Sunday, 11th of January 2026

CM holds business roadshow, ਜਾਪਾਨ ਦੌਰੇ 'ਤੇ CM ਮਾਨ

Reported by: Sukhjinder Singh  |  Edited by: Jitendra Baghel  |  December 06th 2025 11:58 AM  |  Updated: December 06th 2025 11:58 AM
CM holds business roadshow, ਜਾਪਾਨ ਦੌਰੇ 'ਤੇ CM ਮਾਨ

CM holds business roadshow, ਜਾਪਾਨ ਦੌਰੇ 'ਤੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਾਪਾਨ ਦੌਰੇ 'ਤੇ ਹਨ । ਮੁੱਖ ਮੰਤਰੀ ਨੇ ਚੌਥੇ ਦਿਨ ਓਸਾਕਾ ਵਿੱਚ ਬਿਜ਼ਨਸ ਰੋਡ ਸ਼ੋਅ ਕੀਤਾ, ਜਿਸ ਵਿੱਚ ਸਥਾਨਕ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ । ਮੁੱਖ ਮੰਤਰੀ ਨੇ ਓਸਾਕਾ ਵਿੱਚ ਉੱਚ-ਪੱਧਰੀ ਮੀਟਿੰਗਾਂ ਵੀ ਕੀਤੀਆਂ। ਇਸ ਦੌਰਾਨ ਉਨ੍ਹਾਂ ਓਸਾਕਾ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ।

ਮੁੱਖ ਮੰਤਰੀ ਨੇ ਮੀਟਿੰਗਾਂ ਵਿੱਚ ਤੋਕੁਸ਼ੀਮਾ ਆਕਸ਼ਨ ਮਾਰਕਿਟ ਅਤੇ ਗਲੋਬਲ ਵੈਂਚਰ ਕੰਪਨੀ ਲਿਮਟਿਡ ਨਾਲ ਐਗਰੀ-ਮਾਰਕਿਟ ਆਧੁਨਿਕੀਕਰਨ ਅਤੇ ਸਪਲਾਈ-ਚੇਨ ਭਾਈਵਾਲੀ ਬਾਰੇ ਗੱਲਬਾਤ ਕੀਤੀ । ਅੱਜ ਬਿਜ਼ਨਸ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵੱਡੀਆਂ ਉਦਯੋਗਿਕ ਕੰਪਨੀਆਂ ਦੀ ਭਾਈਵਾਲੀ ਭਾਰਤ-ਜਪਾਨ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰੇਗੀ। ਉਨ੍ਹਾਂ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਏਕੀਕ੍ਰਿਤ ਸਿੰਗਲ-ਵਿੰਡੋ ਪ੍ਰਣਾਲੀ ਅਤੇ ਨਿਵੇਸ਼ ਲਈ ਤਿਆਰ ਮੌਕਿਆਂ ਵਿੱਚ ਵਿਸ਼ਵ-ਵਿਆਪੀ ਨਿਵੇਸ਼ਕਾਂ ਦੀ ਵੱਧ ਰਹੀ ਰੁਚੀ ਦਾ ਵੀ ਜ਼ਿਕਰ ਕੀਤਾ।

ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਮੁਹਾਲੀ ਵਿੱਚ ਅਗਲੇ ਸਾਲ 13 ਤੋਂ 15 ਮਾਰਚ ਤੱਕ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ-2026 ਵਿੱਚ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜਪਾਨ ਦੀਆਂ ਕਈ ਉੱਘੀਆਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਉਦਯੋਗਿਕ ਬੁਨਿਆਦੀ ਢਾਂਚੇ ਦੀ ਗੱਲ ਕਰਦਿਆਂ ਦੱਸਿਆ ਕਿ ਰਾਜ ਵਿੱਚ 1.4 ਲੱਖ ਕਰੋੜ ਰੁਪਏ ਤੋਂ ਵੱਧ ਦਾ ਜ਼ਮੀਨੀ ਨਿਵੇਸ਼ ਹੋ ਚੁੱਕਾ ਹੈ।