Wednesday, 14th of January 2026

ਪਾਰਟੀ ਤੋਂ ਘਰ ਵਾਪਸੀ ਦੌਰਾਨ ਨੌਜਵਾਨ ਨੂੰ ਆਵਾਰਾ ਕੁੱਤਿਆਂ ਨੇ ਨੋਚਿਆ , ਮੌਤ

Reported by: Nidhi Jha  |  Edited by: Jitendra Baghel  |  January 14th 2026 12:54 PM  |  Updated: January 14th 2026 12:54 PM
ਪਾਰਟੀ ਤੋਂ ਘਰ ਵਾਪਸੀ ਦੌਰਾਨ ਨੌਜਵਾਨ ਨੂੰ ਆਵਾਰਾ ਕੁੱਤਿਆਂ ਨੇ ਨੋਚਿਆ , ਮੌਤ

ਪਾਰਟੀ ਤੋਂ ਘਰ ਵਾਪਸੀ ਦੌਰਾਨ ਨੌਜਵਾਨ ਨੂੰ ਆਵਾਰਾ ਕੁੱਤਿਆਂ ਨੇ ਨੋਚਿਆ , ਮੌਤ

ਪਿੰਡ ਚੱਕ ਸੋਮੀਆ ਵਿੱਚ ਇੱਕ ਦਰਦਨਾਕ ਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਾਰਟੀ ਤੋਂ ਘਰ ਵਾਪਸ ਆ ਰਹੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ ਲੋਕਾਂ ਦਾ ਕਹਿਣਾ ਕਿ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਚੱਕ ਸੋਮੀਆ ਵਜੋਂ ਹੋਈ ਹੈ। ਇਸ ਦੁੱਖਦਾਈ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਅਤੇ ਡਰ ਦਾ ਮਾਹੌਲ ਹੈ।

ਮਿਲੀ ਜਾਣਕਾਰੀ ਮੁਤਾਬਕ ਕੁਲਬੀਰ ਸਿੰਘ ਦੇਰ ਰਾਤ ਕਿਸੇ ਪਾਰਟੀ ਤੋਂ ਆਪਣੇ ਘਰ ਵੱਲ ਵਾਪਸ ਆ ਰਿਹਾ ਸੀ। ਜਦੋਂ ਉਹ ਘਰ ਤੋਂ ਕਰੀਬ 60 ਮੀਟਰ ਦੂਰ ਪਿਸ਼ਾਬ ਕਰਨ ਲਈ ਰੁਕਿਆ, ਤਾਂ ਮੋਟਰ ਸਾਈਕਲ ਤੋਂ ਡਿੱਗ ਪਿਆ ਉਸ ਨੇ ਦਾਰੂ ਪੀਤੀ ਹੋਈ ਦੱਸਿਆ ਜਾ ਰਿਹਾ ਹੈ ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਡਿੱਗ ਗਿਆ ਉਸ ਤੋਂ ਬਾਅਦ ਅਚਾਨਕ ਆਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਸ ’ਤੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਨੌਜਵਾਨ ਨੂੰ ਬੁਰੀ ਤਰ੍ਹਾਂ ਨੋਚਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕੁਝ ਸਮੇਂ ਬਾਅਦ ਉਸਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਸਵੇਰੇ ਕਰੀਬ 7 ਵਜੇ ਉਸ ਸਮੇਂ ਲੱਗਾ, ਜਦੋਂ ਇੱਕ ਪਿੰਡ ਨਿਵਾਸੀ ਡੇਰੀ ’ਤੇ ਦੁੱਧ ਪਾਉਣ ਲਈ ਜਾ ਰਿਹਾ ਸੀ। ਉਸ ਨੇ ਰਾਹ ਵਿੱਚ ਨੌਜਵਾਨ ਦੀ ਲਾਸ਼ ਪਈ ਦੇਖੀ ਅਤੇ ਤੁਰੰਤ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ। ਥਾਣਾ ਮੁਖੀ ਗੁਰਜੰਟ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਕਹਿਣ ਮੁਤਾਬਿਕ ਹੋ ਸਕਦਾ ਕੁਲਬੀਰ ਸਿੰਘ ਦੀ ਮੌਤ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਹੋਈ ਹੋਵੇ ਜਾਂ ਫਿਰ ਕੋਈ ਹੋਰ ਕਾਰਨ ਹੈ ਇਹ ਪੋਸਟਮਾਟਮ ਤੋਂ ਬਾਅਦ ਪਤਾ ਚੱਲੇਗਾ।

ਮ੍ਰਿਤਕ ਦੇ ਮਾਪਿਆਂ ਨੇ ਪੁਲਿਸ ਕੋਲੋਂ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਾ ਕਰਵਾਉਣ ਦੀ ਬੇਨਤੀ ਕੀਤੀ ਅਤੇ ਬਿਨਾਂ ਪੋਸਟਮਾਰਟਮ ਦੇ ਹੀ ਅੰਤਿਮ ਸੰਸਕਾਰ ਕਰਨ ਦੀ ਅਰਜ਼ੀ ਦਿੱਤੀ। ਪਰਿਵਾਰ ਦਾ ਕਹਿਣਾ ਹੈ ਕਿ ਉਹ ਹੋਰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਹੀਂ ਚਾਹੁੰਦੇ।