ਚੰਡੀਗੜ੍ਹ ਵਿੱਚ ਸਕੂਲੀ ਬੱਚਿਆਂ ਅਤੇ ਮਾਪਿਆਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਸਾਰੇ ਸਕੂਲਾਂ ਦੀਆਂਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਚੰਡੀਗੜ੍ਹ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਗਵਰਨਮੈਂਟ ਏਡਡ ਅਤੇ ਮਾਨਤਾ ਪ੍ਰਾਪਤ ਸਕੂਲ 17 ਜਨਵਰੀ ਤੱਕ ਬੰਦ ਰਹਿਣਗੇ। ਪਹਿਲਾਂ ਇਹ ਸਕੂਲ 15 ਜਨਵਰੀ ਨੂੰ ਖੁਲ੍ਹਣੇ ਸਨ, ਪਰ ਠੰਢ ਅਤੇ ਮੌਸਮ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਛੁੱਟੀਆਂ ਵਧਾਉਣ ਦਾ ਫੈਸਲਾ ਲਿਆ ਹੈ।
ਸਕੂਲਾਂ ਦੀਆਂ ਵਧੀਆਂ ਛੁੱਟੀਆਂ
ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਸਵੇਰ ਦੇ ਸਮੇਂ ਸੰਘਣੀ ਧੁੰਦ ਅਤੇ ਠੰਢੀ ਹਵਾ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਛੋਟੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ।
ਠੰਡ ਕਾਰਨ ਲਿਆ ਗਿਆ ਫੈਸਲਾ
ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਸਾਰੇ ਸਕੂਲਾਂ ਨੂੰ ਛੁੱਟੀਆਂ ਦੇ ਇਸ ਫੈਸਲੇ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਮਾਪਿਆਂ ਅਤੇ ਸਕੂਲ ਪ੍ਰਬੰਧਨਾਂ ਵੱਲੋਂ ਵੀ ਪ੍ਰਸ਼ਾਸਨ ਦੇ ਇਸ ਕਦਮ ਦਾ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਠੰਢ ਦੇ ਇਸ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ।
ਪ੍ਰਸ਼ਾਸਨ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਅੱਗੇ ਵੀ ਲੋੜ ਪੈਣ ’ਤੇ ਹੋਰ ਫੈਸਲੇ ਲਏ ਜਾ ਸਕਦੇ ਹਨ।