ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਹੜਕੰਪ ਮਚ ਗਿਆ । ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਧਮਕੀ ਭਰੀ ਈਮੇਲ ਭੇਜੀ ਗਈ ਹੈ । ਈਮੇਲ ਮਿਲਦਿਆਂ ਹੀ ਫੌਰਨ ਸਕੂਲਾਂ ਵਿੱਚ ਚੱਲ ਰਹੀਆਂ ਕਲਾਸ ਲਾਈਟਾਂ ਨੂੰ ਬੰਦ ਕਰ ਦਿੱਤਾ ਗਿਆ । ਫਿਰ ਮਾਪਿਆਂ ਨੂੰ ਵਟਸਐਪ,ਫ਼ੋਨ ਕਾਲਾਂ ਅਤੇ ਸਕੂਲ ਐਪ ਰਾਹੀਂ ਸੂਚਿਤ ਕੀਤਾ ਗਿਆ ਕਿ ਉਹ ਆਪਣੇ ਬੱਚਿਆਂ ਨੂੰ ਤੁਰੰਤ ਸਕੂਲ ਤੋਂ ਲੈਣ ਜਾਣ।
ਦੁਪਹਿਰ 2:30 ਵਜੇ ਦੀ ਬਜਾਏ ਸਵੇਰੇ 11 ਵਜੇ ਛੁੱਟੀ ਹੋਣ ਨਾਲ ਮਾਪੇ ਵੀ ਘਬਰਾ ਗਏ । ਸਾਰੇ ਆਪਣਾ ਕੰਮ ਛੱਡ ਕੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਵੱਲ ਭੱਜੇ। ਪੁਲਿਸ ਸੂਤਰਾਂ ਮੁਤਾਬਕ ਇਹ ਧਮਕੀ ਜਲੰਧਰ ਦੇ ਕੇਐਮਵੀ ਸਕੂਲ,ਸੇਂਟ ਜੋਸਫ ਕਾਨਵੈਂਟ ਸਕੂਲ,ਆਈਵੀਵਾਈ ਵਰਲਡ ਸਕੂਲ ਅਤੇ ਸ਼ਿਵ ਜੋਤੀ ਸਕੂਲ ਨੂੰ ਧਮਕੀ ਭਰੀ ਈਮੇਲ ਭੇਜੀ ਗਈ ਹੈ।

ਮੌਕੇ 'ਤੇ ਪਹੁੰਚੇ ਇੱਕ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਧਮਕੀ ਈਮੇਲ ਰਾਹੀਂ ਮਿਲੀ ਸੀ। ਪੂਰੇ ਸਕੂਲ ਦੀ ਤਲਾਸ਼ੀ ਲਈ ਜਾ ਰਹੀ ਹੈ। ਅਹਿਤਿਆਤ ਵਜੋਂ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਤਿੰਨ ਸਕੂਲਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਹਾਲਾਂਕਿ ਅੰਮ੍ਰਿਤਸਰ ਪੁਲਿਸ ਧਮਕੀ ਦੇਣ ਵਾਲਿਆਂ ਬਾਰੇ ਕੁਝ ਵੀ ਪਤਾ ਨਹੀਂ ਕਰ ਸਕੀ।