Thursday, 19th of November 2026

CM ਮਾਨ ਦਾ ਵੱਡਾ ਐਲਾਨ: "ਕਿਸੇ ਕੀਮਤ 'ਤੇ ਬੰਦ ਨਹੀਂ ਹੋਣੇ ₹1,000 ਅਤੇ ₹1,500, 1 ਦਸੰਬਰ ਨੂੰ ਮੁੜ ਹੋਵੇਗੀ ਮਾਵਾਂ-ਧੀਆਂ ਦੇ ਫ਼ੋਨਾਂ 'ਚ ਟੂੰ-ਟੂੰ!"

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਔਰਤਾਂ ਨੂੰ ਮਿਲਣ ਵਾਲੀ 1,000 ਅਤੇ 1,500 ਰੁਪਏ ਦੀ ਰਾਸ਼ੀ ਕਿਸੇ ਵੀ ਕੀਮਤ 'ਤੇ ਬੰਦ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਭਾਵੇਂ ਕੋਈ ਕਿੰਨਾ ਵੀ ਵਿਰੋਧ ਕਰ ਲਵੇ, ਪਰ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਹੈ, ਇਹ ਪੈਸੇ ਬੰਦ ਨਹੀਂ ਹੋਣਗੇ।

Edited By: Lajwinder Kaur | Updated at:

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਮੁੜ ਚਰਚਾ ਸ਼ੁਰੂ ਹੋ ਗਈ ਹੈ।

1 ਦਸੰਬਰ ਨੂੰ ਔਰਤਾਂ ਦੇ ਖਾਤਿਆਂ 'ਚ ਆਵੇਗੀ ਰਾਸ਼ੀ

ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ 1 ਦਸੰਬਰ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਫ਼ੋਨਾਂ ਵਿੱਚ ਪੈਸੇ ਆਉਣ ਦਾ ਸੁਨੇਹਾ ਆਵੇਗਾ। ਉਨ੍ਹਾਂ ਨੇ ਇਸ ਨੂੰ ਯੋਜਨਾ ਜਾਰੀ ਰੱਖਣ ਦੇ ਸਰਕਾਰ ਦੇ ਇਰਾਦੇ ਵਜੋਂ ਪੇਸ਼ ਕੀਤਾ ਹੈ।

ਕੀ ਹੈ ਮਾਵਾਂ-ਧੀਆਂ ਸਤਿਕਾਰ ਯੋਜਨਾ?

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਯੋਗ ਔਰਤਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਆਮ ਵਰਗ ਦੀਆਂ ਯੋਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੇਣ ਦੀ ਵਿਵਸਥਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਤਾਜ਼ਾ ਬਿਆਨ ਤੋਂ ਬਾਅਦ ਸਰਕਾਰ ਨੇ ਇਸ ਯੋਜਨਾ ਨੂੰ ਲੈ ਕੇ ਆਪਣਾ ਰੁਖ਼ ਸਪੱਸ਼ਟ ਕੀਤਾ ਹੈ। ਹੁਣ ਔਰਤਾਂ ਦੀਆਂ ਨਜ਼ਰਾਂ 1 ਦਸੰਬਰ ਨੂੰ ਹੋਣ ਵਾਲੀ ਅਗਲੀ ਅਦਾਇਗੀ 'ਤੇ ਟਿਕੀਆਂ ਹੋਈਆਂ ਹਨ।