Saturday, 21st of November 2026

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਵੱਜਿਆ ਬਿਗਲ: 23 ਦਸੰਬਰ ਨੂੰ ਪੈਣਗੀਆਂ ਵੋਟਾਂ ਤੇ 26 ਦਸੰਬਰ ਨੂੰ ਆਉਣਗੇ ਨਤੀਜੇ, ਆਦਰਸ਼ ਚੋਣ ਜ਼ਾਬਤਾ ਲਾਗੂ

ਰਾਜ ਚੋਣ ਕਮਿਸ਼ਨ ਵੱਲੋਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਵਿਜੇ ਕੁਮਾਰ ਦੇਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਦੇ ਸਾਰੇ 35 ਵਾਰਡਾਂ ਲਈ 23 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 26 ਦਸੰਬਰ ਨੂੰ ਚੋਣ ਨਤੀਜੇ ਐਲਾਨੇ ਜਾਣਗੇ।

Edited By: Lajwinder Kaur | Updated at:
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਵੱਜਿਆ ਬਿਗਲ: 23 ਦਸੰਬਰ ਨੂੰ ਪੈਣਗੀਆਂ ਵੋਟਾਂ ਤੇ 26 ਦਸੰਬਰ ਨੂੰ ਆਉਣਗੇ ਨਤੀਜੇ, ਆਦਰਸ਼ ਚੋਣ ਜ਼ਾਬਤਾ ਲਾਗੂ

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਵੱਜਿਆ ਬਿਗਲ: 23 ਦਸੰਬਰ ਨੂੰ ਪੈਣਗੀਆਂ ਵੋਟਾਂ ਤੇ 26 ਦਸੰਬਰ ਨੂੰ ਆਉਣਗੇ ਨਤੀਜੇ, ਆਦਰਸ਼ ਚੋਣ ਜ਼ਾਬਤਾ ਲਾਗੂ

ਰਾਜ ਚੋਣ ਕਮਿਸ਼ਨ ਵੱਲੋਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਵਿਜੇ ਕੁਮਾਰ ਦੇਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਦੇ ਸਾਰੇ 35 ਵਾਰਡਾਂ ਲਈ 23 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 26 ਦਸੰਬਰ ਨੂੰ ਚੋਣ ਨਤੀਜੇ ਐਲਾਨੇ ਜਾਣਗੇ। ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਚੰਡੀਗੜ੍ਹ ਵਿੱਚ ਆਦਰਸ਼ ਚੋਣ ਜ਼ਾਬਤਾ (Model Code of Conduct) ਲਾਗੂ ਹੋ ਗਿਆ ਹੈ।

ਚੋਣ ਪ੍ਰਕਿਰਿਆ ਦਾ ਪੂਰਾ ਸ਼ਡਿਊਲ

ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ, ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਤੱਕ ਜਾਰੀ ਰਹੇਗੀ। 4 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ ਉਮੀਦਵਾਰ 7 ਦਸੰਬਰ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦਾ ਮੌਜੂਦਾ ਕਾਰਜਕਾਲ 7 ਜਨਵਰੀ, 2027 ਨੂੰ ਸਮਾਪਤ ਹੋ ਰਿਹਾ ਹੈ ਅਤੇ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਤੇਜ਼

ਚੋਣਾਂ ਦੇ ਐਲਾਨ ਤੋਂ ਬਾਅਦ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ (AAP) ਸਮੇਤ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਵਾਰਡਾਂ ਦੇ ਰਾਖਵੇਂਕਰਨ ਅਤੇ ਮਹਿਲਾ ਸੀਟਾਂ ਦੀ ਵੰਡ ਪਹਿਲਾਂ ਹੀ ਸਪੱਸ਼ਟ ਹੋ ਚੁੱਕੀ ਹੈ, ਜਿਸ ਕਾਰਨ ਟਿਕਟਾਂ ਦੇ ਦਾਅਵੇਦਾਰਾਂ ਨੇ ਪਾਰਟੀ ਆਗੂਆਂ ਨਾਲ ਸੰਪਰਕ ਵਧਾ ਦਿੱਤਾ ਹੈ ਅਤੇ ਸਥਾਨਕ ਮੁੱਦਿਆਂ ਨੂੰ ਲੈ ਕੇ ਵਾਰਡ ਪੱਧਰ 'ਤੇ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਪਿਛਲੀਆਂ ਚੋਣਾਂ ਅਤੇ ਮੌਜੂਦਾ ਸਿਆਸੀ ਸਮੀਕਰਨ

ਦੱਸਣਯੋਗ ਹੈ ਕਿ ਦਸੰਬਰ 2021 ਵਿੱਚ ਹੋਈਆਂ ਪਿਛਲੀਆਂ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ 14 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਸੀ, ਜਦਕਿ ਭਾਜਪਾ ਨੂੰ 12, ਕਾਂਗਰਸ ਨੂੰ 8 ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 1 ਸੀਟ ਮਿਲੀ ਸੀ। ਹਾਲਾਂਕਿ, ਮੌਜੂਦਾ ਕਾਰਜਕਾਲ ਦੌਰਾਨ ਕੌਂਸਲਰਾਂ ਦੀ ਦਲ-ਬਦਲੀ ਕਾਰਨ ਸਦਨ ਦੇ ਸਮੀਕਰਨਾਂ ਵਿੱਚ ਵੱਡਾ ਬਦਲਾਅ ਆਇਆ ਹੈ। ਮੌਜੂਦਾ ਸਮੇਂ ਵਿੱਚ 35 ਮੈਂਬਰੀ ਸਦਨ ਵਿੱਚ ਭਾਜਪਾ ਕੋਲ 18, ਕਾਂਗਰਸ ਕੋਲ 10 ਅਤੇ ਆਮ ਆਦਮੀ ਪਾਰਟੀ ਕੋਲ 7 ਕੌਂਸਲਰ ਹਨ, ਜਦਕਿ ਅਕਾਲੀ ਦਲ ਕੋਲ ਕੋਈ ਕੌਂਸਲਰ ਨਹੀਂ ਹੈ।