Monday, 15th of June 2026

ਮਜ਼ਦੂਰਾਂ ਲਈ ਖੁਸ਼ਖਬਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ 'ਚ ਕੀਤੇ ਵੱਡੇ ਐਲਾਨ

Edited By: Lajwinder Kaur | Updated at: May 01st 2026 04:43 PM
Trending News
ਮਜ਼ਦੂਰਾਂ ਲਈ ਖੁਸ਼ਖਬਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ 'ਚ ਕੀਤੇ ਵੱਡੇ ਐਲਾਨ

ਮਜ਼ਦੂਰਾਂ ਲਈ ਖੁਸ਼ਖਬਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ 'ਚ ਕੀਤੇ ਵੱਡੇ ਐਲਾਨ

ਮਜ਼ਦੂਰ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਨੇ ਮਜ਼ਦੂਰਾਂ ਨੂੰ ਸਮਰਪਿਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ। ਇਸ ਇਤਿਹਾਸਕ ਪਹਿਲਕਦਮੀ ਤਹਿਤ ਸੂਬਾ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਕੁਰਬਾਨੀਆਂ ਅਤੇ ਦੇਸ਼ ਦੀ ਤਰੱਕੀ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਇਹ ਖ਼ਾਸ ਕਦਮ ਚੁੱਕਿਆ ਗਿਆ ਹੈ। ਸੈਸ਼ਨ ਦੌਰਾਨ ਮਜ਼ਦੂਰਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਨਾਲ ਸਬੰਧਤ ਅਹਿਮ ਮਸਲਿਆਂ 'ਤੇ ਚਰਚਾ ਕੀਤੀ ਗਈ।

15 ਫ਼ੀਸਦੀ ਵਾਧੇ ਦਾ ਐਲਾਨ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਘੱਟੋ-ਘੱਟ ਮਜ਼ਦੂਰੀ ਵਿੱਚ 15 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦੇ ਘੇਰੇ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ, ਦੋਵੇਂ ਖੇਤਰਾਂ ਦੇ ਮਜ਼ਦੂਰ ਸ਼ਾਮਲ ਹੋਣਗੇ।

ਸੀਐਮ ਮਾਨ ਨੇ ਕਿਹਾ ਕਿ ਮਜ਼ਦੂਰ ਦਿਵਸ ਦੇ ਮੌਕੇ 'ਤੇ ਇਹ ਉਨ੍ਹਾਂ ਵੱਲੋਂ ਮਜ਼ਦੂਰਾਂ ਲਈ ਇੱਕ ਖ਼ਾਸ ਤੋਹਫ਼ਾ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਲ 2013 ਤੋਂ ਬਾਅਦ ਦੋ ਸਰਕਾਰਾਂ ਆਈਆਂ ਅਤੇ ਗਈਆਂ, ਪਰ ਕਿਸੇ ਨੇ ਵੀ ਮਜ਼ਦੂਰੀ ਵਿੱਚ ਕੋਈ ਵਾਧਾ ਨਹੀਂ ਕੀਤਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਵਿੱਚ ਘੱਟੋ-ਘੱਟ ਮਜ਼ਦੂਰੀ (Minimum Wages) ਵਿੱਚ 15 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮਜ਼ਦੂਰਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਲਿਆ ਗਿਆ ਹੈ ਤਾਂ ਜੋ ਉਹ ਮਹਿੰਗਾਈ ਦੇ ਦੌਰ ਵਿੱਚ ਆਪਣਾ ਗੁਜ਼ਾਰਾ ਬਿਹਤਰ ਤਰੀਕੇ ਨਾਲ ਕਰ ਸਕਣ। ਇਸ ਐਲਾਨ ਨਾਲ ਸੂਬੇ ਦੇ ਹਜ਼ਾਰਾਂ ਮਜ਼ਦੂਰਾਂ ਨੂੰ ਸਿੱਧਾ ਫਾਇਦਾ ਮਿਲੇਗਾ।

ਮੁੱਖ ਮੰਤਰੀ ਭਗਵੰਤ ਮਾਨ 6 ਤੋਂ 9 ਮਈ ਤੱਕ ਕਰਨਗੇ 'ਧੰਨਵਾਦ ਯਾਤਰਾ'

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 6 ਮਈ ਤੋਂ 9 ਮਈ ਤੱਕ ਪੰਜਾਬ ਵਿੱਚ ਇੱਕ ਵਿਸ਼ੇਸ਼ 'ਧੰਨਵਾਦ ਯਾਤਰਾ' ਕੱਢੀ ਜਾਵੇਗੀ। ਇਹ ਯਾਤਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਸਜ਼ਾ ਦੇ ਪ੍ਰਬੰਧ ਵਾਲੇ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ" ਦੇ ਕਾਨੂੰਨ ਬਣਨ ਦੀ ਖੁਸ਼ੀ ਵਿੱਚ ਕੱਢੀ ਜਾ ਰਹੀ ਹੈ।

ਇਸ ਯਾਤਰਾ ਦੌਰਾਨ ਮੁੱਖ ਮੰਤਰੀ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋਣਗੇ। ਉਹ ਅੰਮ੍ਰਿਤਸਰ (ਸ੍ਰੀ ਹਰਿਮੰਦਰ ਸਾਹਿਬ), ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਅਤੇ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ 'ਤੇ ਜਾ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨਗੇ ਅਤੇ ਲੋਕਾਂ ਦਾ ਧੰਨਵਾਦ ਕਰਨਗੇ।

Latest News