Trending:
Tarn-taran by election, candidates campaign door to door, ਉਮੀਦਵਾਰਾਂ ਵੱਲੋਂ ਡੋਰ-ਟੂ-ਡੋਰ ਪ੍ਰਚਾਰ, ਵੋਟਿੰਗ ਕੱਲ੍ਹ
ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਕੱਲ੍ਹ ਵੋਟਿੰਗ ਹੋਵੇਗੀ । 11 ਨਵੰਬਰ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ । ਹੁਣ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰ ਦੇ ਹੱਕ ਵਿੱਚ ’ਚ ਘਰੋਂ ਘਰੀਂ ਜਾ ਕੇ ਪ੍ਰਚਾਰ ਕੀਤਾ ਜਾਵੇਗਾ । ਐਤਵਾਰ ਨੂੰ ਤਰਨਤਾਰਨ ’ਚ ਚੋਣ ਪ੍ਰਚਾਰ ਸ਼ਾਮ ਛੇ ਵਜੇ ਥੰਮ੍ਹ ਗਿਆ ਸੀ । ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਵਾਹ ਲਗਾਈ । ‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਆਪੋ ਆਪਣੇ ਉਮੀਦਵਾਰ ਦੀ ਹਮਾਇਤ ’ਚ ਰੋਡ ਸ਼ੋਅ ਕੱਢੇ । ਜਦੋਂ ਕਿ ਭਾਜਪਾ ਨੇ ਆਪਣੇ ਉਮੀਦਵਾਰ ਲਈ ਲੋਕਾਂ ਦੇ ਘਰਾਂ ਵਿੱਚ ਜਾ ਕੇ ਵੋਟਾਂ ਮੰਗੀਆਂ । ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਦੀ ਮੌਤ ਕਾਰਨ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸਭ ਸਿਆਸੀ ਪ੍ਰੋਗਰਾਮ ਮੁਲਤਵੀ ਰੱਖੇ ।
ਪੁਲਿਸ ਨੇ ਵੋਟਰਾਂ ਨੂੰ ਹੱਲਾਸ਼ੇਰੀ ਦੇਣ ਲਈ ਸ਼ਹਿਰ ’ਚ ਫਲੈਗ ਮਾਰਚ ਕੱਢਿਆ । ਉਧਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਤਰਨਤਾਰਨ ਹਲਕੇ ਵਿੱਚ ਕੇਂਦਰੀ ਸੁਰੱਖਿਆ ਦਸਤੇ ਦੀਆਂ ਦਰਜਨ ਕੰਪਨੀਆਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ 222 ਪੋਲਿੰਗ ਸਟੇਸ਼ਨਾਂ ਨੂੰ ਕਵਰ ਕਰਨ ਵਾਲੇ ਸਾਰੇ 114 ਪੋਲਿੰਗ ਸਟੇਸ਼ਨ ਸਥਾਨਾਂ ਉੱਤੇ ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ। ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਸੀਸੀਟੀਵੀ ਕੈਮਰੇ ਅਤੇ ਵੈਬਕਾਸਟਿੰਗ ਦੀ ਵਿਵਸਥਾ ਹੋਵੇਗੀ ।
ਜਾਣਕਾਰੀ ਮੁਤਾਬਕ ਤਰਨਤਾਰਨ ਦੇ ਚੋਣ ਮੈਦਾਨ ’ਚ ਦੋ ਔਰਤਾਂ ਸਮੇਤ 15 ਉਮੀਦਵਾਰ ਹਨ । ਹਲਕੇ ਦੇ ਕੁੱਲ 1,92,838 ਵੋਟਰ ਹਨ ਜਿਨ੍ਹਾਂ ’ਚ 1,00,933 ਮਹਿਲਾ ਵੋਟਰ ਹਨ ਜਦੋਂ ਕਿ 91,897 ਪੁਰਸ਼ ਵੋਟਰਾਂ ਤੋਂ ਇਲਾਵਾ 8 ਵੋਟਾਂ ਥਰਡ ਜੈਂਡਰ ਦੀਆਂ ਹਨ