Thursday, 10th of September 2026

ਪੰਜਾਬੀਆਂ ਲਈ ਮਾਣ ਦੀ ਗੱਲ! UK ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਬਣੇ ਅਰਸ਼ਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੀ ਵਧਾਈ

ਯੂਕੇ ਦੇ ਵਿੱਚ ਸਰਦਾਰ ਨੌਜਵਾਨ ਨੇ ਵੱਡਾ ਅਹੁਦਾ ਹਾਸਿਲ ਕੀਤਾ ਹੈ ਜੋ ਕਿ ਪੰਜਾਬੀਆਂ ਲਈ ਮਾਣ ਦੀ ਗੱਲ ਹੈ। ਪੰਜਾਬੀ ਮੂਲ ਦੇ ਅਤੇ ਯੂਕੇ ਦੇ ਸਾਊਥਾਲ ਵਿੱਚ ਰਹਿਣ ਵਾਲੇ ਸਿੱਖ ਨੌਜਵਾਨ ਅਰਸ਼ਦੀਪ ਸਿੰਘ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕੀਤਾ ਹੈ।

Edited By: Lajwinder Kaur | Updated at: August 18th 2026 02:24 PM
Trending News
ਪੰਜਾਬੀਆਂ ਲਈ ਮਾਣ ਦੀ ਗੱਲ! UK ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਬਣੇ ਅਰਸ਼ਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੀ ਵਧਾਈ

ਪੰਜਾਬੀਆਂ ਲਈ ਮਾਣ ਦੀ ਗੱਲ! UK ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਬਣੇ ਅਰਸ਼ਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੀ ਵਧਾਈ

ਯੂਕੇ (ਬਰਤਾਨੀਆ) ਦੀ ਹਵਾਈ ਫ਼ੌਜ ਵਿੱਚ ਲੰਮੇ ਸਮੇਂ ਬਾਅਦ ਸਿੱਖ ਭਾਈਚਾਰੇ ਲਈ ਇੱਕ ਮਾਣਮੱਤੀ ਪ੍ਰਾਪਤੀ ਸਾਹਮਣੇ ਆਈ ਹੈ। ਪੰਜਾਬੀ ਮੂਲ ਦੇ ਅਤੇ ਯੂਕੇ ਦੇ ਸਾਊਥਾਲ ਵਿੱਚ ਰਹਿਣ ਵਾਲੇ ਸਿੱਖ ਨੌਜਵਾਨ ਅਰਸ਼ਦੀਪ ਸਿੰਘ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕੀਤਾ ਹੈ। ਇਸ ਪ੍ਰਾਪਤੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ ਤਹਿ ਦਿਲੋਂ ਵਧਾਈ ਦਿੱਤੀ ਹੈ।

ਦੂਜੇ ਵਿਸ਼ਵ ਯੁੱਧ ਤੋਂ ਬਾਅਦ ਇਤਿਹਾਸਕ ਪ੍ਰਾਪਤੀ

ਜਥੇਦਾਰ ਸਾਹਿਬ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਕਿਸੇ ਸਿੱਖ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਇੰਨੇ ਉੱਚੇ ਅਹੁਦੇ ਨੂੰ ਪ੍ਰਾਪਤ ਕੀਤਾ ਹੈ। ਵਿਦੇਸ਼ੀ ਧਰਤੀ 'ਤੇ ਰਹਿ ਕੇ ਆਪਣੇ ਦੇਸ਼ ਅਤੇ ਕੌਮ ਦਾ ਨਾਂ ਰੌਸ਼ਨ ਕਰਨਾ ਪੰਜਾਬੀਆਂ ਲਈ ਇੱਕ ਮਾਣ ਵਾਲੀ ਮਿਸਾਲ ਹੈ।

ਸਿੱਖੀ ਰਵਾਇਤਾਂ ਅਤੇ ਮਾਂ ਬੋਲੀ ਨਾਲ ਜੁੜਿਆਵਾਂ

ਉਨ੍ਹਾਂ ਕਿਹਾ ਕਿ ਇਹ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਵਿਦੇਸ਼ ਵਿੱਚ ਪੱਕੇ ਤੌਰ 'ਤੇ ਵੱਸਦਿਆਂ ਹੋਇਆ ਵੀ ਆਪਣੀਆਂ ਅਮੀਰ ਸਿੱਖੀ ਰਵਾਇਤਾਂ, ਸਭਿਆਚਾਰ ਅਤੇ ਪੰਜਾਬੀ ਮਾਂ ਬੋਲੀ ਨਾਲ ਪੂਰੀ ਤਰ੍ਹਾਂ ਜੁੜਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਸਿੱਖਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦੇ ਮਹਾਨ ਸਿਧਾਂਤਾਂ 'ਤੇ ਪਹਿਰਾ ਦਿੰਦਿਆਂ ਪੂਰੀ ਦੁਨੀਆ ਵਿੱਚ ਵੱਡੇ ਮੁਕਾਮ ਹਾਸਲ ਕੀਤੇ ਹਨ, ਅਤੇ ਅਰਸ਼ਦੀਪ ਸਿੰਘ ਦੀ ਇਸ ਕਾਮਯਾਬੀ ਨੇ ਸਮੁੱਚੀ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ।

ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ

ਆਪਣਾ ਸੰਦੇਸ਼ ਜਾਰੀ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਸਾਡੇ ਨੌਜਵਾਨ ਅਰਸ਼ਦੀਪ ਸਿੰਘ ਵਰਗੀ ਨੌਜਵਾਨ ਸ਼ਖ਼ਸੀਅਤ ਤੋਂ ਸੇਧ ਲੈਣ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਮਿਹਨਤ, ਲਗਨ ਅਤੇ ਉੱਚੀ ਵਿਦਿਆ ਦੇ ਬਲਬੂਤੇ 'ਤੇ ਦੁਨੀਆ ਭਰ ਵਿੱਚ ਉੱਚੇ ਮੁਕਾਮਾਂ ਨੂੰ ਸਰ ਕਰਨ। ਉਨ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬਾਣੀ ਦਾ ਹਵਾਲਾ ਦਿੰਦਿਆਂ ਯਾਦ ਕਰਵਾਇਆ ਕਿ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ਹੈ ਕਿ ਜੀਵਨ ਵਿੱਚ ਹਮੇਸ਼ਾ ਅੱਗੇ ਵਧਣ ਲਈ ਉੱਦਮ ਕਰਦੇ ਰਹਿਣਾ ਚਾਹੀਦਾ ਹੈ ਅਤੇ ਕਦੇ ਵੀ ਪਿਛਾਂਹ ਵੱਲ ਨਹੀਂ ਮੁੜਨਾ ਚਾਹੀਦਾ।

Punjabi Shorts

Latest News