ਚੰਡੀਗੜ੍ਹ ’ਚ 19 ਤੋਂ 20 ਦਸੰਬਰ ਤੱਕ ਵੀਵੀਆਈਪੀ ਮੂਵਮੈਂਟ ਦੇ ਮੱਦੇਨਜ਼ਰ, ਜ਼ਿਲ੍ਹਾ ਮੈਜਿਸਟ੍ਰੇਟ ਨਿਸ਼ਾਂਤ ਕੁਮਾਰ ਯਾਦਵ ਨੇ ਪੂਰੇ ਯੂਟੀ ਨੂੰ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ (ਯੂਏਵੀ) ਲਈ "ਨੋ-ਫਲਾਇੰਗ ਜ਼ੋਨ" ਐਲਾਨਿਆ ਹੈ।
ਜਾਰੀ ਕੀਤੇ ਗਏ ਹੁਕਮਾਂ ’ਚ ਲਿਖਿਆ ਹੈ, "ਉਭਰ ਰਹੇ ਸੁਰੱਖਿਆ ਖਤਰਿਆਂ ਅਤੇ ਦੇਸ਼ ਵਿਰੋਧੀ ਤੱਤਾਂ ਵੱਲੋਂ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸਾਂ (ਆਈਈਡੀ) ਨਾਲ ਲੈਸ ਡਰੋਨਾਂ ਦੀ ਵਰਤੋਂ ਨਾਲ ਸਬੰਧਤ ਅੱਤਵਾਦੀ ਗਤੀਵਿਧੀਆਂ ਦੇ ਹਾਲ ਹੀ ਦੇ ਰੁਝਾਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅਤੇ ਵੀਵੀਆਈਪੀਜ਼ ਦੇ ਨਾਲ-ਨਾਲ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਹਿੱਤ ਵਿੱਚ, ਯੂਟੀ ਚੰਡੀਗੜ੍ਹ ਵਿੱਚ ਡਰੋਨ ਅਤੇ ਯੂਏਵੀ ਦੀ ਵਰਤੋਂ ਨੂੰ ਨਿਯਮਤ ਕਰਨਾ ਜ਼ਰੂਰੀ ਹੋ ਗਿਆ ਹੈ।"
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਕੇਂਦਰ ਸ਼ਾਸਤ ਪ੍ਰਦੇਸ਼ ਨੂੰ "ਨੋ-ਫਲਾਇੰਗ ਜ਼ੋਨ" ਘੋਸ਼ਿਤ ਕੀਤਾ ਗਿਆ ਹੈ।