Saturday, 28th of November 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026: ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ, 8 ਹੋਰ ਨਵੇਂ ਚਿਹਰਿਆਂ ਦਾ ਕੀਤਾ ਐਲਾਨ

23 ਦਸੰਬਰ, 2026 ਨੂੰ ਹੋਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਇਸ ਲੜੀ ਦੇ ਤਹਿਤ ਹਰ ਪਾਰਟੀ ਆਪੋ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਰਹੇ ਹਨ। ਹੁਣ ਮੁੜ ਤੋਂ ਆਮ ਆਦਮੀ ਪਾਰਟੀ (AAP) ਨੇ ਆਪਣੀਆਂ ਤਿਆਰੀਆਂ ਹੋਰ ਤੇਜ਼ ਕਰ ਦਿੱਤੀਆਂ ਹਨ।

Edited By: Lajwinder Kaur | Updated at:
ਚੰਡੀਗੜ੍ਹ ਨਗਰ ਨਿਗਮ ਚੋਣਾਂ 2026: ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ, 8 ਹੋਰ ਨਵੇਂ ਚਿਹਰਿਆਂ ਦਾ ਕੀਤਾ ਐਲਾਨ

ਚੰਡੀਗੜ੍ਹ ਨਗਰ ਨਿਗਮ ਚੋਣਾਂ 2026: ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ, 8 ਹੋਰ ਨਵੇਂ ਚਿਹਰਿਆਂ ਦਾ ਕੀਤਾ ਐਲਾਨ

23 ਦਸੰਬਰ, 2026 ਨੂੰ ਹੋਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਇਸ ਲੜੀ ਦੇ ਤਹਿਤ ਹਰ ਪਾਰਟੀ ਆਪੋ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਰਹੇ ਹਨ। ਹੁਣ ਮੁੜ ਤੋਂ ਆਮ ਆਦਮੀ ਪਾਰਟੀ (AAP) ਨੇ ਆਪਣੀਆਂ ਤਿਆਰੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਅੱਜ 28 ਨਵੰਬਰ, 2026 ਨੂੰ 'ਆਪ' ਚੰਡੀਗੜ੍ਹ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰਦਿਆਂ 8 ਹੋਰ ਵਾਰਡਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਪਾਰਟੀ ਦੇ ਚੰਡੀਗੜ੍ਹ ਸਟੇਟ ਇੰਚਾਰਜ ਜਰਨੈਲ ਸਿੰਘ ਅਤੇ ਚੰਡੀਗੜ੍ਹ ਪ੍ਰਧਾਨ ਵਿਜੇ ਪਾਲ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਮੁਤਾਬਕ ਹੇਠ ਲਿਖੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ:

ਵਾਰਡ ਨੰਬਰ 9: ਦੇਸ਼ਰਾਜ ਸਨਾਵਰ

ਵਾਰਡ ਨੰਬਰ 10: ਤਰਸੇਮ ਮਿੱਤਲ

ਵਾਰਡ ਨੰਬਰ 11: ਗੁਰਨਾਜ਼ ਕੌਰ ਬੋਪਾਰਾਏ

ਵਾਰਡ ਨੰਬਰ 12: ਸੁਰਿੰਦਰ ਸ਼ਰਮਾ

ਵਾਰਡ ਨੰਬਰ 15: ਸਤੀਸ਼ ਮਚਲ

ਵਾਰਡ ਨੰਬਰ 18: ਵਿਸ਼ਾਲ ਗੁਪਤਾ

ਵਾਰਡ ਨੰਬਰ 28: ਗੁਰਦੇਵ ਯਾਦਵ

ਵਾਰਡ ਨੰਬਰ 33: ਸ਼ਾਦਾਬ ਰਾਠੀ

ਹੁਣ ਤੱਕ 25 ਉਮੀਦਵਾਰਾਂ ਦਾ ਐਲਾਨ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੋ ਵੱਖ-ਵੱਖ ਸੂਚੀਆਂ ਰਾਹੀਂ 17 ਵਾਰਡਾਂ (ਪਹਿਲੀ ਸੂਚੀ ਵਿੱਚ 9 ਅਤੇ ਦੂਜੀ ਵਿੱਚ 8) ਦੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਸੀ। ਅੱਜ ਜਾਰੀ ਹੋਈ 8 ਉਮੀਦਵਾਰਾਂ ਦੀ ਇਸ ਤੀਜੀ ਸੂਚੀ ਦੇ ਨਾਲ ਹੀ ਪਾਰਟੀ ਨੇ ਕੁੱਲ 35 ਵਿੱਚੋਂ 25 ਵਾਰਡਾਂ 'ਤੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 3 ਦਸੰਬਰ ਹੈ, ਜਦਕਿ 23 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 26 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ।

TAGS