ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 12 ਤੋਂ 15 ਦਸੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸੀਤ ਲਹਿਰ ਪ੍ਰਭਾਵ ਜਾਰੀ ਰਹੇਗਾ। ਪੰਜਾਬ ਵਿੱਚ ਸਰਦੀ ਦਾ ਮੌਸਮ ਪੂਰੀ ਤਰ੍ਹਾਂ ਦਸਤਕ ਦੇ ਚੁੱਕਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਵਿੱਚ ਧੁੰਦ ਦੀ ਤੀਬਰਤਾ ਵਿੱਚ ਹੋਰ ਵੀ ਵਾਧਾ ਹੋਵੇਗਾ ਅਤੇ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਨਜ਼ਰ ਆਵੇਗੀ।
ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਗਲੇ ਦਿਨਾਂ ਦੌਰਾਨ ਕੋਹਰੇ ਦੀ ਤੀਬਰਤਾ ਵੱਧਣ ਦੀ ਸੰਭਾਵਨਾ ਹੈ। 12 ਦਸੰਬਰ ਨੂੰ ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਸੰਘਣੀ ਧੁੰਦ ਦਾ ਅਲਰਟ
ਜਾਰੀ ਕੀਤਾ ਗਿਆ ਹੈ। ਉੱਥੇ ਹੀ 13 ਦਸੰਬਰ ਨੂੰ ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਫਗਵਾੜਾ, ਬਰਨਾਲਾ, ਮਾਨਸਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਨੂੰ ਠੰਡ ਦੇ ਨਾਲ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ 14 ਤੇ 15 ਤਰੀਖ ਨੂੰ ਇਨ੍ਹਾਂ ਜ਼ਿਲ੍ਹਿਆਂ ਨੂੰ ਅਲਰਟ ਰਹਿਣ ਦੀ ਅਪੀਲ ਕੀਤੀ।
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਦੌਰਾਨ ਕੋਹਰਾ ਕਾਫ਼ੀ ਵੱਧ ਜਾਵੇਗਾ, ਜਿਸ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਸਕਦੀ ਹੈ। ਪੰਜਾਬ ਦੇ ਲੋਕਾਂ ਨੂੰ ਅਲਰਟ ਰਹਿਣ ਦੀ ਅਪੀਲ ਕੀਤੀ।