Wednesday, 7th of October 2026

ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ, ਕੋਰਟ ਵੱਲੋਂ ਇਸ ਕੰਮ ਲਈ ਮਿਲੀ ਇਜਾਜ਼ਤ...

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਮਿਲ ਗਈ ਹੈ। ਅੰਮ੍ਰਿਤਸਰ ਦੀ ਅਦਾਲਤ ਵੱਲੋਂ ਫਿਲਹਾਲ ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

Edited By: Lajwinder Kaur | Updated at:
ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ, ਕੋਰਟ ਵੱਲੋਂ ਇਸ ਕੰਮ ਲਈ ਮਿਲੀ ਇਜਾਜ਼ਤ...

ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ, ਕੋਰਟ ਵੱਲੋਂ ਇਸ ਕੰਮ ਲਈ ਮਿਲੀ ਇਜਾਜ਼ਤ...

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਮਿਲ ਗਈ ਹੈ। ਅੰਮ੍ਰਿਤਸਰ ਦੀ ਅਦਾਲਤ ਵੱਲੋਂ ਫਿਲਹਾਲ ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਹਾਲਾਂਕਿ ਅਦਾਲਤ ਨੇ ਇਸ ਸਬੰਧੀ ਕੁਝ ਸਖ਼ਤ ਸ਼ਰਤਾਂ ਵੀ ਲਗਾਈਆਂ ਹਨ।

ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਬਿਮਾਰ ਦਾਦੀ ਨੂੰ ਮਿਲਣ ਲਈ ਪੈਰੋਲ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ਅਰਜ਼ੀ ’ਤੇ ਸੁਣਵਾਈ ਦੌਰਾਨ ਅਦਾਲਤ ਨੇ ਫਿਲਹਾਲ ਉਸ ਨੂੰ ਸਿੱਧੇ ਤੌਰ ’ਤੇ ਮਿਲਣ ਦੀ ਇਜਾਜ਼ਤ ਦੇਣ ਦੀ ਬਜਾਏ ਵੀਡੀਓ ਕਾਲ ਰਾਹੀਂ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ ਹੈ।

5 ਦਿਨਾਂ ਦੇ ਅੰਦਰ 10 ਮਿੰਟ ਕਰ ਸਕਣਗੇ ਗੱਲ

ਅਦਾਲਤ ਦੇ ਹੁਕਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ 5 ਦਿਨਾਂ ਦੇ ਸਮੇਂ ਦੌਰਾਨ ਆਪਣੀ ਦਾਦੀ ਨਾਲ ਕੁੱਲ 10 ਮਿੰਟ ਲਈ ਵੀਡੀਓ ਕਾਲ ਕਰਨ ਦੀ ਇਜਾਜ਼ਤ ਹੋਵੇਗੀ। ਇਸ ਦੌਰਾਨ ਉਹ ਆਪਣੀ ਦਾਦੀ ਦਾ ਹਾਲ-ਚਾਲ ਜਾਣ ਸਕਣਗੇ ਅਤੇ ਉਨ੍ਹਾਂ ਨਾਲ ਗੱਲਬਾਤ ਕਰ ਸਕਣਗੇ।

ਵੀਡੀਓ ਕਾਲ ਦੀ ਨਹੀਂ ਹੋਵੇਗੀ ਵੀਡੀਓਗ੍ਰਾਫੀ

ਅਦਾਲਤ ਨੇ ਇਸ ਮਾਮਲੇ ਵਿੱਚ ਸਖ਼ਤ ਰੁਖ ਅਪਣਾਉਂਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੀ ਦਾਦੀ ਵਿਚਕਾਰ ਹੋਣ ਵਾਲੀ ਵੀਡੀਓ ਕਾਲ ਦੀ ਕਿਸੇ ਵੀ ਤਰ੍ਹਾਂ ਦੀ ਵੀਡੀਓਗ੍ਰਾਫੀ ਨਹੀਂ ਕੀਤੀ ਜਾਣੀ ਚਾਹੀਦੀ। ਯਾਨੀ ਇਸ ਗੱਲਬਾਤ ਨੂੰ ਰਿਕਾਰਡ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।

ਪੈਰੋਲ ਦੀ ਅਰਜ਼ੀ ’ਤੇ ਅਗਲੀ ਸੁਣਵਾਈ 21 ਤਰੀਕ ਨੂੰ

ਅੰਮ੍ਰਿਤਪਾਲ ਸਿੰਘ ਵੱਲੋਂ ਦਾਦੀ ਨੂੰ ਮਿਲਣ ਲਈ ਦਾਇਰ ਕੀਤੀ ਗਈ ਪੈਰੋਲ ਦੀ ਅਰਜ਼ੀ ’ਤੇ ਅਜੇ ਅੰਤਿਮ ਫੈਸਲਾ ਨਹੀਂ ਹੋਇਆ ਹੈ। ਫਿਲਹਾਲ ਅਦਾਲਤ ਨੇ ਉਸ ਦੀ ਮਿਲਣ ਦੀ ਅਰਜ਼ੀ ਨੂੰ ਮਨਜ਼ੂਰੀ ਨਹੀਂ ਦਿੱਤੀ ਅਤੇ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਦਿੱਤੀ ਹੈ।

ਇਸ ਮਾਮਲੇ ਵਿੱਚ ਅਗਲੀ ਸੁਣਵਾਈ 21 ਤਰੀਕ ਨੂੰ ਹੋਵੇਗੀ। ਉਸ ਸਮੇਂ ਅਦਾਲਤ ਵੱਲੋਂ ਪੈਰੋਲ ਦੀ ਅਰਜ਼ੀ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਅੰਮ੍ਰਿਤਸਰ ਦੇ ਹਸਪਤਾਲ ’ਚ ਦਾਖ਼ਲ ਸੀ ਦਾਦੀ

ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਫਿਲਹਾਲ ਹਸਪਤਾਲ ਵੱਲੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਦਾਦੀ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮਿਲਣ ਲਈ ਪੈਰੋਲ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਫਿਲਹਾਲ ਸਿੱਧੀ ਮੁਲਾਕਾਤ ਦੀ ਇਜਾਜ਼ਤ ਦੇਣ ਦੀ ਬਜਾਏ ਵੀਡੀਓ ਕਾਲ ਦਾ ਵਿਕਲਪ ਦਿੱਤਾ ਹੈ। ਹੁਣ ਸਾਰਿਆਂ ਦੀ ਨਜ਼ਰ 21 ਤਰੀਕ ਨੂੰ ਹੋਣ ਵਾਲੀ ਅਗਲੀ ਸੁਣਵਾਈ ’ਤੇ ਰਹੇਗੀ।