ਦੇਸ਼ ਦੀ ਰਾਜਧਾਨੀ ਦਿੱਲੀ ਇਸ ਸਮੇਂ ਪ੍ਰਦੂਸ਼ਣ ਦੀ ਲਪੇਟ ’ਚ ਹੈ ਅਤੇ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ ਹੈ। ਲੋਕਾਂ ਨੂੰ ਸਾਹ ਅਤੇ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਅਤੇ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹੁਣ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੋਈ ਮਾਮਲੇ ਨਹੀਂ ਹਨ, ਫਿਰ ਦਿੱਲੀ ਵਿੱਚ ਪ੍ਰਦੂਸ਼ਣ ਕਿਉਂ ਵਧ ਰਿਹਾ ਹੈ। ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਪਹਿਲਾਂ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਅਤੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਂਦੀ ਸੀ।
ਦਿੱਲੀ ਪ੍ਰਦੂਸ਼ਣ ਦੇ ਮਾਮਲੇ 'ਤੇ CM ਭਗਵੰਤ ਮਾਨ ਨੇ ਘੇਰੀ ਕੇਂਦਰ ਤੇ ਦਿੱਲੀ ਸਰਕਾਰ! pic.twitter.com/zLxD8qibMu
— AAP Punjab (@AAPPunjab) December 17, 2025
ਇਸ ਦੇ ਨਾਲ ਹੀ, ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਸ਼ਹਿਰਾਂ ’ਚ AQI 70 ਤੋਂ 130 ਦੇ ਵਿਚਕਾਰ ਹੈ ਅਤੇ ਜੇਕਰ ਅਸੀਂ ਦਿੱਲੀ ਦੀ ਗੱਲ ਕਰੀਏ ਤਾਂ ਉੱਥੇ AQI 450-500 ਦੇ ਵਿਚਕਾਰ ਹੈ, ਜਿਸ ਤੋਂ ਸਪੱਸ਼ਟ ਹੈ ਕਿ ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ ਹੈ, ਇਸ ਦੇ ਨਾਲ ਹੀ, CM ਮਾਨ ਨੇ ਇਹ ਵੀ ਕਿਹਾ ਕਿ ਭਾਜਪਾ ਨੂੰ ਹੁਣ ਇਹ ਮੰਨਣਾ ਚਾਹੀਦਾ ਹੈ ਕਿ ਪੰਜਾਬ ਦਿੱਲੀ ਦੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਨਹੀਂ।