Friday, 9th of October 2026

ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਸ਼ੁਰੂ, ਸਾਲਾਨਾ 10 ਲੱਖ ਰੁਪਏ ਤੱਕ ਦਾ ਮਿਲੇਗਾ ਮੁਫ਼ਤ ਇਲਾਜ

By: Ruchi Barnala | Edited By: Jitendra Baghel | Updated at:
ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਸ਼ੁਰੂ,  ਸਾਲਾਨਾ 10 ਲੱਖ ਰੁਪਏ ਤੱਕ ਦਾ ਮਿਲੇਗਾ ਮੁਫ਼ਤ ਇਲਾਜ

ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਸ਼ੁਰੂ, ਸਾਲਾਨਾ 10 ਲੱਖ ਰੁਪਏ ਤੱਕ ਦਾ ਮਿਲੇਗਾ ਮੁਫ਼ਤ ਇਲਾਜ

ਅੱਜ ਪੰਜਾਬ ਦੇ ਹਰ ਵਰਗ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸਕੀਮ ਦੇ ਲਾਭਪਾਤਰੀਆਂ ਨੂੰ ਕਾਰਡ ਵੰਡ ਕੇ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂਆਂ ਤੋਂ ਇਲਾਵਾ ਪਾਰਟੀ ਵਰਕਰ ਮੌਜੂਦ ਸਨ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ ਜਿਸ ਤਹਿਤ ਰਾਜ ਦੇ ਤਿੰਨ ਕਰੋੜ ਵਸਨੀਕ ਬਿਨਾਂ ਕਿਸੇ ਪੈਸੇ ਤੋਂ ਪੰਜਾਬ ਦੇ ਕਿਸੇ ਵੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿੱਚ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ। ਸਕੀਮ ਲਈ ਰਜਿਸਟਰੇਸ਼ਨ ਅੱਜ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਰਜਿਸਟਰੇਸ਼ਨ ਮੁਕੰਮਲ ਹੁੰਦਿਆਂ ਹੀ ਕੋਈ ਵੀ ਵਿਅਕਤੀ ਇਸ ਦਾ ਲਾਭ ਹਾਸਿਲ ਕਰ ਸਕੇਗਾ।

ਸਕੀਮ ਵਿੱਚ ਵੱਖ-ਵੱਖ ਬਿਮਾਰੀਆਂ ਦੇ 2500 ਦੇ ਕਰੀਬ ਪੈਕੇਜ ਹਨ ਅਤੇ ਰਾਜ ਦੇ 95 ਫੀਸਦ ਹਸਪਤਾਲਾਂ ਨੂੰ ਸਕੀਮ ਲਈ ਸੂਚੀਬੱਧ ਕੀਤਾ ਗਿਆ ਹੈ। ਹਸਪਤਾਲਾਂ ਨੂੰ 15 ਦਿਨਾਂ ਦੇ ਅੰਦਰ ਕੀਤੇ ਗਏ ਇਲਾਜ ਦੀ ਅਦਾਇਗੀ ਯੂਨਾਈਟਿਡ ਇੰਸ਼ੋਰੈਂਸ ਕੰਪਨੀ ਵੱਲੋਂ ਯਕੀਨੀ ਬਣਾਈ ਜਾਵੇਗੀ। ਇਹ ਸਕੀਮ ਦਿਲ, ਕਿਡਨੀ, ਗੋਡੇ ਬਦਲਣ, ਜੱਚਾ ਬੱਚਾ ਤੋਂ ਇਲਾਵਾ ਹਰ ਤਰ੍ਹਾਂ ਦੇ ਇਲਾਜ ਲਈ ਉਪਲੱਬਧ ਹੋਵੇਗੀ।