Friday, 16th of January 2026

Punjab BJP: ਚਰਨਜੀਤ ਸਿੰਘ ਬਰਾੜ ਸਮੇਤ 4 ਵੱਡੇ ਚਿਹਰੇ ਭਾਜਪਾ 'ਚ ਸ਼ਾਮਲ

Reported by: GTC News Desk  |  Edited by: Gurjeet Singh  |  January 16th 2026 12:18 PM  |  Updated: January 16th 2026 12:43 PM
Punjab BJP:  ਚਰਨਜੀਤ ਸਿੰਘ ਬਰਾੜ ਸਮੇਤ 4 ਵੱਡੇ ਚਿਹਰੇ ਭਾਜਪਾ 'ਚ ਸ਼ਾਮਲ

Punjab BJP: ਚਰਨਜੀਤ ਸਿੰਘ ਬਰਾੜ ਸਮੇਤ 4 ਵੱਡੇ ਚਿਹਰੇ ਭਾਜਪਾ 'ਚ ਸ਼ਾਮਲ

ਚੰਡੀਗੜ੍ਹ:-  ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਆਪਣੇ ਪਰਿਵਾਰ ਵਿੱਚ ਲਗਾਤਾਰ ਵਾਧਾ ਕਰ ਰਹੀ ਹੈ। ਉੱਥੇ ਹੀ ਚਰਨਜੀਤ ਸਿੰਘ ਬਰਾੜ ਅਤੇ ਸਾਬਕਾ ਸਾਂਸਦ ਜਗਮੀਤ ਸਿੰਘ ਬਰਾੜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। 

ਸਾਬਕਾ OSD  ਓਂਕਾਰ ਸਿੱਧੂ ਵੀ ਸ਼ਾਮਲ:- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੱਧੂ, ਜਗਮੀਤ ਬਰਾੜ ਦੇ ਭਰਾ ਰਿਪਜੀਤ ਸਿੰਘ ਬਰਾੜ  ਨੂੰ ਵੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਕੋਟਕਪੂਰਾ ਤੋਂ ਸਾਬਕਾ ਵਿਧਾਇਕ ਜਗਮੀਤ ਬਰਾੜ ਨੇ 2022 ਵਿੱਚ ਅਕਾਲੀ ਦਲ ਵੱਲੋਂ ਮੌੜ ਮੰਡੀ ਵਿਧਾਨ ਸਭਾ ਚੋਣਾਂ ਲੜੀਆਂ ਸਨ। 

ਸੀਨੀਅਰ ਭਾਜਪਾ ਆਗੂ ਰਹੇ ਮੌਜੂਦ:- ਇਹ ਪ੍ਰੋਗਰਾਮ ਭਾਜਪਾ ਦਫ਼ਤਰ ਚੰਡੀਗੜ੍ਹ ਵਿੱਚ ਕਰਵਾਇਆ ਗਿਆ। ਇਸ ਦੌਰਾਨ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਰਹੇ। 

'ਲੋਕ ਭਾਜਪਾ ਵੱਲ ਉਮੀਦ ਨਾਲ ਦੇਖ ਰਹੇ':-  ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਪਰਿਵਾਰ ਵਿੱਚ ਵਾਧਾ ਹੋਇਆ ਹੈ। ਜੋ ਸ਼ਖਸੀਅਤਾਂ ਸ਼ਾਮਲ ਹੋਈਆਂ ਹਨ, ਉਨ੍ਹਾਂ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਇਨ੍ਹਾਂ ਚਾਰਾਂ ਨੇ ਲੋਕਾਂ ਦੇ ਦਿਲਾਂ 'ਤੇ ਆਪਣੀ ਛਾਪ ਛੱਡੀ ਹੈ।

ਸੁਨੀਲ ਜਾਖੜ ਨੇ ਕਿਹਾ ਅੱਜ ਪੰਜਾਬ ਦੇ ਲੋਕ ਚਿੰਤਤ ਹਨ, ਕੋਈ ਵੀ ਸੁਰੱਖਿਅਤ ਨਹੀਂ ਹੈ, ਲੋਕ ਭਾਜਪਾ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ, ਜੋ ਮੌਜੂਦਾ ਸਥਿਤੀ ਵਿੱਚ ਸੂਬੇ ਨੂੰ ਸਹੀ ਢੰਗ ਨਾਲ ਸੰਭਾਲ ਸਕਦੀ ਹੈ। ਹੁਣ ਤਾਂ ਮੁੱਖ ਮੰਤਰੀ ਤੱਕ ਦਾ ਅਹੁਦਾ ਵੀ ਗਹਿਣੇ ਰੱਖਿਆ ਹੋਇਆ ਹੈ।

ਹਰਿਆਣਾ ਦੇ ਮੁੱਖ ਮੰਤਰੀ ਨੇ ਕੀਤਾ ਸਵਾਗਤ:- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ, "ਸਾਨੂੰ ਖੁਸ਼ੀ ਹੈ ਕਿ ਸਾਡਾ ਪਰਿਵਾਰ ਪੰਜਾਬ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ। ਅੱਜ ਭਾਜਪਾ ਵਿੱਚ ਕਈ ਵੱਡੀ ਹਸਤੀਆਂ ਸ਼ਾਮਲ ਹੋਈਆਂ ਹਨ, ਜਿਨ੍ਹਾਂ ਵਿੱਚ ਸਾਬਕਾ ਸੰਸਦ ਮੈਂਬਰ ਜਗਜੀਤ ਬਰਾੜ, ਸਾਬਕਾ ਵਿਧਾਇਕ ਰਿਪਜੀਤ ਬਰਾੜ, ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਅਤੇ ਮੌਜੂਦਾ ਮੁੱਖ ਮੰਤਰੀ ਦੇ ਓਐਸਡੀ ਓਂਕਾਰ ਸਿੰਘ ਸ਼ਾਮਲ ਹਨ। ਮੈਂ ਉਨ੍ਹਾਂ ਦਾ ਪੰਜਾਬ ਦੀ ਭਲਾਈ ਲਈ ਕਦਮ ਚੁੱਕਣ ਲਈ ਧੰਨਵਾਦ ਕਰਦਾ ਹਾਂ।"