Thursday, 8th of October 2026

ਬਟਾਲਾ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ! 30 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਣੇ ਤਿੰਨ ਤਸਕਰ ਕਾਬੂ

Edited By: Lajwinder Kaur | Updated at:
ਬਟਾਲਾ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ! 30 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਣੇ ਤਿੰਨ ਤਸਕਰ ਕਾਬੂ

ਬਟਾਲਾ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ! 30 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਣੇ ਤਿੰਨ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਸਖ਼ਤ ਕਾਰਵਾਈਆਂ ਅਮਲ ਵਿੱਚ ਲਿਆਉਂਦੀਆਂ ਜਾ ਰਹੀਆਂ ਹਨ। ਇਸ ਲੜੀ ਦੇ ਤਹਿਤ ਬਟਾਲਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਪਾਸੋਂ 30 ਗ੍ਰਾਮ ਹੈਰੋਇਨ, ਡਰੱਗ ਮਨੀ ਅਤੇ 1 ਅਰਟਿਗਾ ਗੱਡੀ ਬਰਾਮਦ ਕੀਤੀ। ਫੜੇ ਗਏ ਤਸਕਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਅਤੇ ਜਲਦ ਹੀ ਪੁਲਿਸ ਰਿਮਾਂਡ ਹਸਾਲ ਕੀਤਾ ਜਾਵੇਗਾ ।

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਐਸ.ਐਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐਸ.ਪੀ. ਹਰੀਸ਼ ਬਹਿਲ ਦੀ ਅਗਵਾਈ ਹੇਠ ਚਲਾਈ ਗਈ ਚੈਕਿੰਗ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 30 ਗ੍ਰਾਮ ਹੈਰੋਇਨ, ਨਸ਼ੇ ਦੀ ਕਮਾਈ (ਡਰੱਗ ਮਨੀ) ਅਤੇ ਇੱਕ ਅਰਟਿਗਾ ਗੱਡੀ ਬਰਾਮਦ ਕੀਤੀ ਹੈ। ਐਸਐਚਓ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਫੜੇ ਗਏ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੁਣ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। 

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਾ ਸਿਰਫ਼ ਵੱਡੇ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ, ਸਗੋਂ ਨਸ਼ੇ ਦੇ ਕਾਰੋਬਾਰ ਤੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ। ਸਰਕਾਰ ਦਾ ਮੁੱਖ ਟੀਚਾ ਪੰਜਾਬ ਦੀ ਜਵਾਨੀ ਨੂੰ ਮੁੜ ਖੇਡਾਂ ਅਤੇ ਸਿਹਤਮੰਦ ਜੀਵਨ ਨਾਲ ਜੋੜ ਕੇ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣਾ ਹੈ।