Thursday, 27th of August 2026

CM ਮਾਨ ਦੀ ਹੜਤਾਲੀ ਮੁਲਾਜ਼ਮਾਂ ਨੂੰ ਦੋ-ਟੁੱਕ; ਬੋਲੇ-‘ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…’

ਪੰਜਾਬ ਵਿੱਚ ਅੱਜ 7 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਡੀ.ਏ. (DA) ਸਮੇਤ 8 ਮੁੱਖ ਮੰਗਾਂ ਨੂੰ ਲੈ ਕੇ ਮਹਾ-ਹੜਤਾਲ 'ਤੇ ਹਨ। ਇਸ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ, ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਓ.ਪੀ.ਡੀ. (OPD) ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹੀਆਂ। ਇਸ ਵਿਚਾਲੇ ਸੀਐੱਮ ਮਾਨ ਨੇ ਵੱਡਾ ਐਲਾਨ ਕਰ ਦਿੱਤਾ ਹੈ। ਜਿਸ ਚ ਉਨ੍ਹਾਂ ਨੇ ਕਿਹਾ ਕਿ ਗੱਲਬਾਤ ਅਤੇ ਹੜਤਾਲ ਇੱਕੋ ਸਮੇਂ ਨਹੀਂ ਚੱਲ ਸਕਦੀਆਂ।

Edited By: Lajwinder Kaur | Updated at: August 27th 2026 01:46 PM
Trending News
CM ਮਾਨ ਦੀ ਹੜਤਾਲੀ ਮੁਲਾਜ਼ਮਾਂ ਨੂੰ ਦੋ-ਟੁੱਕ; ਬੋਲੇ-‘ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…’

CM ਮਾਨ ਦੀ ਹੜਤਾਲੀ ਮੁਲਾਜ਼ਮਾਂ ਨੂੰ ਦੋ-ਟੁੱਕ; ਬੋਲੇ-‘ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…’

ਪੰਜਾਬ ਵਿੱਚ ਅੱਜ 7 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਡੀ.ਏ. (DA) ਸਮੇਤ 8 ਮੁੱਖ ਮੰਗਾਂ ਨੂੰ ਲੈ ਕੇ ਮਹਾ-ਹੜਤਾਲ 'ਤੇ ਹਨ। ਇਸ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ, ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਓ.ਪੀ.ਡੀ. (OPD) ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹੀਆਂ। ਕਰਮਚਾਰੀਆਂ ਨੇ ਆਪਣੇ ਵਿਭਾਗਾਂ ਦੇ ਮੁਖੀਆਂ ਤੋਂ ਸਮੂਹਿਕ ਛੁੱਟੀ ਲੈ ਕੇ ਪੂਰੇ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਹੈ।

ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ-CM ਮਾਨ

ਇਸ ਮਹਾ-ਹੜਤਾਲ ਦੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਰਮਚਾਰੀ ਆਗੂਆਂ ਵਿਚਕਾਰ ਅੱਜ ਦੁਪਹਿਰ 1 ਵਜੇ ਜਲੰਧਰ ਵਿਖੇ ਮੀਟਿੰਗ ਹੋਣੀ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਐਕਸ (ਸੋਸ਼ਲ ਮੀਡੀਆ) 'ਤੇ ਪੋਸਟ ਕਰਦਿਆਂ ਸਾਫ਼ ਆਖਿਆ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਸਰਕਾਰ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹੈ, ਪਰ ਗੱਲਬਾਤ ਅਤੇ ਹੜਤਾਲ ਇੱਕੋ ਸਮੇਂ ਨਹੀਂ ਚੱਲ ਸਕਦੀਆਂ। ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਸਿਰਫ਼ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।

ਦੂਜੇ ਪਾਸੇ, ਮੋਹਾਲੀ ਸਿਵਲ ਹਸਪਤਾਲ ਵਿੱਚ ਦਵਾਈ ਲੈਣ ਪਹੁੰਚੇ ਇੱਕ ਮਰੀਜ਼ ਨੂੰ ਗਾਰਡ ਨੇ ਇਹ ਕਹਿ ਕੇ ਬਾਹਰ ਮੋੜ ਦਿੱਤਾ ਕਿ ਅੱਜ ਹੜਤਾਲ ਹੈ ਅਤੇ ਹੁਣ ਕੱਲ੍ਹ ਆਉਣਾ। ਇਸੇ ਤਰ੍ਹਾਂ ਪਠਾਨਕੋਟ ਵਿੱਚ ਵੀ ਨਗਰ ਨਿਗਮ ਦਫ਼ਤਰ ਅਤੇ ਸਿਵਲ ਹਸਪਤਾਲਾਂ ਵਿੱਚ ਤਾਲੇ ਲਟਕਦੇ ਦੇਖੇ ਗਏ।

ਅਧਿਕਾਰੀਆਂ ਦੀਆਂ ਕਾਰਾਂ ਚਲਾਉਣ ਵਾਲੇ ਡਰਾਈਵਰ ਵੀ ਇਸ ਹੜਤਾਲ ਵਿੱਚ ਸ਼ਾਮਲ ਹਨ, ਜਿਸ ਕਾਰਨ ਅਧਿਕਾਰੀਆਂ ਨੂੰ ਦਫ਼ਤਰ ਪਹੁੰਚਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੁਧਿਆਣਾ ਦੇ ਡੀ.ਸੀ. (DC) ਵੀ ਸਵੇਰੇ ਸਾਢੇ 9 ਵਜੇ ਤੱਕ ਆਪਣੇ ਦਫ਼ਤਰ ਨਹੀਂ ਪਹੁੰਚ ਸਕੇ ਸਨ। ਉੱਥੇ ਹੀ, ਜਲੰਧਰ ਦੇ ਸ਼ਾਹਕੋਟ ਤੋਂ 86 ਸਾਲਾਂ ਦੀ ਸੇਵਾ-ਮੁਕਤ ਅਧਿਆਪਕਾ ਰਣਧੀਰ ਕੌਰ ਵੀ ਧਰਨੇ ਵਿੱਚ ਸ਼ਾਮਲ ਹੋਣ ਲਈ ਪਹੁੰਚੀ।

ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਪਹਿਲਾਂ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਦੇ ਵੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ। ਪਰ ਬੁੱਧਵਾਰ ਨੂੰ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਉਨ੍ਹਾਂ ਰੱਖੜੀ ਦੇ ਤਿਉਹਾਰ ਦਾ ਹਵਾਲਾ ਦਿੰਦਿਆਂ ਹੜਤਾਲ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ। ਇਸੇ ਕਰਕੇ ਪੰਜਾਬ ਰੋਡਵੇਜ਼, ਪਨਬੱਸ (Punbus) ਅਤੇ ਪੀ.ਆਰ.ਟੀ.ਸੀ. (PRTC) ਦੀਆਂ ਬੱਸਾਂ ਨਿਰਵਿਘਨ ਚੱਲ ਰਹੀਆਂ ਹਨ। ਉੱਥੇ ਹੀ, ਕਈ ਥਾਵਾਂ 'ਤੇ ਸਰਕਾਰੀ ਸਕੂਲ ਵੀ ਖੁੱਲ੍ਹੇ ਹੋਏ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਜਲੰਧਰ ਵਿੱਚ ਰੁਝੇਵਿਆਂ ਕਾਰਨ ਉੱਥੇ ਹੀ ਮੌਜੂਦ ਸਨ, ਇਸ ਲਈ ਮੀਟਿੰਗ ਨੂੰ ਜਲੰਧਰ ਵਿਖੇ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਕਰਮਚਾਰੀ ਅੱਜ ਆਪਣੀ ਹੜਤਾਲ ਵਾਪਸ ਲੈ ਲੈਣਗੇ। ਚੀਮਾ ਨੇ ਕਿਹਾ ਕਿ ਮੁਲਾਜ਼ਮ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹਨ ਅਤੇ ਉਨ੍ਹਾਂ ਨੂੰ ਆਮ ਜਨਤਾ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ। ਲੋਕ ਸਰਕਾਰ ਨੂੰ ਟੈਕਸ ਦੇ ਰੂਪ ਵਿੱਚ ਪੈਸੇ ਦਿੰਦੇ ਹਨ, ਇਸ ਲਈ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।

Punjabi Shorts

Latest News