Friday, 18th of September 2026

ਪੰਜਾਬੀ ਦੇਣ ਧਿਆਨ! PRTC-ਪਨਬਸ ਯੂਨੀਅਨ ਦਾ ਵੱਡਾ ਐਲਾਨ, ਇਸ ਦਿਨ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ….

ਸੋਮਵਾਰ ਨੂੰ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੀ ਹਾਂ PRTC ਅਤੇ Punbus ਕੰਟਰੈਕਟ ਵਰਕਰ ਮੁਲਾਜ਼ਮ ਯੂਨੀਅਨ ਵੱਲੋਂ ਸੂਬੇ ਭਰ ਵਿੱਚ 22 ਸਤੰਬਰ ਨੂੰ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ।

Edited By: Lajwinder Kaur | Updated at:
ਪੰਜਾਬੀ ਦੇਣ ਧਿਆਨ! PRTC-ਪਨਬਸ ਯੂਨੀਅਨ ਦਾ ਵੱਡਾ ਐਲਾਨ, ਇਸ ਦਿਨ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ….

ਪੰਜਾਬੀ ਦੇਣ ਧਿਆਨ! PRTC-ਪਨਬਸ ਯੂਨੀਅਨ ਦਾ ਵੱਡਾ ਐਲਾਨ, ਇਸ ਦਿਨ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ….

ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਆਮ ਲੋਕਾਂ ਨੂੰ ਸਫ਼ਰ ਕਰਨ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। PRTC ਅਤੇ Punbus ਕੰਟਰੈਕਟ ਵਰਕਰ ਮੁਲਾਜ਼ਮ ਯੂਨੀਅਨ ਵੱਲੋਂ ਸੂਬੇ ਭਰ ਵਿੱਚ 22 ਸਤੰਬਰ ਨੂੰ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਨ੍ਹਾਂ ਨੂੰ ਇਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਮੀਟਿੰਗਾਂ ਤੋਂ ਭੱਜ ਰਹੀ ਹੈ ਸਰਕਾਰ: ਯੂਨੀਅਨ

ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਹਰ ਵਾਰ ਉਨ੍ਹਾਂ ਨਾਲ ਮੀਟਿੰਗ ਕਰਨ ਤੋਂ ਭੱਜ ਜਾਂਦੀ ਹੈ ਅਤੇ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਪੂਰਾ ਨਹੀਂ ਕਰ ਰਹੀ। ਇਸੇ ਵਿਰੋਧ ਦੇ ਚੱਲਦਿਆਂ ਯੂਨੀਅਨ ਨੇ 22 ਸਤੰਬਰ ਨੂੰ ਸੂਬੇ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਰੱਖਣ ਦਾ ਫ਼ੈਸਲਾ ਕੀਤਾ ਹੈ।

ਕੰਡਮ ਹੋ ਰਹੀਆਂ ਨੇ ਬੱਸਾਂ, ਨਵੀਆਂ ਦੀ ਘਾਟ

ਆਗੂਆਂ ਨੇ ਅੱਗੇ ਦੱਸਿਆ ਕਿ ਅੱਜ ਸੂਬੇ ਵਿੱਚ ਸੈਂਕੜੇ ਸਰਕਾਰੀ ਬੱਸਾਂ ਕੰਡਮ ਹੋ ਚੁੱਕੀਆਂ ਹਨ ਅਤੇ ਹਾਲਤ ਇਹ ਹੈ ਕਿ ਚੱਲਣ ਦੇ ਯੋਗ ਵੀ ਨਹੀਂ ਰਹੀਆਂ, ਪਰ ਸਰਕਾਰ ਵੱਲੋਂ ਬੇੜੇ ਵਿੱਚ ਕੋਈ ਵੀ ਨਵੀਂ ਬੱਸ ਨਹੀਂ ਪਾਈ ਜਾ ਰਹੀ। ਇਸ ਨਾਲ ਜਿੱਥੇ ਮੁਲਾਜ਼ਮਾਂ ਨੂੰ ਕੰਮ ਕਰਨ ਵਿੱਚ ਦਿੱਕਤ ਆ ਰਹੀ ਹੈ, ਉੱਥੇ ਹੀ ਸਵਾਰੀਆਂ ਨੂੰ ਵੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

ਮੁੱਖ ਮੰਗਾਂ: ਕੱਚੇ ਮੁਲਾਜ਼ਮ ਪੱਕੇ ਹੋਣ ਅਤੇ ਕਿਲੋਮੀਟਰ ਸਕੀਮ ਹੋਵੇ ਬੰਦ

ਯੂਨੀਅਨ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖਦਿਆਂ ਕਿਹਾ ਕਿ:

ਸਰਕਾਰ ਸਾਰੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰੇ।

ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦਾ ਸਿਲਸਿਲਾ ਬੰਦ ਕੀਤਾ ਜਾਵੇ।

ਸਰਕਾਰ ਪ੍ਰਾਈਵੇਟ ਠੇਕੇਦਾਰਾਂ ਦੀ ਬਜਾਏ ਆਪਣੀਆਂ ਨਵੀਆਂ ਸਰਕਾਰੀ ਬੱਸਾਂ ਬੇੜੇ ਵਿੱਚ ਸ਼ਾਮਲ ਕਰੇ।

ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।