Wednesday, 26th of November 2025

Anandpur Sahib and Talwandi Sabo get Holy City, ਅਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ

Reported by: Sukhjinder Singh  |  Edited by: Jitendra Baghel  |  November 24th 2025 05:07 PM  |  Updated: November 24th 2025 05:07 PM
Anandpur Sahib and Talwandi Sabo get Holy City, ਅਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ

Anandpur Sahib and Talwandi Sabo get Holy City, ਅਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ

ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਅੰਮ੍ਰਿਤਸਰ ਦੇ ਗਲਿਆਰਾ ਏਰੀਆ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵੱਲੋਂ ਪੇਸ਼ ਕੀਤੇ ਗਏ ਮਤੇ ਨੂੰ ਸਦਨ ਵੱਲੋ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਪਵਿੱਤਰ ਸ਼ਹਿਰਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਬਜਟ ਦੇਣ ਦਾ ਫੈਸਲਾ ਵੀ ਕੀਤਾ ਗਿਆ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੋਈ ਵੀ ਮੀਟ ਸ਼ਰਾਬ ਅਤੇ ਤੰਬਾਕੂ ਦੀ ਦੁਕਾਨ ਨਹੀ ਖੋਲ੍ਹੇਗਾ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਅੰਮ੍ਰਿਤਸਰ ਸਾਹਿਬ ਦਾ ਗਲਿਆਰਾ ਪਹਿਲਾਂ ਹੀ ਪਵਿੱਤਰ ਹੈ ਪਰ ਅਜੇ ਤੱਕ ਕਿਸੇ ਵੀ ਸਰਕਾਰ ਵੱਲੋਂ ਇਸ ਨੂੰ ਵਿਧਾਨ ਸਭਾ ਵਿੱਚ ਪਵਿੱਤਰ ਨਹੀਂ ਐਲਾਨਿਆ ਗਿਆ ਸੀ।  ਮਤੇ ਨੂੰ ਪਾਸ ਕਰਨ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।

ਪਹਿਲੀ ਵਾਰ ਹੈ ਜਦੋਂ ਪੰਜਾਬ ਦੀ ਵਿਧਾਨ ਸਭਾ ਚੰਡੀਗੜ੍ਹ ਤੋਂ ਚੱਲ ਕੇ ਗੁਰੂ ਦੇ ਚਰਨਾਂ ਵਿਚ ਸਿੱਜਦਾ ਕਰਨ ਲਈ ਆਈ ਹੈ। ਮੁੱਖ ਮੰਤਰੀ ਮਾਨ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਜਲਾਸ ਵਿੱਚ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਤੇਗ ਬਾਹਦਰ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ। ਮੁੱਖ ਮੰਤਰੀ ਵੱਲੋਂ ਸਦਨ ਵਿਚ ਵਿਰੋਧੀ ਧਿਰ ਦਾ ਧੰਨਵਾਦ। ਇਹ ਦਿਨ ਇਹ ਸ਼ਤਾਬਦੀਆਂ ਰਾਜਨੀਤੀ ਤੋਂ ਉਪਰ ਉੱਠਣ ਦਾ ਦਿਨ ਹੈ। 

ਦੱਸ ਦਈਏ ਕਿ ਕਰੀਬ 63 ਵਰ੍ਹਿਆਂ ਮਗਰੋਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਹੋਇਆ । ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਯਾਦਗਾਰੀ ਪਾਰਕ ’ਚ ਵਾਟਰ ਪਰੂਫ ਟੈਂਟ ’ਚ ਕਰੀਬ ਤਿੰਨ ਘੰਟੇ ਤੱਕ ਚੱਲੀ ।  ਇਜਲਾਸ ਦੀ ਸ਼ੁਰੂਆਤ ਵਿੱਚ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੀ ਯਾਦ ਵਿੱਚ ਇੱਕ ਮਤਾ ਪੇਸ਼ ਕੀਤਾ । ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਇਜਲਾਸ ਦੀ ਕਾਰਵਾਈ ਵੇਖਣ ਲਈ ਖਾਸ ਤੌਰ 'ਤੇ ਸਦਨ ਵਿੱਚ ਪਹੁੰਚੇ ਸਨ । ਪਹਿਲੀ ਵਾਰ 

ਸਦਨ ’ਚ ਸ਼ਰਧਾ ਤੇ ਰੂਹਾਨੀਅਤ ਦਾ ਰੰਗ ਵੇਖਣ ਨੂੰ ਮਿਲਿਆ ।