Wednesday, 28th of October 2026

ਬਿਕਰਮ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵੱਡੀ ਖ਼ਬਰ, ਵਿਜੀਲੈਂਸ ਬਿਊਰੋ ਅੱਜ ਅਦਾਲਤ ’ਚ ਦਾਖ਼ਲ ਕਰ ਸਕਦੀ ਚਾਰਜਸ਼ੀਟ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ (Disproportionate Assets) ਦੇ ਮਾਮਲੇ ਵਿੱਚ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ।

Edited By: Lajwinder Kaur | Updated at:
ਬਿਕਰਮ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵੱਡੀ ਖ਼ਬਰ, ਵਿਜੀਲੈਂਸ ਬਿਊਰੋ ਅੱਜ ਅਦਾਲਤ ’ਚ ਦਾਖ਼ਲ ਕਰ ਸਕਦੀ ਚਾਰਜਸ਼ੀਟ

ਬਿਕਰਮ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵੱਡੀ ਖ਼ਬਰ, ਵਿਜੀਲੈਂਸ ਬਿਊਰੋ ਅੱਜ ਅਦਾਲਤ ’ਚ ਦਾਖ਼ਲ ਕਰ ਸਕਦੀ ਚਾਰਜਸ਼ੀਟ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ (Disproportionate Assets) ਦੇ ਮਾਮਲੇ ਵਿੱਚ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਪੰਜਾਬ ਵਿਜੀਲੈਂਸ ਬਿਊਰੋ ਅੱਜ ਇਸ ਮਾਮਲੇ ਵਿੱਚ ਮੋਹਾਲ਼ੀ ਅਦਾਲਤ ਵਿੱਚ ਆਪਣੀ ਚਾਰਜਸ਼ੀਟ (ਦੋਸ਼ ਪੱਤਰ) ਦਾਖ਼ਲ ਕਰ ਸਕਦੀ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਲੰਮੇ ਸਮੇਂ ਤੋਂ ਚੱਲ ਰਹੀ ਜਾਂਚ ਤੋਂ ਬਾਅਦ ਇਹ ਚਾਰਜਸ਼ੀਟ ਤਿਆਰ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ।

ਕੀ ਹੈ ਪੂਰਾ ਮਾਮਲਾ?

ਬਿਕਰਮ ਸਿੰਘ ਮਜੀਠੀਆ 'ਤੇ ਆਪਣੀ ਆਮਦਨ ਦੇ ਜਾਇਜ਼ ਸਰੋਤਾਂ ਤੋਂ ਵਾਧੂ ਸੰਪਤੀ ਬਣਾਉਣ ਅਤੇ ਵਿੱਤੀ ਅਨਿਯਮਤਤਾਵਾਂ ਦੇ ਗੰਭੀਰ ਦੋਸ਼ ਲੱਗੇ ਹਨ। ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਵੱਖ-ਵੱਖ ਚੱਲ-ਅਚੱਲ ਜਾਇਦਾਦਾਂ ਅਤੇ ਬੈਂਕ ਖਾਤਿਆਂ ਦਾ ਵੇਰਵਾ ਇਕੱਠਾ ਕੀਤਾ ਗਿਆ ਹੈ।

ਅਦਾਲਤੀ ਕਾਰਵਾਈ 'ਤੇ ਟਿਕੀਆਂ ਨਜ਼ਰਾਂ

ਜੇਕਰ ਵਿਜੀਲੈਂਸ ਬਿਊਰੋ ਅੱਜ ਮੋਹਾਲ਼ੀ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰਦੀ ਹੈ, ਤਾਂ ਇਸ ਨਾਲ ਮਜੀਠੀਆ ਦੀਆਂ ਕਾਨੂੰਨੀ ਮੁਸ਼ਕਲਾਂ ਹੋਰ ਜ਼ਿਆਦਾ ਵਧ ਸਕਦੀਆਂ ਹਨ। ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਹੋਣ ਤੋਂ ਬਾਅਦ ਹੀ ਕੇਸ ਦੀ ਅਗਲੀ ਕਾਨੂੰਨੀ ਪ੍ਰਕਿਰਿਆ ਅਤੇ ਸੁਣਵਾਈ ਦਾ ਰਾਹ ਸਾਫ਼ ਹੋਵੇਗਾ। ਫਿਲਹਾਲ ਅੱਜ ਸਭ ਦੀਆਂ ਨਜ਼ਰਾਂ ਮੋਹਾਲੀ ਅਦਾਲਤ ਦੀ ਕਾਰਵਾਈ 'ਤੇ ਟਿਕੀਆਂ ਰਹਿਣਗੀਆਂ।