Wednesday, 14th of October 2026

ਝੋਟਾ ਕ.ਤ.ਲ.ਕਾਂ.ਡ ’ਤੇ CM ਮਾਨ ਦੀ ਸਖ਼ਤ ਚੇਤਾਵਨੀ, ਬੋਲੇ- ਦੋਸ਼ੀਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਸੀ ਐਮ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਵੀਡੀਓ ਸੁਨੇਹਾ ਸਾਂਝਾ ਕੀਤਾ ਹੈ ਅਤੇ ਜਿਸ ਚ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੇ ਨਾਲ ਜੁੜੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਏਗਾ।

Edited By: Lajwinder Kaur | Updated at:
ਝੋਟਾ ਕ.ਤ.ਲ.ਕਾਂ.ਡ ’ਤੇ CM ਮਾਨ ਦੀ ਸਖ਼ਤ ਚੇਤਾਵਨੀ, ਬੋਲੇ- ਦੋਸ਼ੀਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ

ਝੋਟਾ ਕ.ਤ.ਲ.ਕਾਂ.ਡ ’ਤੇ CM ਮਾਨ ਦੀ ਸਖ਼ਤ ਚੇਤਾਵਨੀ, ਬੋਲੇ- ਦੋਸ਼ੀਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਪਣਾਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦਾ ਸਰਮਾਇਆ ਹੈ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਮੈਡੀਕਲ ਨਸ਼ਾ ਜਾਂ ਚਿੱਟਾ ਦੇ ਨਸ਼ੇ ਦਾ ਕੰਮ ਕਰਦਾ ਉਸ ਨੂੰ ਨਹੀਂ ਬਖਸ਼ਿਆ ਜਾਏਗਾ। 

ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ

CM ਭਗਵੰਤ ਮਾਨ ਨੇ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਘਟਨਾ ਅਤਿ-ਨਿੰਦਣਯੋਗ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਬਣਾਈ ਰੱਖੀ ਜਾਵੇ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਨਾ ਲੈਣ ਦਿੱਤਾ ਜਾਵੇ।

ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ

ਮੁੱਖ ਮੰਤਰੀ ਨੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦਾ ਸੰਕੇਤ ਦਿੰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨਾਲ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਪਿੱਛੇ ਜਿਸ ਦੀ ਵੀ ਸਾਜ਼ਿਸ਼ ਸਾਹਮਣੇ ਆਉਂਦੀ ਹੈ, ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਦੇ ਸਖ਼ਤ ਬਿਆਨ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਪੁਲਿਸ ਦੀ ਜਾਂਚ ਅਤੇ ਅਗਲੀ ਕਾਰਵਾਈ ’ਤੇ ਨਜ਼ਰ ਰਹੇਗੀ।