ਮੁੱਖ ਮੰਤਰੀ ਭਗਵੰਤ ਮਾਨ ਦੱਖਣੀ ਕੋਰੀਆ ਦੇ ਦੌਰੇ ਉੱਤੇ ਹਨ,ਇਸ ਦੌਰਾਨ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਦੱਖਣੀ ਕੋਰੀਆ ਦੀ "ਦੱਖਣੀ ਕੋਰੀਆ ਦੀ ਸਿਲੀਕਾਨ ਵੈਲੀ," ਪੈਂਗਯੋ ਟੈਕਨੋਵੈਲੀ, ਜਲਦੀ ਹੀ ਪੰਜਾਬ ਦੇ ਮੋਹਾਲੀ ਵਿੱਚ ਸਥਾਪਿਤ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਟੀਮ ਨੇ ਵੈਲੀ ਦਾ ਦੌਰਾ ਕੀਤਾ ਅਤੇ ਉੱਥੋਂ ਦੇ ਸਿਸਟਮ ਦਾ ਨਿਰਖਣ ਕੀਤਾ। ਇਸ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 2 ਮਿੰਟ, 39 ਸਕਿੰਟ ਦਾ ਵੀਡੀਓ ਜਾਰੀ ਕੀਤਾ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਖਣੀ ਕੋਰੀਆ ਦੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ ਹੈ।
ਚੇਅਰਮੈਨ ਸ੍ਰੀ ਜੰਗ ਵੌਨ ਜੂ ਨਾਲ ਮੁਲਾਕਾਤ:-ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਜਪਾਨ ਦੌਰਾ ਪੂਰਾ ਕਰਕੇ ਦੱਖਣੀ ਕੋਰੀਆ ਦੇ ਸਿਓਲ ਪਹੁੰਚੇ, ਜਿੱਥੇ ਮੁੱਖ ਮੰਤਰੀ ਨੇ ਦੱਖਣੀ ਕੋਰੀਆ ਦੇ ਸਿਓਲ ਵਿੱਚ ਡੇਵੂ ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ ਕੰਪਨੀ ਲਿਮਟਿਡ ਦੇ ਚੇਅਰਮੈਨ ਸ੍ਰੀ ਜੰਗ ਵੌਨ ਜੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਪੰਜਾਬ ਡੇਵੂ ਈ ਐਂਡ ਸੀ ਵਰਗੀਆਂ ਵਿਸ਼ਵ-ਵਿਆਪੀ ਕੰਪਨੀਆਂ ਨਾਲ ਭਾਈਵਾਲੀ ਕਰਕੇ ਮਜ਼ਬੂਤ ਭਵਿੱਖ ਬਣਾਉਣ ਦੀ ਉਮੀਦ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਕੰਪਨੀ ਨੂੰ ਪੂਰਾ ਸਮਰਥਨ,ਨਿਵੇਸ਼ ਅਤੇ ਉਦਯੋਗਿਕ ਵਿਕਾਸ ਲਈ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉੱਥੇ ਹੀ ਸ੍ਰੀ ਜੰਗ ਵੌਨ ਜੂ ਨੇ 2026 ਵਿੱਚ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਹਿੱਸਾ ਲੈਣ ਲਈ ਵੀ ਸਹਿਮਤੀ ਦਿੱਤੀ।
ਪੰਜਾਬੀ ਭਾਈਚਾਰੇ ਨਾਲ ਵਿਚਾਰ-ਵਟਾਂਦਰਾ :-ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਓਲ ਵਿੱਚ ਪੰਜਾਬੀ ਭਾਈਚਾਰੇ ਨਾਲ ਵਿਚਾਰ-ਵਟਾਂਦਰਾ ਕੀਤਾ ਸੀ। ਉਹਨਾਂ ਕਿਹਾ ਸਿਓਲ ਵਿੱਚ ਪੰਜਾਬੀਆਂ ਸੂਬੇ ਦੇ ਬ੍ਰਾਂਡ ਅੰਬੈਸਡਰ ਬਣ ਕੇ ਕੋਰਿਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਜਿਸ ਨਾਲ ਪੰਜਾਬੀ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੱਧਣਗੇ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਵੱਡੀ ਹੁੰਗਾਰਾ ਮਿਲੇਗਾ। ਮੁੱਖ ਮੰਤਰੀ ਨੇ ਕੋਰੀਆ ਵਿੱਚ ਰਹਿੰਦੇ ਪੰਜਾਬੀਆਂ ਤੋਂ ਪੰਜਾਬ ਵਿੱਚ ਸਹਿਯੋਗ ਲਈ ਵਧੇਰੇ ਮੌਕੇ ਪੈਦਾ ਕਰਨ ਵਿੱਚ ਮਦਦ ਕਰਨ ਲਈ ਸਹਿਯੋਗ ਮੰਗਿਆ।