Navjot Kaur Sidhu Seeks Security After Controversy||ਨਵਜੋਤ ਕੌਰ ਸਿੱਧੂ ਦੀ ਸੁਰੱਖਿਆ ਵਾਲੀ ਮੰਗ ‘ਤੇ CM ਦਾ ਪਲਟਵਾਰ
ਨਵਜੋਤ ਕੌਰ ਸਿੱਧੂ ਦੀ ਸੁਰੱਖਿਆ ਵਾਲੀ ਮੰਗ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਲਟਵਾਰ ਕੀਤਾ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਸੋਚ ਸਮਝ ਕੇ ਬਿਆਨ ਦੇਣੇ ਚਾਹੀਦੇ ਹਨ, ਇਹ ਚੰਗਾ ਕੰਮ ਲੱਭਿਆ ਹੈ ਪਹਿਲਾਂ ਲੋਕਾਂ ਨੂੰ ਗਾਲ੍ਹਾਂ ਕੱਢ ਲਓ ਅਤੇ ਫਿਰ ਮੇਰੇ ਕੋਲ ਆ ਜਾਓ, ਕਿ ਸਾਡੀ ਜਾਨ ਨੂੰ ਖਤਰਾ ਹੈ । ਹੁਣ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਮਿਲਣ ਲਈ ਸਮਾਂ ਮੰਗ ਰਹੇ ਹਨ, ਬਿਆਨ ਦੇਣ ਤੋਂ ਪਹਿਲਾ ਹੀ ਮਿਲਕੇ ਗੱਲ ਕਰਨ ਲੈਣੀ ਸੀ।
ਦੱਸ ਦਈਏ ਕਿ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਵਾਲੇ ਬਿਆਨ ਨਾਲ ਪੈਦਾ ਹੋਏ ਸਿਆਸੀ ਵਿਵਾਦ ਮਗਰੋਂ ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਆਪਣੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਜੇ ਮੇਰੇ ਨਾਲ ਕੋਈ ਅਣਹੋਣੀ ਵਾਪਰੀ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ ।
ਨਵਜੋਤ ਕੌਰ ਸਿੱਧੂ ਨੇ ਮਾਮਲੇ ’ਚ ਮੁੱਖ ਮੰਤਰੀ ਦੀ ਚੁੱਪੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੋ ਮੁੱਦੇ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਉਠਾਏ ਸਨ ਉਨ੍ਹਾਂ ਦਾ ਕੋਈ ਜਵਾਬ ਕਿਉਂ ਨਹੀਂ ਦਿੱਤਾ ਗਿਆ ਅਤੇ ਮੁੱਖ ਮੰਤਰੀ ’ਤੇ 'ਸ਼ਰਾਬ ਅਤੇ ਮਾਈਨਿੰਗ ਮਾਫੀਆ ਨੂੰ ਸਹੂਲਤ ਦੇਣ' ਦਾ ਇਲਜ਼ਾਮ ਲਗਾਇਆ ।
ਚੇਤਾ ਰਹੇ ਕਿ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਵਾਲੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਸੀ । ਨਵਜੋਤ ਕੌਰ ਸਿੱਧੂ, ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਤੇ ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਹਨ।
ਸ਼ੁੱਕਰਵਾਰ ਰਾਤ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਪੋਸਟ ਕਰਦਿਆਂ ਉਨ੍ਹਾਂ ਕਿਹਾ CM ਭਗਵੰਤ ਮਾਨ ਜੀ, ਮੈਨੂੰ ਲੱਗਦਾ ਹੈ ਕਿ ਹੁਣ ਮੈਨੂੰ ਕੁਝ ਸੁਰੱਖਿਆ ਦੀ ਲੋੜ ਹੈ, ਨਹੀਂ ਤਾਂ ਤੁਸੀਂ ਜ਼ਿੰਮੇਵਾਰ ਹੋਵੋਗੇ। ਅਤੇ ਕਿਰਪਾ ਕਰਕੇ ਜਵਾਬ ਦਿਓ ਕਿ ਪੰਜਾਬ ਦੇ ਮਾਨਯੋਗ ਰਾਜਪਾਲ ਸਾਹਮਣੇ ਮੇਰੇ ਦੁਆਰਾ ਉਠਾਏ ਗਏ ਮੁੱਦਿਆਂ 'ਤੇ ਤੁਹਾਡੇ ਵੱਲੋਂ ਕੋਈ ਜਵਾਬ ਕਿਉਂ ਨਹੀਂ ਆਇਆ? ਤੁਸੀਂ ਸ਼ਰਾਬ ਅਤੇ ਮਾਈਨਿੰਗ ਮਾਫੀਆ ਨੂੰ ਸਹੂਲਤ ਕਿਉਂ ਦੇ ਰਹੇ ਹੋ?"
CM , Bhagwant Mann ji ; I think I need some security now or else you will be responsible. And kindly answer why there is no response from your side on my issues raised before the Honourable Governor Punjab??? Why are you facilitating liquor and mining mafia??? pic.twitter.com/1EROh3i181
— Dr Navjot Sidhu (@NavjotSidh42212) December 12, 2025