Friday, 24th of July 2026

ਲਓ ਜੀ ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! ਵੀਰਵਾਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ ਤੇ ਵਿੱਦਿਅਕ ਅਦਾਰੇ

Edited By: Lajwinder Kaur | Updated at: June 08th 2026 03:57 PM
Trending News
ਲਓ ਜੀ ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! ਵੀਰਵਾਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ ਤੇ ਵਿੱਦਿਅਕ ਅਦਾਰੇ

ਲਓ ਜੀ ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! ਵੀਰਵਾਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ ਤੇ ਵਿੱਦਿਅਕ ਅਦਾਰੇ

ਇਸ ਸਮੇਂ ਉੱਤਰ ਭਾਰਤ ਅੱਗ ਦੀ ਭੱਠੀ ਵਾਂਗ ਤੱਕ ਰਿਹਾ ਹੈ। ਪੰਜਾਬ ‘ਚ ਪੈ ਰਹੀ ਭਿਆਨਕ ਗਰਮੀ ਦੇ ਵਿਚਕਾਰ ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ 18 ਜੂਨ, ਦਿਨ ਵੀਰਵਾਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਕਿਉਂ ਹੈ ਛੁੱਟੀ?

18 ਜੂਨ ਨੂੰ ਸਿੱਖਾਂ ਦੇ ਪੰਜਵੇਂ ਪਾਤਸ਼ਾਹ, ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪੂਰੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਸੂਬੇ ਭਰ ਦੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ, ਵਿੱਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਕੁਰਬਾਨੀ

ਸ੍ਰੀ ਗੁਰੂ ਅਰਜਨ ਦੇਵ ਜੀ ਨੂੰ 'ਸ਼ਹੀਦਾਂ ਦੇ ਸਿਰਤਾਜ' ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ, ਉਨ੍ਹਾਂ ਦੇ ਸਪੁੱਤਰ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਸੰਗਤ ਨੂੰ 'ਮੀਰੀ-ਪੀਰੀ' ਦਾ ਸਿਧਾਂਤ ਦਿੱਤਾ, ਜਿਸ ਤਹਿਤ ਸੰਤ ਹੋਣ ਦੇ ਨਾਲ-ਨਾਲ ਸਿਪਾਹੀ ਬਣ ਕੇ ਜ਼ੁਲਮ ਦਾ ਟਾਕਰਾ ਕਰਨ ਦਾ ਉਪਦੇਸ਼ ਦਿੱਤਾ ਗਿਆ।

ਇਸ ਛੁੱਟੀ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਭੱਖਦੀ ਗਰਮੀ ਵਿੱਚ ਕੁਝ ਰਾਹਤ ਮਿਲੇਗੀ, ਉੱਥੇ ਹੀ ਲੋਕ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋ ਸਕਣਗੇ।

Punjabi Shorts

Latest News