Wednesday, 14th of January 2026

Shiromani Akali Dal ਪੁਨਰ ਸੁਰਜੀਤ ਨੂੰ ਵੱਡਾ ਝਟਕਾ, ਚਰਨਜੀਤ ਸਿੰਘ ਬਰਾੜ ਨੇ ਦਿੱਤਾ ਅਸਤੀਫ਼ਾ

Reported by: GTC News Desk  |  Edited by: Gurjeet Singh  |  January 14th 2026 05:58 PM  |  Updated: January 14th 2026 06:03 PM
Shiromani Akali Dal ਪੁਨਰ ਸੁਰਜੀਤ ਨੂੰ ਵੱਡਾ ਝਟਕਾ, ਚਰਨਜੀਤ ਸਿੰਘ ਬਰਾੜ ਨੇ ਦਿੱਤਾ ਅਸਤੀਫ਼ਾ

Shiromani Akali Dal ਪੁਨਰ ਸੁਰਜੀਤ ਨੂੰ ਵੱਡਾ ਝਟਕਾ, ਚਰਨਜੀਤ ਸਿੰਘ ਬਰਾੜ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਫੇਸਬੁੱਕ ਪੋਸਟ ਰਾਹੀਂ ਜਾਣਕਾਰੀ ਦਿੰਦੇ ਚਰਨਜੀਤ ਸਿੰਘ ਬਰਾੜ ਨੇ ਲਿਖਿਆ, ‘ਸਤਿਕਾਰਯੋਗ ਭਰਤੀ ਕਰਤਾ ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫੀ ਚਾਹੁੰਦਾ ਹੋਇਆ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁੱਨਰ ਸੁਰਜੀਤ ਦੇ ਸਾਰੇ ਅਹੁੱਦਿਆਂ ਅਤੇ ਮੁੱਢਲੀ ਮੈਬਰਸਿੱਪ ਤੋ ਅਸਤੀਫਾ ਦੇ ਰਿਹਾਂ ਹਾਂ। ਭਾਂਵੇਕਿ ਆਪਣੇ ਹੱਥੀ ਮਕਾਨ ਬਣਾ ਕੇ ਛੱਡਣਾਂ ਬਹੁੱਤ ਆਉਖਾ ਹੁੰਦਾ ਹੈ ਪਰ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਚਾਰਾ ਨਹੀ ਬਚਿਆ।’

ਪੋਸਟ ’ਚ ਬਰਾੜ ਨੇ ਅਕਾਲੀ ਦਲ (ਪੁਨਰ ਸੁਰਜੀਤ) ’ਚ ਵੀ ਸਿਧਾਂਤਕ ਤੌਰ ’ਤੇ ਕੁਤਾਹੀਆਂ ਦਾ ਜ਼ਿਕਰ ਕਰਦਿਆਂ ਲਿਖਿਆ, ‘ਜਿਸ ਤਰਾਂ ਸ਼੍ਰੋਮਣੀ ਅਕਾਲੀ ਦਲ ਵੱਲੋ ਸਿਧਾਂਤਕ ਤੌਰ ਤੇ ਬੜੀਆਂ ਵੱਡੀਆਂ ਕੁਤਾਹੀਆਂ ਕੀਤੀਆਂ ਸਨ, ਜਿਸ ਕਰਕੇ ਮੇਰੇ ਪਰਿਵਾਰ ਦੀ ਮੁੱਢ ਤੋ ਹੀ ਬਾਦਲ ਪਰਿਵਾਰ ਨਾਲ ਸਿਆਸੀ ਤੋ ਬਣੀ ਪਰਿਵਾਰਕ ਸਾਂਝ ਨੂੰ ਵੀ ਛੱਡਿਆ ਸੀ। 

ਭਾਵੇ ਪਾਰਟੀ ਪ੍ਰਧਾਨ ਨਾਲ ਸਿਧਾਤਕ ਵਿਚਾਰਾਂ ਦੇ ਵਖਰੇਵਿਆਂ ਦੇ ਬਾਵਜੂਦ ਉਥੇ ਜਾਤੀ ਤੌਰ ਤੇ ਇਜਤ ਮਾਣ ਵਿੱਚ ਕੋਈ ਕਮੀ ਨਹੀਂ ਸੀ। ਪਰ ਸਿਧਾਂਤਕ ਤੌਰ ’ਤੇ ਆਈਆਂ ਵੱਡੀਆਂ ਉਣਤਾਈਆਂ ਕਰਕੇ ਸਾਰਾ ਕੁਝ ਖੁੱਦ ਛੱਡ ਕੇ ਸੁਧਾਰ ਵੱਲ ਨੂੰ ਹੋ ਤੁਰਿਆ ਸੀ। ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਨਵੀ ਪਾਰਟੀ ਦੀ ਪੁੱਨਰ ਸੁਰਜੀਤੀ ਵਿੱਚ ਵੀ ਸਿਧਾਤਾਂ ਤੇ ਪਹਿਰਾ ਨਹੀ ਦਿੱਤਾ ਜਾ ਰਿਹਾ ਹੈ।

