Sunday, 11th of January 2026

Trantran Based Drug Smuggler Held From Kharar || ਤਰਨਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ

Reported by: Sukhjinder Singh  |  Edited by: Jitendra Baghel  |  November 26th 2025 07:18 PM  |  Updated: November 26th 2025 07:18 PM
Trantran Based Drug Smuggler Held From Kharar || ਤਰਨਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ

Trantran Based Drug Smuggler Held From Kharar || ਤਰਨਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ ਨੇ ਖਰੜ ਤੋਂ ਇੱਕ ਨਸ਼ਾ ਤਸਕਰ ਨੂੰ 5.084 ਕਿਲੋ ਹੈਰੋਇਨ, 1.681 ਕਿਲੋ ਆਈਸੀਈ (ਮੈਥਾਮਫੇਟਾਮਾਈਨ) ਅਤੇ 6,50,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ । ਦੱਸਣਯੋਗ ਹੈ ਕਿ ਇਹ ਕਾਰਵਾਈ ਏਐਨਟੀਐਫ ਰੂਪਨਗਰ ਰੇਂਜ ਵੱਲੋਂ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਰਹਿਣ ਵਾਲੇ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਨਸ਼ਿਆਂ ਦੀ ਖੇਪ ਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਚਮੜੇ ਦਾ ਬੈਗ ਅਤੇ ਤੋਲ ਵਾਲੀਆਂ ਦੋ ਇਲੈਕਟ੍ਰਾਨਿਕ ਮਸ਼ੀਨਾਂ ਵੀ ਬਰਾਮਦ ਕੀਤੀਆਂ ਹਨ, ਅਤੇ ਉਸਦੀ ਚਿੱਟੀ ਸ਼ੈਵਰਲੈਟ ਕਰੂਜ਼ ਕਾਰ (ਡੀਐਲ 82 ਏਪੀ 9522) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਮੁੱਖ ਹੈਂਡਲਰ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ ਜੋ ਟ੍ਰਾਈਸਿਟੀ ਵਿੱਚ ਨਸ਼ਿਆਂ ਦੀ ਖੇਪ ਦੀ ਡਿਲਿਵਰੀ ਅਤੇ ਵੰਡ ਦਾ ਕੰਮ ਦੇਖਦਾ ਹੈ। ਦੋ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਏਐਨਟੀਐਫ ਮੋਹਾਲੀ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ।