Tuesday, 22nd of September 2026

ਜੀਟੀਸੀ ਦੇ ਮੰਚ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਐਲਾਨ; ਮੁਲਾਜ਼ਮਾਂ ਦੇ DA ਤੇ ਮਹਿਲਾਵਾਂ ਦੀ ਸਨਮਾਨ ਰਾਸ਼ੀ ਨੂੰ ਲੈ ਕੇ ਆਈ ਵੱਡੀ ਖੁਸ਼ਖਬਰੀ!

Edited By: Lajwinder Kaur | Updated at:
ਜੀਟੀਸੀ ਦੇ ਮੰਚ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਐਲਾਨ; ਮੁਲਾਜ਼ਮਾਂ ਦੇ DA ਤੇ ਮਹਿਲਾਵਾਂ ਦੀ ਸਨਮਾਨ ਰਾਸ਼ੀ ਨੂੰ ਲੈ ਕੇ ਆਈ ਵੱਡੀ ਖੁਸ਼ਖਬਰੀ!

ਜੀਟੀਸੀ ਦੇ ਮੰਚ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਐਲਾਨ; ਮੁਲਾਜ਼ਮਾਂ ਦੇ DA ਤੇ ਮਹਿਲਾਵਾਂ ਦੀ ਸਨਮਾਨ ਰਾਸ਼ੀ ਨੂੰ ਲੈ ਕੇ ਆਈ ਵੱਡੀ ਖੁਸ਼ਖਬਰੀ!

18 ਜੂਨ ਨੂੰ 'ਨਵਾਂ ਪੰਜਾਬ ਕਨਕਲੇਵ 2026' ਦੇ ਮੰਚ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਈ ਅਹਿਮ ਮੁੱਦਿਆਂ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਨੇ ਮੁਲਾਜ਼ਮਾਂ ਦੇ ਡੀ.ਏ. (DA) ਬਕਾਏ ਅਤੇ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਲੈ ਕੇ ਵੱਡੇ ਐਲਾਨ ਕੀਤੇ ਹਨ।

ਮੁਲਾਜ਼ਮਾਂ ਦੇ ਡੀ.ਏ. 'ਤੇ ਕੀ ਬੋਲੇ ਵਿੱਤ ਮੰਤਰੀ?

ਮੁਲਾਜ਼ਮਾਂ ਦੇ ਡੀ.ਏ. ਨਾਲ ਸਬੰਧਤ ਰੇੜਕੇ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ (ਅਕਾਲੀ ਅਤੇ ਕਾਂਗਰਸ) ਸਮੇਂ ਦਾ 14,000 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਖੜ੍ਹਾ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਬਕਾਏ ਨੂੰ ਅਦਾ ਕਰਨ ਲਈ ਇੱਕ ਤੈਅ ਸ਼ੈਡਿਊਲ ਹਾਈ ਕੋਰਟ ਵਿੱਚ ਪੇਸ਼ ਕੀਤਾ ਸੀ ਅਤੇ ਉਸੇ ਅਨੁਸਾਰ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਮੌਜੂਦਾ ਡੀ.ਏ. (DA) ਦੇ ਬਕਾਏ ਲਈ ਵੀ ਨਵਾਂ ਸ਼ੈਡਿਊਲ ਕੋਰਟ ਨੂੰ ਸੌਂਪਿਆ ਜਾਵੇਗਾ। ਚੀਮਾ ਨੇ ਕਿਹਾ ਕਿ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਹੱਕ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮਹਿਲਾਵਾਂ ਲਈ ਗੁੱਡ ਨਿਊਜ਼: ਜੁਲਾਈ ਦੀ ਇਸ ਤਰੀਕ ਤੋਂ ਪਹਿਲਾਂ ਖਾਤਿਆਂ ਵਿੱਚ ਆਉਣਗੇ ਪੈਸੇ

ਇਸ ਕਨਕਲੇਵ ਦੌਰਾਨ ਖਜ਼ਾਨਾ ਮੰਤਰੀ ਨੇ ਮਹਿਲਾਵਾਂ ਲਈ ਵੱਡਾ ਐਲਾਨ ਕਰਦਿਆਂ ਦੱਸਿਆ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 1000 ਅਤੇ 1500 ਰੁਪਏ ਦੀ ਸਨਮਾਨ ਰਾਸ਼ੀ ਜਲਦ ਹੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅਗਲੇ ਮਹੀਨੇ ਯਾਨੀ 18 ਜੁਲਾਈ ਤੋਂ ਪਹਿਲਾਂ-ਪਹਿਲਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਇਹ ਪੈਸੇ ਜਮ੍ਹਾਂ ਕਰ ਦਿੱਤੇ ਜਾਣਗੇ। ਇਹ ਕਦਮ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਜਿੱਥੇ ਮੁਲਾਜ਼ਮਾਂ ਦੇ ਬਕਾਏ ਦੇਣ ਲਈ ਕੰਮ ਕਰ ਰਹੀ ਹੈ, ਉੱਥੇ ਹੀ ਸਮਾਜ ਦੇ ਉਨ੍ਹਾਂ ਵਰਗਾਂ ਨੂੰ ਵੀ ਅੱਗੇ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਜੋ ਆਰਥਿਕ ਤੌਰ 'ਤੇ ਕਾਫ਼ੀ ਪਿੱਛੇ ਹਨ।

ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਕੋਸ਼ਿਸ਼

'ਨਵਾਂ ਪੰਜਾਬ ਕਨਕਲੇਵ 2026' ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਹਨੇਰੇ ਤੋਂ ਦੂਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮਕਸਦ ਲਈ ਨੌਜਵਾਨਾਂ (ਮੁੰਡੇ-ਕੁੜੀਆਂ) ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।

ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਨਾ ਸਿਰਫ਼ ਵਧੀਆ ਪੌਸ਼ਟਿਕ ਖੁਰਾਕ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਸਗੋਂ ਉਨ੍ਹਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਉਣ ਲਈ ਵੀ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਵਿੱਤ ਮੰਤਰੀ ਨੇ ਉਮੀਦ ਜਤਾਈ ਕਿ ਇਹ ਉਪਰਾਲੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਗੇ ਅਤੇ ਪੰਜਾਬ ਨੂੰ ਮੁੜ 'ਖੇਡਾਂ ਵਿੱਚ ਮੋਹਰੀ' ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।