ਇੱਥੋ ਤੱਕ ਕਿ ਮਿੱਤੀ 11 ਅਗਸਤ ਨੂੰ ਪਾਰਟੀ  ਪ੍ਰਧਾਨ ਦੀ ਚੋਣ ਤੋ ਬਾਅਦ ਪੰਜ ਮਹੀਨੇ ਵਿੱਚ ਕਿਸੇ ਵੀ ਲੋਕ ਮੁੱਦਿਆਂ ਲਈ ਧਰਤੀ ’ਤੇ ਕਿਤੇ ਵੀ ਲੜਦੇ ਨਜਰ ਨਹੀ ਆਏ ਅਤੇ ਨਾ ਹੀ ਪਾਰਟੀ ਨੂੰ ਕੋਈ ਵੀ ਠੋਸ ਪਰੋਗਰਾਮ ਦਿੱਤਾ ਗਿਆ। ਜਿਸ ਕਰਕੇ ਭਰਤੀ ਕਰਨ ਵਾਲੇ ਹਰੇਕ ਵਰਕਰ ਦਾ ਮਨੋਬਲ ਲਗਭਗ ਟੁਟ ਚੁੱਕਿਆ ਹੈ।

ਆਸ ਕਰਦਾਂ ਹਾਂ ਕਿ ਪੁਨਰ ਸੁਰਜੀਤੀ ਲਈ ਸੁਧਾਰ ਦੇ ਰਸਤੇ ਤੋ ਭੜਕੀ ਹੋਈ ਲੀਡਰਸਿੱਪ ਹਾਲੇ ਵੀ ਆਪਣੇ ਆਪ ਨੂੰ ਦਰੁੱਸਤ ਕਰ ਲੈਣ ਤਾਂ ਪਾਰਟੀ ’ਚ ਸੁਧਾਰ ਹੋ ਸਕਦਾ ਹੈ ਤੇ ਪਾਰਟੀ ਕਾਮਯਾਬ ਹੋਵੇ ਮੇਰੀਆਂ ਪਾਰਟੀ ਲਈ ਇਹੀ ਸੁਭਕਾਮਨਾਵਾਂ ਹਨ।’ 

‘ਮੈਂ ਇਹ ਵੀ ਉਮੀਦ ਕਰਦਾਂ ਕਿ ਮੇਰੇ ਨਾਲ ਕਿਸੇ ਤਰਾਂ ਦੀ ਬਿਆਨ ਬਾਜੀ ’ਚ ਨਹੀ ਪੈਣਗੇ ਕਿਉਕਿ ਮੇਰੇ ਵੱਲੋਂ ਜਵਾਬ ਦੇਣ ਨਾਲ ਇਸ ਧੜੇ ਦਾ ਵੱਡਾ ਨੁਕਸਾਨ ਹੋਵੇਗਾ। ਮੇਰੇ ਦੁਆਰਾ ਹੀ ਪਹਿਲੀ ਚਿੱਠੀ ਲਿਖ ਕੇ ਸ਼ੁਰੂ ਕੀਤੀ ਇਹ ਦੂਸਰੀ ਸੁਧਾਰ ਲਹਿਰ ਦਾ ਨੁਕਸਾਨ ਕਿਸੇ ਕੀਮਤ ਵਿੱਚ ਮੈਂ ਨਹੀ ਕਰਨਾਂ ਚਾਹੁੰਦਾ। ਇਸੇ ਕਰਕੇ ਹੀ ਮੈਂ 13 ਅਕਤੂਬਰ 2025 ਤੋ ਕੰਮ ਛੱਡ ਕੇ ਚੁੱਪ-ਚਾਪ ਘਰ ਬੈਠ ਗਿਆ ਸੀ। ਪਰ ਜਿੰਦਗੀ ਬੈਠਣ ਦਾ ਨਾਮ ਨਹੀ ਇਹ ਪਹੀਆ ਚਲਦਾ ਰਹੇ ਫਿਰ ਜਿੰਦਗੀ ਕਹਾਉਦਾ ਹੈ।’