Wednesday, 14th of January 2026

BDPO Derabassi Issued Show-Cause Notice, ਡੇਰਾਬੱਸੀ ਦੇ BDPO ਨੂੰ ਕਾਰਨ ਦੱਸੋ ਨੋਟਿਸ ਜਾਰੀ

Reported by: Sukhjinder Singh  |  Edited by: Jitendra Baghel  |  December 03rd 2025 04:09 PM  |  Updated: December 03rd 2025 04:09 PM
BDPO Derabassi Issued Show-Cause Notice,  ਡੇਰਾਬੱਸੀ ਦੇ BDPO ਨੂੰ ਕਾਰਨ ਦੱਸੋ ਨੋਟਿਸ ਜਾਰੀ

BDPO Derabassi Issued Show-Cause Notice, ਡੇਰਾਬੱਸੀ ਦੇ BDPO ਨੂੰ ਕਾਰਨ ਦੱਸੋ ਨੋਟਿਸ ਜਾਰੀ

ਡੇਰਾਬਸੀ ਦੇ ਬੀਡੀਪੀਓ ਬਲਜੀਤ ਸਿੰਘ ਸੋਹੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਦਫ਼ਤਰ ਵਿੱਚੋਂ ਬੀਡੀਪੀਓ ਦੇ ਗੈਰ-ਹਾਜ਼ਰ ਰਹਿਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਬੀਡੀਪੀਓ ਨੂੰ ਇਹ ਨੋਟਿਸ ਜਾਰੀ ਹੋਇਆ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਬੀਡੀਪੀਓ ਬਲਜੀਤ ਸਿੰਘ ਸੋਹੀ ਤੋਂ ਜਵਾਬ ਮੰਗਿਆ ਗਿਆ ਹੈ।

ਰਿਪੋਰਟਾਂ ਮੁਤਾਬਕ ਡੇਰਾਬੱਸੀ ਦੇ ਬੀਡੀਪੀਓ ਬਲਜੀਤ ਸਿੰਘ ਸੋਹੀ ਨੂੰ ਲਾਪਰਵਾਹੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਹ 1 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਕਥਿਤ ਤੌਰ 'ਤੇ ਆਪਣੇ ਦਫ਼ਤਰ ਤੋਂ ਗੈਰਹਾਜ਼ਰ ਸਨ। ਇਸ ਕਾਰਨ ਲੋਕਾਂ ਨੂੰ ਐਨਓਸੀ ਪ੍ਰਾਪਤ ਕਰਨ ਵਿੱਚ ਮੁਸ਼ਕਿਲਾਂ ਆਈਆਂ । ਦੱਸ ਦਈਏ ਕਿ ਮੰਗਲਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਲਈ 25 ਅਤੇ ਪੰਚਾਇਤ ਸੰਮਤੀਆਂ ਲਈ 110 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕੀਤੇ।

ਜਾਣਕਾਰੀ ਮੁਤਾਬਿਕ ਬੀਤੇ ਦਿਨ ਸਾਬਕਾ ਵਿਧਾਇਕ ਐਨ.ਕੇ.ਸ਼ਰਮਾ ਵੱਲੋਂ ਵੀ ਇਸ ਦਫ਼ਤਰ ਦਾ ਦੌਰਾ ਕੀਤਾ ਗਿਆ ਸੀ।

Latest News