Friday, 10th of July 2026

ਵੱਡੀ ਖਬਰ! CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਮੋਹਰ ਲੱਗਣ ਦੀ ਉਮੀਦ

Edited By: Lajwinder Kaur | Updated at: April 09th 2026 12:24 PM
Trending News
ਵੱਡੀ ਖਬਰ! CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਮੋਹਰ ਲੱਗਣ ਦੀ ਉਮੀਦ

ਵੱਡੀ ਖਬਰ! CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਮੋਹਰ ਲੱਗਣ ਦੀ ਉਮੀਦ

ਪੰਜਾਬ ਸਰਕਾਰ ਵੱਲੋਂ ਆਉਂਦੀ 11 ਅਪ੍ਰੈਲ ਨੂੰ ਕੈਬਨਿਟ ਦੀ ਇੱਕ ਵਿਸ਼ੇਸ਼ ਅਤੇ ਅਹਿਮ ਬੈਠਕ ਬੁਲਾਈ ਗਈ ਹੈ। ਇਹ ਮੀਟਿੰਗ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਹੋਵੇਗੀ। ਇਸ ਬੈਠਕ ਵਿੱਚ ਸੂਬੇ ਦੇ ਕਈ ਅਹਿਮ ਮੁੱਦਿਆਂ ਅਤੇ ਪੈਂਡਿੰਗ ਪਏ ਸਰਕਾਰੀ ਫੈਸਲਿਆਂ 'ਤੇ ਮੋਹਰ ਲੱਗਣ ਦੀ ਉਮੀਦ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀ ਸ਼ਾਮਲ ਹੋਣਗੇ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 11 ਅਪ੍ਰੈਲ ਨੂੰ; ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ ਚਰਚਾ
ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਅਨੁਸਾਰ, ਮੰਤਰੀ ਪ੍ਰੀਸ਼ਦ ਦੀ ਅਗਲੀ ਅਹਿਮ ਮੀਟਿੰਗ 11 ਅਪ੍ਰੈਲ 2026, ਦਿਨ ਸ਼ਨੀਵਾਰ ਨੂੰ ਬੁਲਾਈ ਗਈ ਹੈ। ਇਹ ਬੈਠਕ ਦੁਪਹਿਰ 03:00 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ।
ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਦੇ ਹਸਤਾਖਰਾਂ ਹੇਠ ਜਾਰੀ ਹੋਏ ਇਸ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਇਸ ਬੈਠਕ ਵਿੱਚ ਸ਼ਾਮਲ ਹੋਣ ਲਈ ਮੁੱਖ ਮੰਤਰੀ, ਸਮੂਹ ਕੈਬਨਿਟ ਮੰਤਰੀਆਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਕਾਰਜਾਂ ਅਤੇ ਲੋਕ ਹਿੱਤਾਂ ਨਾਲ ਜੁੜੇ ਕਈ ਵੱਡੇ ਫੈਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।
Punjabi Shorts

Latest News