Wednesday, 23rd of September 2026

CM ਮਾਨ ਵੱਲੋਂ ਅਹਿਮ ਐਲਾਨ! ਪੰਜਾਬ ਸਰਕਾਰ ਵੱਲੋਂ 'ਸ਼ੇਰ-ਏ-ਪੰਜਾਬ ਟੀ-20 ਕੱਪ' ਦਾ ਸ਼ਾਨਦਾਰ ਆਯੋਜਨ; IPL ਦੀ ਤਰਜ਼ 'ਤੇ ਹੋਣਗੇ ਰੋਮਾਂਚਕ ਮੁਕਾਬਲੇ

ਪੰਜਾਬ ਸਰਕਾਰ ਵੱਲੋਂ ‘ਸ਼ੇਰ-ਏ-ਪੰਜਾਬ ਟੀ-20 ਕੱਪ’ ਦਾ ਆਯੋਜਨ ਕੀਤਾ ਜਾ ਰਿਹਾ ਹੈ। IPL ਦੀ ਤਰਜ਼ 'ਤੇ ਹੋਣ ਵਾਲੀ ਇਸ ਲੀਗ ਵਿੱਚ 6 ਟੀਮਾਂ ਹਿੱਸਾ ਲੈਣਗੀਆਂ ਅਤੇ ਮੈਚ 30 ਅਗਸਤ ਤੋਂ 13 ਸਤੰਬਰ ਤੱਕ ਮੋਹਾਲੀ ਦੇ PCA ਸਟੇਡੀਅਮ ਵਿੱਚ ਖੇਡੇ ਜਾਣਗੇ। ਲੀਗ ਵਿੱਚ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ ਅਤੇ ਪ੍ਰਭਸਿਮਰਨ ਸਿੰਘ ਸਮੇਤ ਕਈ ਵੱਡੇ ਖਿਡਾਰੀ ਸ਼ਾਮਲ ਹਨ। 450 ਤੋਂ ਵੱਧ ਪੰਜਾਬੀ ਖਿਡਾਰੀਆਂ ਨੂੰ ਵੀ ਮੌਕਾ ਦਿੱਤਾ ਗਿਆ ਹੈ।

Edited By: Lajwinder Kaur | Updated at:
CM ਮਾਨ ਵੱਲੋਂ ਅਹਿਮ ਐਲਾਨ! ਪੰਜਾਬ ਸਰਕਾਰ ਵੱਲੋਂ 'ਸ਼ੇਰ-ਏ-ਪੰਜਾਬ ਟੀ-20 ਕੱਪ' ਦਾ ਸ਼ਾਨਦਾਰ ਆਯੋਜਨ; IPL ਦੀ ਤਰਜ਼ 'ਤੇ ਹੋਣਗੇ ਰੋਮਾਂਚਕ ਮੁਕਾਬਲੇ

CM ਮਾਨ ਵੱਲੋਂ ਅਹਿਮ ਐਲਾਨ! ਪੰਜਾਬ ਸਰਕਾਰ ਵੱਲੋਂ 'ਸ਼ੇਰ-ਏ-ਪੰਜਾਬ ਟੀ-20 ਕੱਪ' ਦਾ ਸ਼ਾਨਦਾਰ ਆਯੋਜਨ; IPL ਦੀ ਤਰਜ਼ 'ਤੇ ਹੋਣਗੇ ਰੋਮਾਂਚਕ ਮੁਕਾਬਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡਾ ਕਦਮ ਚੁੱਕਦਿਆਂ 'ਸ਼ੇਰ-ਏ-ਪੰਜਾਬ ਟੀ-20 ਕੱਪ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਆਈ.ਪੀ.ਐੱਲ. (IPL) ਦੀ ਤਰਜ਼ 'ਤੇ ਕਰਵਾਏ ਜਾ ਰਹੇ ਇਸ ਸ਼ਾਨਦਾਰ ਟੂਰਨਾਮੈਂਟ ਵਿੱਚ ਕੁੱਲ 6 ਫ੍ਰੈਂਚਾਇਜ਼ੀ ਟੀਮਾਂ ਹਿੱਸਾ ਲੈਣਗੀਆਂ ਅਤੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲਣਗੇ। ਇਸ ਲੀਗ ਦਾ ਮੁੱਖ ਮਕਸਦ ਪੰਜਾਬ ਦੇ ਉੱਭਰਦੇ ਅਤੇ ਨੌਜਵਾਨ ਕ੍ਰਿਕਟ ਖਿਡਾਰੀਆਂ ਨੂੰ ਵੱਡਾ ਪਲੇਟਫਾਰਮ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਕੌਮਾਂਤਰੀ ਪੱਧਰ ਦੇ ਨਾਮਵਰ ਖਿਡਾਰੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੇਡ ਸਕਣ।

ਟੂਰਨਾਮੈਂਟ ਨਾਲ ਜੁੜੀਆਂ ਖਾਸ ਗੱਲਾਂ:

ਸਥਾਨ ਅਤੇ ਸਮਾਂ: ਇਹ ਟੂਰਨਾਮੈਂਟ ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ (PCA) ਸਟੇਡੀਅਮ ਵਿਖੇ ਖੇਡਿਆ ਜਾਵੇਗਾ। ਸਾਰੇ ਮੈਚ 30 ਅਗਸਤ ਤੋਂ 13 ਸਤੰਬਰ ਤੱਕ ਖੇਡੇ ਜਾਣਗੇ।

6 ਟੀਮਾਂ ਅਤੇ ਉਨ੍ਹਾਂ ਦੇ ਮਾਰਕੀ ਖਿਡਾਰੀ: ਇਸ ਲੀਗ ਵਿੱਚ ਫ਼ਾਜ਼ਿਲਕਾ ਫ਼ਾਲਕਨਜ਼ (ਸ਼ੁਭਮਨ ਗਿੱਲ), ਲੁਧਿਆਣਾ ਲਾਇਨਜ਼ (ਅਰਸ਼ਦੀਪ ਸਿੰਘ), ਅੰਮ੍ਰਿਤਸਰ ਸੂਰਮਾਜ਼ (ਅਭਿਸ਼ੇਕ ਸ਼ਰਮ), ਜਲੰਧਰ ਵਾਰੀਅਰਜ਼ (ਪ੍ਰਭਸਿਮਰਨ ਸਿੰਘ), ਮੋਹਾਲੀ ਕਿੰਗਜ਼ (ਰਮਨਦੀਪ ਸਿੰਘ) ਅਤੇ ਬਠਿੰਡਾ ਰਾਇਲਜ਼ (ਗੁਰਨੂਰ ਬਰਾੜ) ਵਰਗੀਆਂ ਟੀਮਾਂ ਭਾਗ ਲੈ ਰਹੀਆਂ ਹਨ।

ਸਥਾਨਕ ਖਿਡਾਰੀਆਂ ਨੂੰ ਮੌਕਾ: ਇਸ ਟੂਰਨਾਮੈਂਟ ਵਿੱਚ ਪੰਜਾਬ ਦੇ 450 ਤੋਂ ਵੱਧ ਖਿਡਾਰੀਆਂ ਨੂੰ ਆਕਸ਼ਨ (ਲਿਲਾਮੀ) ਰਾਹੀਂ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਸੁਨਹਿਰੀ ਮੌਕਾ ਮਿਲੇਗਾ।

CM ਮਾਨ ਨੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ

CM ਮਾਨ ਨੇ ਐਕਸ ਉੱਤੇ ਪੋਸਟ ਪਾ ਕੇ ਖੁਸ਼ੀ ਜ਼ਾਹਿਰ ਕੀਤੀ ਹੈ ਅਤੇ ਨਾਲ ਹੀ ਲਿਖਿਆ ਹੈ- ''ਸ਼ੇਰ-ਏ-ਪੰਜਾਬ ਟੀ-20 ਕੱਪ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਬੇਹੱਦ ਖ਼ੁਸ਼ੀ ਹੋਈ... ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਹੋਣਹਾਰ ਖਿਡਾਰੀ ਦਿੱਤੇ ਹਨ... ਸਾਡੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡ ਖੇਤਰ 'ਚ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ... ਇਸ ਟੀ-20 ਕੱਪ 'ਚ 6 ਟੀਮਾਂ ਹਿੱਸਾ ਲੈ ਰਹੀਆਂ ਹਨ... ਸਾਰੇ ਮੈਚ 30 ਅਗਸਤ ਤੋਂ 13 ਸਤੰਬਰ ਤੱਕ PCA ਸਟੇਡੀਅਮ, ਮੋਹਾਲੀ ਵਿਖੇ ਖੇਡੇ ਜਾਣਗੇ...ਖੇਡਦਾ ਪੰਜਾਬ, ਵਧਦਾ ਪੰਜਾਬ...''