ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਇੱਕ ਫੈਸਲੇ 'ਤੇ ਇਤਰਾਜ਼ ਜਤਾਇਆ ਹੈ। ਦਰਅਸਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਰੇ ਸਿੱਖ ਸੰਸਦ ਮੈਂਬਰਾਂ ਨੂੰ ਇੱਕ ਪੱਤਰ ਭੇਜਿਆ ਸੀ। ਇਸ ਪੱਤਰ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ਦੁਆਰਾ ਮਨਾਏ ਜਾਣ ਵਾਲੇ 'ਵੀਰ ਬਾਲ ਦਿਵਸ' ਨਾਮ 'ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਪੱਤਰ ਵਿੱਚ ਲਿਖਿਆ ਸੀ ਕਿ ਸਿੱਖ ਭਾਈਚਾਰੇ ਨੂੰ ਇਸ ਨਾਮ 'ਤੇ ਇਤਰਾਜ਼ ਹੈ ਅਤੇ ਇਸਦਾ ਨਾਮ ਬਦਲ ਕੇ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਿਆ ਜਾਣਾ ਚਾਹੀਦਾ ਹੈ ਅਤੇ ਸਿੱਖ ਸੰਸਦ ਮੈਂਬਰਾਂ ਨੂੰ ਇਹ ਮੁੱਦਾ ਦੇਸ਼ ਦੀ ਸੰਸਦ ਵਿੱਚ ਉਠਾਉਣਾ ਚਾਹੀਦਾ ਹੈ।
ਬਲਵੰਤ ਸਿੰਘ ਰਾਜੋਆਣਾ ਨੇ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਅਜਿਹੇ ਪੱਤਰ ਲਿਖਣ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਘਟਾਉਣਾ ਹੈ। ਉਹਨਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਵਾਜ਼ ਇੰਨੀ ਕਮਜ਼ੋਰ ਹੋ ਗਈ ਹੈ ਕਿ ਇਹ ਸੰਸਦ ਅਤੇ ਦੇਸ ਦੇ ਹੁਕਮਰਾਨਾਂ ਤੱਕ ਨਹੀਂ ਪਹੁੰਚ ਸਕਦੀ ? ਬਲਵੰਤ ਸਿੰਘ ਰਾਜੋਆਣਾ ਨੇ ਲਿਖਿਆ ਤੁਹਾਡੇ ਦੁਆਰਾ ਲਿਖੀ ਇਸ ਚਿੱਠੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਇਤਿਹਾਸ ਦੇ ਇੱਕ ਕਾਲੇ ਅਤੇ ਕਲੰਕਤ ਦਸਤਾਵੇਜ਼ ਦੇ ਤੌਰ ਤੇ ਹੀ ਜਾਣਿਆ ਜਾਵੇਗਾ।

ਉਹਨਾਂ ਜਥੇਦਾਰ ਨੂੰ ਲਿਖਿਆ ਕਿ ਇਹ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਕਾਲ ਪੁਰਖ ਦਾ ਤਖ਼ਤ ਹੈ, ਜਿੱਥੋਂ ਦੀ ਆਵਾਜ਼ ਪੂਰੀ ਦੁਨੀਆਂ ਤੱਕ ਗੂੰਜਦੀ ਹੈ, ਆਪਣੇ ਨਿੱਜੀ ਹਿੱਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਆਵਾਜ਼ ਨੂੰ ਕਮਜ਼ੋਰ ਨਾ ਬਣਾਓ। ਕਿਉਂਕਿ ਪੰਜਾਬ ਵਿੱਚ 7 ਸੰਸਦ ਮੈਂਬਰ ਕਾਂਗਰਸ ਪਾਰਟੀ ਤੋਂ ਚੁਣੇ ਗਏ ਹਨ ਕਿ ਇਹ ਉਹੀ ਪਾਰਟੀ ਹੈ,ਜਿਹਨਾਂ ਵੱਲੋਂ 1984 ਦੇ ਵਿੱਚ ਸਿੱਖਾਂ ਉੱਤੇ ਜ਼ੁਲਮ ਕੀਤੇ ਗਏ ਸੀ ਅਤੇ ਮੈਂ ਵੀ ਯਾਨੀ ਬਲਵੰਤ ਸਿੰਘ ਰਾਜੋਆਣਾ ਵੀ ਇਸੇ ਕਾਂਗਰਸ ਪਾਰਟੀ ਦੇ ਕਾਰਨ ਪਿਛਲੇ 30 ਸਾਲਾਂ ਤੋਂ ਜੇਲ੍ਹ ਵਿੱਚ ਅਤੇ 19 ਸਾਲਾਂ ਤੋਂ ਫਾਂਸੀ ਦੀ ਚੱਕੀ ਵਿੱਚ ਬੈਠ ਆਪਣੇ ਹੋਣ ਵਾਲੇ ਫੈਸਲੇ ਦਾ ਇੰਤਜ਼ਾਰ ਕਰ ਰਿਹਾ ਹਾਂ।
_1766140464.jpeg)
ਜਥੇਦਾਰ ਕੁਲਦੀਪ ਗੜਗੱਜ ਨੇ ਲਿਖਿਆ ਸੀ ਪੱਤਰ
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 8 ਦਸੰਬਰ ਨੂੰ ਲੋਕ ਸਭਾ ਅਤੇ ਰਾਜ ਸਭਾ ਦੇ ਕੁੱਲ 14 ਸਿੱਖ ਸਾਂਸਦਾਂ ਨੂੰ ਇੱਕ ਪੱਤਰ ਲਿਖਿਆ ਸੀ। ਜਿਹਨਾਂ ਵਿੱਚ ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ,ਸਖਜਿੰਦਰ ਸਿੰਘ ਰੰਧਾਵਾ,ਹਰਸਿਮਰਤ ਕੌਰ ਬਾਦਲ,ਹਰਦੀਪ ਸਿੰਘ ਪੂਰੀ,ਹਰਭਜਨ ਸਿੰਘ,ਮਲਵਿੰਦਰ ਸਿੰਘ ਕੰਗ, ਸੰਤ ਬਲਬੀਰ ਸਿੰਘ ਸੀਚੇਵਾਲ ਸਮੇਤ ਹੋਰ ਸਿੱਖ ਸਾਂਸਦਾਂ ਦੇ ਨਾਮ ਸ਼ਾਮਲ ਸਨ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਾਰੇ ਸਿੱਖ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਸੀ ਕਿ ਉਹ ਸੰਸਦ ਵਿੱਚ 'ਵੀਰ ਬਾਲ ਦਿਵਸ' ਨਾਮ ਬਦਲਣ ਨੂੰ ਲੈ ਕੇ ਮਜ਼ਬੂਤੀ ਨਾਲ ਚੁੱਕਣ। ਕੇਂਦਰ ਉੱਤੇ ਦਬਾਅ ਬਣਾ ਕੇ ਇਸ ਦਿਵਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਿੱਚ ਮਨਾਇਆ ਜਾਵੇ। ਉਹਨਾਂ ਲਿਖਿਆ ਸੀ ਕਿ ਇਹ ਸਿਰਫ਼ ਨਾਮ ਬਦਲਣ ਦੀ ਮੰਗ ਨਹੀਂ ਸਗੋਂ ਸਿੱਕ ਭਾਵਨਾਵਾਂ ਦੇ ਸਨਮਾਨ ਦੀ ਵੀ ਗੱਲ ਹੈ।