ਬਠਿੰਡਾ: ਪੰਜਾਬ ਪੁਲਿਸ ਸੂਬੇ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਗਾਤਾਰ ਸਰਗਰਮ ਸਾਬਤ ਹੋ ਰਹੀ ਹੈ। ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਸਬੰਧ ਵਿੱਚ ਬਠਿੰਡਾ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। DGP ਪੰਜਾਬ ਗੌਰਵ ਯਾਦਵ ਨੇ X ਪੋਸਟ ’ਚ ਦੱਸਿਆ ਕਿ, ‘ਖਾਸ ਸੂਚਨਾ 'ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਸਬੰਧਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 4 ਗੈਰ-ਕਾਨੂੰਨੀ ਪਿਸਤੌਲ, 04 ਮੈਗਜ਼ੀਨ, 26 ਜ਼ਿੰਦਾ ਕਾਰਤੂਸ ਅਤੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲੀ ਇੱਕ ਕਾਰ ਬਰਾਮਦ ਕੀਤੀ ਹੈ।’
DGP ਨੇ ਜਾਣਕਾਰੀ ਸਾਂਝੀ ਕਰਦਿਆਂ ਇਹ ਵੀ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਕੋਲ ਗ਼ੈਰ-ਕਾਨੂੰਨੀ ਹਥਿਆਰ ਸਨ ਅਤੇ ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਹਾਲ ਹੀ ਵਿੱਚ ਯੋਜਨਾਬੱਧ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਕੈਨੇਡਾ ਤੋਂ ਬਠਿੰਡਾ ਆਇਆ ਸੀ। ਬਠਿੰਡਾ ਦੇ PS ਥਰਮਲ ਵਿਖੇ FIR ਦਰਜ ਕੀਤੀ ਗਈ ਹੈ। ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ 'ਤੇ ਅਡੋਲ ਹੈ।
Acting on specific inputs, Counter Intelligence Bathinda, in coordination with Bathinda Police, arrests three accused linked to the Arsh Dalla gang and recovers 4 illegal pistols with 04 magazines, 26 live cartridges, and a car without a registration number.Preliminary… pic.twitter.com/zhaPAi7MNP
— DGP Punjab Police (@DGPPunjabPolice) January 6, 2026