ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਪਾਨ ਤੇ ਉੱਤਰ ਕੋਰੀਆ ਦੇ 10 ਦਿਨ ਦੇ ਦੌਰੇ ਤੋਂ ਬਾਅਦ ਪੰਜਾਬ ਪਰਤ ਆਏ ਹਨ। ਇਸ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦੇਸ਼ੀ ਕੰਪਨੀਆਂ ਅਤੇ ਵਪਾਰੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦੀ ਗੱਲ ਕਹੀ। ਮੁੱਖ ਮੰਤਰੀ ਨੇ ਪੰਜਾਬ ਆਉਣ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਦੌਰੇ ਸਬੰਧੀ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਹਨਾਂ ਨੇ ਜਪਾਨ ਦੌਰੇ ਦੌਰਾਨ ਵੱਖ-ਵੱਖ ਵੱਡੀਆਂ ਕੰਪਨੀਆਂ ਦੇ ਮੁਖੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ ਵੀ ਕਈ ਕੰਪਨੀਆਂ ਨਾਲ ਵੀ ਜਪਾਨ ਤੇ ਸਾਊਥ ਕੋਰੀਆ ਚ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਗੱਲਬਾਤ ਦਾ ਮੁੱਖ ਉਦੇਸ਼ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ,ਹੁਨਰ ਵਿੱਚ ਵਾਧਾ ਕਰਨਾ ਅਤੇ ਉਦਯੋਗਿਕ ਵਿਕਾਸ ਪ੍ਰੋਜੈਕਟਾਂ ਲਈ ਸਹਿਯੋਗ ਦੇ ਮੌਕੇ ਪੈਦਾ ਕਰਨਾ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਲੌਜਿਸਟਿਕ ਹੱਬ,ਰੀਨਿਊਏਬਲ ਐਨਰਜੀ,ਇੰਡਸਰਟਰੀਅਲ ਪਾਰਕ, ਕਲੀਨ ਟੈਕਨੋਲੋਜੀ ਪ੍ਰੋਜੈਕਟਾਂ ‘ਚ ਮੌਕਿਆਂ ‘ਤੇ ਗੱਲਬਾਤ ਕੀਤੀ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਦੌਰਾ ਦਾ ਮੁੱਖ ਟੀਚਾ ਪੰਜਾਬ ਵਿੱਚ ਜ਼ਿਆਦਾ ਤੋਂ ਜ਼ਿਆਦਾ ਨਿਵੇਸ਼ ਲਿਆਂਦਾ ਜਾਵੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕੀਤਾ ਜਾ ਸਕੇ। ਉਹਨਾਂ ਨੇ ਕਿਹਾ ਵਿਦੇਸ਼ੀ ਕੰਪਨੀਆਂ ਨੂੰ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ, 2026 ‘ਚ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਇਸ ਦੌਰੇ ਦੇ ਨਤੀਜੇ ਵਜੋਂ ਉਦਯੋਗਪਤੀਆਂ ਨੇ ਤਕਨੀਕੀ ਸਹਿਯੋਗ ਅਤੇ ਸਮਰੱਥਾ ਵਿਕਾਸ ਪ੍ਰੋਗਰਾਮਾਂ ਰਾਹੀਂ ਪੰਜਾਬ ਦੇ ਵਿਕਾਸ ਦੀਆਂ ਪਹਿਲਕਦਮੀਆਂ ਦੇ ਸਮਰਥਨ ਦੀ ਦਿਲਚਸਪੀ ਜਤਾਈ ਹੈ। ਪੰਜਾਬ ਵਿਚ ਨਿਵੇਸ਼ ਲਈ ਸਾਰੀਆਂ ਹੀ ਕੰਪਨੀਆਂ ਨੇ ਦਿਲਚਸਪੀ ਦਿਖਾਈ ਹੈ। ਮੁੱਖ ਮੰਤਰੀ ਨੇ ਸਾਊਥ ਕੋਰੀਆ ਦੌਰੇ ਬਾਰੇ ਵੀ ਜਾਣਕਾਰੀ ਦਿੱਤੀ।