Tuesday, 13th of October 2026

ਸਿਆਸੀ ਜਗਤ ਤੋਂ ਵੱਡੀ ਖਬਰ! ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਭਰਤੀ…

ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਸਿਹਤ ਖਰਾਬ ਹੋ ਗਈ ਜਿਸ ਕਰਕੇ ਤੁਰੰਤ ਉਨ੍ਹਾਂ ਨੂੰ ਜਲੰਧਰ ਦੇ ਇੱਕ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ।

Edited By: Lajwinder Kaur | Updated at:
ਸਿਆਸੀ ਜਗਤ ਤੋਂ ਵੱਡੀ ਖਬਰ! ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਭਰਤੀ…

ਸਿਆਸੀ ਜਗਤ ਤੋਂ ਵੱਡੀ ਖਬਰ! ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਭਰਤੀ…

ਸਿਆਸੀ ਅਤੇ ਪੰਥਕ ਹਲਕਿਆਂ ਤੋਂ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਬਾਬਾ ਬਕਾਲਾ ਸਾਹਿਬ ਵਿਖੇ ਅੱਜ ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਇੱਕ ਵਿਸ਼ਾਲ ਪੰਥਕ ਕਾਨਫਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਵੀ ਪਹੁੰਚਣਾ ਸੀ।

ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਦਾਖਲ

ਪਰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜਾਂਦੇ ਸਮੇਂ ਰਸਤੇ ਵਿੱਚ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ। ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਦੀ ਦੇਖ-ਰੇਖ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਚਾਹੁਣ ਵਾਲੇ ਚਿੰਤਤ

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੰਥਕ ਹਲਕਿਆਂ ਅਤੇ ਸਮਰਥਕਾਂ ਵਿੱਚ ਫ਼ਿਕਰ ਦੀ ਲਹਿਰ ਦੌੜ ਗਈ ਹੈ। ਸਮੂਹ ਸੰਗਤਾਂ ਅਤੇ ਚਾਹੁਣ ਵਾਲਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਭਾਈ ਸਰਬਜੀਤ ਸਿੰਘ ਖ਼ਾਲਸਾ ਦੀ ਜਲਦ ਸਿਹਤਯਾਬੀ ਅਤੇ ਤੰਦਰੁਸਤੀ ਲਈ ਅਕਾਲ ਪੁਰਖ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕਰਨ।

ਭਾਈ ਸਰਬਜੀਤ ਸਿੰਘ ਖਾਲਸਾ ਦਾ ਸਿਆਸੀ ਪੱਖ:

ਭਾਈ ਸਰਬਜੀਤ ਸਿੰਘ ਖ਼ਾਲਸਾ ਪੰਜਾਬ ਦੀ ਸਿਆਸਤ ਵਿੱਚ ਇੱਕ ਪ੍ਰਮੁੱਖ ਅਤੇ ਚਰਚਿਤ ਚਿਹਰਾ ਹਨ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਚੋਣ ਮੈਦਾਨ ਵਿੱਚ ਉਤਰ ਚੁੱਕੇ ਹਨ, ਅਤੇ ਸਾਲ 2024 ਦੀਆਂ ਆਮ ਚੋਣਾਂ ਵਿੱਚ ਉਹ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਸੰਸਦ ਮੈਂਬਰ (MP) ਬਣੇ ਹਨ। ਸੰਸਦ ਵਿੱਚ ਪਹੁੰਚਣ ਤੋਂ ਬਾਅਦ ਉਹ ਲਗਾਤਾਰ ਪੰਥਕ ਮੁੱਦਿਆਂ, ਸਿੱਖ ਬੰਦੀਆਂ ਦੀ ਰਿਹਾਈ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ।