ ਸੀ। ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਢਿਲ ਵਰਤਣ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਐਸਐਸਪੀ ਮਨਿੰਦਰ ਸਿੰਘ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ਼ ਕੀਤਾ ਹੈ ਕਿ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਕਿਸੇ ਵੀ ਅਧਿਕਾਰੀ ਵੱਲੋਂ ਨਰਮੀ ਜਾਂ ਕੋਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਕਾਇਮ ਰੱਖਣਾ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ।
ਮੁੱਖ ਮੰਤਰੀ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਕਾਨੂੰਨ-ਵਿਵਸਥਾ ਨਾਲ ਸਮਝੌਤਾ ਕਰਨ ਵਾਲੇ ਅਧਿਕਾਰੀਆਂ ਖਿਲਾਫ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।