ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ! 1 ਨਵੰਬਰ ਨੂੰ ਖਾਤਿਆਂ 'ਚ ਆਵੇਗੀ ₹3,000 ਤੋਂ ₹4,500 ਤੱਕ ਦੀ ਰਾਸ਼ੀ, ਅਮਨ ਅਰੋੜਾ ਨੇ ਦਿੱਤੀ ਜਾਣਕਾਰੀ
ਪੰਜਾਬ ਦੀਆਂ ਮਹਿਲਾਵਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਇੱਕ ਵਾਰ ਫਿਰ ਸਨਮਾਨ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਜੀ ਹਾਂ ਮੁੜ ਤੋਂ ਔਰਤਾਂ ਦੇ ਖਾਤਿਆਂ ‘ਚ ਟੂੰ-ਟੂੰ ਹੋਏਗੀ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ ਹੈ।
1 ਨਵੰਬਰ ਨੂੰ ਮੋਬਾਈਲ ਫ਼ੋਨਾਂ 'ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ
ਅਮਨ ਅਰੋੜਾ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ 'ਤੇ ਖ਼ੁਸ਼ੀਆਂ ਦੀ ਘੰਟੀ ਵੱਜੇਗੀ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ₹3,000 ਤੋਂ ₹4,500 ਤੱਕ ਦੀ ਸਨਮਾਨ ਰਾਸ਼ੀ ਸਿੱਧੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਉਪਰਾਲਾ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਇਹ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ। ਹੁਣ 1 ਨਵੰਬਰ ਤੋਂ ਮੁੜ ਮਹਿਲਾਵਾਂ ਦੇ ਖਾਤਿਆਂ ਵਿੱਚ ਇਹ ਰਾਸ਼ੀ ਪਹੁੰਚਣ ਦੀ ਉਮੀਦ ਹੈ, ਜਿਸ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ।
1 ਨਵੰਬਰ ਨੂੰ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ ’ਤੇ ਖ਼ੁਸ਼ੀਆਂ ਦੀ ਘੰਟੀ ਵੱਜੇਗੀ।
ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ₹3,000 ਤੋਂ ₹4,500 ਤੱਕ ਦੀ ਸਨਮਾਨ ਰਾਸ਼ੀ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚੇਗੀ। ਮਾਨ ਸਰਕਾਰ ਦਾ ਇਹ ਉਪਰਾਲਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਆਤਮ-ਨਿਰਭਰ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਹੁਣ ਮਾਵਾਂ-ਭੈਣਾਂ ਆਪਣੀਆਂ ਲੋੜਾਂ ਲਈ ਕਿਸੇ ਦੀਆਂ ਮੁਥਾਜ਼ ਨਹੀਂ ਰਹਿਣਗੀਆਂ, ਸਗੋਂ ਆਪਣੇ ਫ਼ੈਸਲੇ ਖ਼ੁਦ ਲੈਣ ਦੇ ਹੋਰ ਸਮਰੱਥ ਬਣਨਗੀਆਂ।
— Aman Arora (@AroraAmanSunam) October 30, 2026