ਹਲਕਾ ਅਜਨਾਲਾ ਦੇ ਪਿੰਡ ਭਲਾ ਪਿੰਡ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਬਕਾ ਸਰਪੰਚ ਸਕੱਤਰ ਸਿੰਘ ਅਤੇ ਆੜ੍ਹਤੀ ਬਲਬੀਰ ਸਿੰਘ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਲ ਹੋ ਗਏ।
ਗਰਮਜੋਸ਼ੀ ਨਾਲ ਕੀਤਾ ਗਿਆ ਸਵਾਗਤ
ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪਾਰਟੀ ਵਿੱਚ ਆਏ ਸਾਰੇ ਆਗੂਆਂ ਅਤੇ ਵਰਕਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਰੇ ਸਾਥੀ ਕਾਂਗਰਸ ਦੇ ਪੁਰਾਣੇ ਪਰਿਵਾਰ ਦਾ ਹਿੱਸਾ ਹਨ, ਜੋ ਚੋਣਾਂ ਦੌਰਾਨ ਕਿਸੇ ਕਾਰਨ 'ਆਪ' ਵਿੱਚ ਚਲੇ ਗਏ ਸਨ। ਹੁਣ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ 'ਘਰ ਵਾਪਸੀ' ਕੀਤੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਸਾਰਿਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਦੂਜੇ ਪਾਸੇ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨਾ ਹੈ।