ਪੂਰੇ ਭਾਰਤ ਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ ।ਹੁਣ ਚੰਡੀਗੜ੍ਹ ਸੰਘਣੀ ਧੁੰਦ ਦੀ ਲਪੇਟ ਵਿੱਚ ਆ ਗਿਆ। ਘੱਟ ਵਿਜ਼ੀਬਲਿਟੀ ਕਾਰਨ ਵਾਹਨਾਂ ਨੂੰ ਰੇਂਗਣਾ ਪਿਆ। ਹਾਲਾਂਕਿ ਅੱਜ ਲੁਧਿਆਣਾ ਤੇ ਅੰਮ੍ਰਿਤਸਰ ਵਿੱਚ ਮੌਸਮ ਸਾਫ਼ ਰਿਹਾ, ਸਵੇਰ ਭਰ ਧੁੱਪ ਛਾਈ ਰਹੀ।
ਇਸ ਦੌਰਾਨ, ਮੌਸਮ ਵਿਭਾਗ ਨੇ ਛੇ ਦਿਨਾਂ ਲਈ ਠੰਡੀ ਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਛਾਈ ਰਹੇਗੀ। ਇਸ ਸਮੇਂ ਦੌਰਾਨ ਸੁੱਕੀ ਠੰਡ ਰਹੇਗੀ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ, 26 ਦਸੰਬਰ ਤੱਕ ਸੰਘਣੀ ਧੁੰਦ ਲਈ Orange ਅਲਰਟ ਤੇ 29 ਦਸੰਬਰ ਤੱਕ ਸੰਘਣੀ ਧੁੰਦ ਲਈ Yellow ਅਲਰਟ ਜਾਰੀ ਕੀਤੀ ਗਈ ਹੈ।
ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਵਿਜ਼ੀਬਲਿਟੀ ਜ਼ੀਰੋ ਸੀ, ਜਦੋਂ ਕਿ ਫਰੀਦਕੋਟ ਵਿੱਚ 10 ਮੀਟਰ ਦਰਜ ਕੀਤਾ ਗਿਆ। ਇਸੇ ਤਰ੍ਹਾਂ, ਪਟਿਆਲਾ, ਲੁਧਿਆਣਾ ਅਤੇ ਗੁਰਦਾਸਪੁਰ ਵਿੱਚ ਵਿਜ਼ੀਬਲਿਟੀ 50 ਮੀਟਰ ਤੱਕ ਸੀ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਆਨੰਦਪੁਰ ਵਿੱਚ ਸਭ ਤੋਂ ਵੱਧ ਤਾਪਮਾਨ 25.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।